ਸਿੱਧੂ ਮੂਸੇਵਾਲਾ ਦੇ ਘਰ ਪਰਤਣਗੀਆਂ ਖੁਸ਼ੀਆਂ, ਮਾਤਾ ਚਰਨ ਕੌਰ ਅਗਲੇ ਮਹੀਨੇ ਦੇਵੇਗੀ ਬੱਚੇ ਨੂੰ ਜਨਮ

ਸਿੱਧੂ ਮੂਸੇਵਾਲਾ ਦੇ ਘਰ ਪਰਤਣਗੀਆਂ ਖੁਸ਼ੀਆਂ, ਮਾਤਾ ਚਰਨ ਕੌਰ ਅਗਲੇ ਮਹੀਨੇ ਦੇਵੇਗੀ ਬੱਚੇ ਨੂੰ ਜਨਮ


ਵੀਓਪੀ ਬਿਊਰੋ, ਚੰਡੀਗੜ੍ਹ : ਮਰਹੂਮ ਪੰਜਾਬੀ ਗਾਇਕ ਸ਼ੁੱਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਦੇ ਘਰ ਖੁਸ਼ੀਆਂ ਪਰਤਣ ਵਾਲੀਆਂ ਹਨ। ਮਾਤਾ ਚਰਨ ਕੌਰ ਅਗਲੇ ਮਹੀਨੇ ਬੱਚੇ ਨੂੰ ਜਨਮ ਦੇਣ ਜਾ ਰਹੀ ਹੈ। ਇਹ ਵਜ੍ਹਾ ਹੈ ਕਿ ਉਹ ਪਿਛਲੇ ਕਈ ਮਹੀਨਿਆਂ ਤੋਂ ਘੱਟ ਹੀ ਬਾਹਰ ਨਿਕਲਦੇ ਹਨ ਤੇ ਹਰ ਐਤਵਾਰ ਨੂੰ ਆਪਣੇ ਪੁੱਤਰ ਦੇ ਫੈਨਜ਼ ਨੂੰ ਵੀ ਨਹੀਂ ਮਿਲ ਰਹੇ। ਮਰਹੂਮ ਗਾਇਕ ਦੇ ਤਾਏ ਵੱਲੋਂ ਇਸ ਗੱਲ ਦੀ ਪੁਸ਼ਟੀ ਕੀਤੀ ਗਈ ਹੈ। ਸਿੱਧੂ ਮੂਸੇਵਾਲਾ ਆਪਣੇ ਮਾਤਾ-ਪਿਤਾ ਦਾ ਇਕਲੌਤਾ ਪੁੱਤਰ ਸੀ ਅਤੇ ਉਸ ਦੇ ਕ.ਤ.ਲ ਨਾਲ ਬਜ਼ੁਰਗ ਮਾਪਿਆਂ ਦਾ ਕੋਈ ਸਹਾਰਾ ਨਹੀਂ ਰਿਹਾ।

ਇਸ ਕਾਰਨ ਉਸ ਦੀ ਮਾਤਾ ਚਰਨ ਕੌਰ ਆਈਵੀਐੱਫ ਰਾਹੀਂ ਗਰਭਵਤੀ ਹੋਈ। ਜਦੋਂ ਮੀਡੀਆ ਨੇ ਗਾਇਕ ਦੇ ਤਾਇਆ ਚਮਕੌਰ ਸਿੰਘ ਸਿੱਧੂ ਨਾਲ ਸੰਪਰਕ ਕੀਤਾ ਤਾਂ ਉਨ੍ਹਾਂ ਇਸ ਗੱਲ ਦੀ ਪੁਸ਼ਟੀ ਕੀਤੀ। ਉਨ੍ਹਾਂ ਕਿਹਾ ਕਿ ਅਸੀਂ ਪਰਮਾਤਮਾ ਦੇ ਸ਼ੁਕਰ ਗੁਜ਼ਾਰ ਹਾਂ ਕਿ ਸਾਡੇ ਵਿਹੜੇ ਵਿਚ ਨਵੀਂ ਜ਼ਿੰਦਗੀ ਆ ਰਹੀ ਹੈ।


ਜ਼ਿਕਰਯੋਗ ਹੈ ਕਿ 29 ਮਈ 2022 ਨੂੰ ਮਾਨਸਾ ਨੇੜਲੇ ਪਿੰਡ ਜਵਾਹਰਕੇ ਵਿਚ ਵਿਸ਼ਵ ਪ੍ਰਸਿੱਧ ਗਾਇਕ ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦਾ ਅੰਨ੍ਹੇਵਾਹ ਗੋ.ਲੀਆਂ ਚਲਾ ਕੇ ਬੇਰਹਿਮੀ ਨਾਲ ਕ.ਤ.ਲ ਕਰ ਦਿੱਤਾ ਗਿਆ ਸੀ। ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਨੇ ਇਸ ਕਤਲ ਦੀ ਜ਼ਿੰਮੇਵਾਰੀ ਲਈ ਸੀ।

error: Content is protected !!