ਭੂਚਾਲ ਦੇ ਝਟਕਿਆਂ ਨਾਲ ਹਿੱਲਿਆ ਪੰਜਾਬ, ਰਾਤ ਸਾਢੇ 9 ਵਜੇ ਦੇ ਕਰੀਬ ਹਿੱਲੀ ਧਰਤੀ, ਲੋਕ ਸਹਿਮੇ

ਭੂਚਾਲ ਦੇ ਝਟਕਿਆਂ ਨਾਲ ਹਿੱਲਿਆ ਪੰਜਾਬ, ਰਾਤ ਸਾਢੇ 9 ਵਜੇ ਦੇ ਕਰੀਬ ਹਿੱਲੀ ਧਰਤੀ, ਲੋਕ ਸਹਿਮੇ

ਸ੍ਰੀ ਮੁਕਤਸਰ ਸਾਹਿਬ (ਵੀਓਪੀ ਬਿਊਰੋ) ਲੰਘੀ ਰਾਤ ਸਾਢੇ 9 ਵਜੇ ਦੇ ਕਰੀਬ ਪੰਜਾਬ ਦੇ ਕਈ ਹਿੱਸਿਆਂ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਇਸ ਦੌਰਾਨ ਸ੍ਰੀ ਮੁਕਤਸਰ ਸਾਹਿਬ ਵਿਖੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। 9 ਵਜ ਕੇ 24 ਮਿੰਟ ਦੇ ਕਰੀਬ ‘ਤੇ ਭੂਚਾਲ ਦੇ ਇਹ ਝਟਕੇ ਮਹਿਸੂਸ ਕੀਤੇ ਗਏ।

ਪੰਜਾਬ ‘ਚ ਦੇ ਹੋਰਨਾਂ ਹਿੱਸਿਆਂ ਵਿੱਚ ਵੀ ਸੋਮਵਾਰ ਰਾਤ ਨੂੰ ਭੂਚਾਲ ਦੇ ਝਟਕੇ ਲੋਕਾਂ ਨੇ ਮਹਿਸੂਸ ਕੀਤੇ। ਭੂਚਾਲ ਰਾਤ ਸਾਢੇ 9 ਵਜੇ ਆਇਆ। ਰਿਐਕਟਰ ਪੈਮਾਨੇ ‘ਤੇ ਭੂਚਾਲ ਦੀ ਤੀਬਰਤਾ 3.8 ਮਾਪੀ ਗਈ।

ਭੂਚਾਲ ਦਾ ਕੇਂਦਰ ਪੰਜਾਬ ਦੇ ਤਰਨਤਾਰਨ ਜ਼ਿਲ੍ਹੇ ਵਿੱਚ ਜ਼ਮੀਨ ਤੋਂ ਕਰੀਬ 40 ਕਿਲੋਮੀਟਰ ਹੇਠਾਂ ਸੀ। ਫ਼ਿਰੋਜ਼ਪੁਰ ਜ਼ਿਲ੍ਹੇ ਵਿੱਚ ਵੀ ਲੋਕਾਂ ਨੇ ਭੂਚਾਲ ਦੇ ਹਲਕੇ ਝਟਕੇ ਮਹਿਸੂਸ ਕੀਤੇ।

error: Content is protected !!