ਜੀਪ ਤੇ ਪਿਕਅੱਪ ਦੀ ਆਹਮੋ-ਸਾਹਮਣੇ ਟੱਕਰ ਹੋਣ ਕਾਰਨ 6 ਲੋਕਾਂ ਦੀ ਮੌ.ਤ

ਜੀਪ ਤੇ ਪਿਕਅੱਪ ਦੀ ਆਹਮੋ-ਸਾਹਮਣੇ ਟੱਕਰ ਹੋਣ ਕਾਰਨ 6 ਲੋਕਾਂ ਦੀ ਮੌ.ਤ

 

ਬਲੀਆ (ਵੀਓਪੀ ਬਿਊਰੋ): ਯੂਪੀ ਦੇ ਬਲੀਆ ਜ਼ਿਲ੍ਹੇ ਵਿੱਚ ਇੱਕ ਭਿਆਨਕ ਸੜਕ ਹਾਦਸੇ ਵਿੱਚ 6 ਲੋਕਾਂ ਦੀ ਮੌਤ ਹੋ ਗਈ ਹੈ ਅਤੇ ਕਈ ਹੋਰ ਜ਼ਖਮੀ ਹੋ ਗਏ ਹਨ। ਜਾਣਕਾਰੀ ਮੁਤਾਬਕ ਕਮਾਂਡਰ ਜੀਪ ਅਤੇ ਪਿਕਅੱਪ ਗੱਡੀ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ, ਜਿਸ ‘ਚ ਕਮਾਂਡਰ ਜੀਪ ‘ਚ ਸਵਾਰ 6 ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਮਰਨ ਵਾਲਿਆਂ ‘ਚ ਦੋ ਬੱਚੇ ਵੀ ਸ਼ਾਮਲ ਹਨ ਅਤੇ ਇਸ ਘਟਨਾ ‘ਚ ਅੱਠ ਲੋਕ ਜ਼ਖਮੀ ਦੱਸੇ ਜਾ ਰਹੇ ਹਨ, ਜਿਨ੍ਹਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਹਾਦਸੇ ‘ਚ ਜ਼ਖਮੀ ਹੋਏ ਸਾਰੇ ਲੋਕਾਂ ਨੂੰ ਪੁਲਿਸ ਨੇ ਜ਼ਿਲ੍ਹਾ ਹਸਪਤਾਲ ਪਹੁੰਚਾਇਆ ਹੈ।

ਬਲੀਆ ਦੇ ਐਸਪੀ ਨੇ ਕਿਹਾ, “ਦੋ ਕਾਰਾਂ ਅਤੇ ਇੱਕ ਪਿਕਅੱਪ ਟਰੱਕ ਵਿਚਕਾਰ ਹਾਦਸਾ ਸਵੇਰੇ 3 ਤੋਂ 3:30 ਵਜੇ ਦੇ ਕਰੀਬ ਬਿਆਰੀਆ ਥਾਣਾ ਖੇਤਰ ਦੇ ਅਧੀਨ ਹੋਇਆ। ਸਾਰੇ ਪੀੜਤ ਇੱਕ ਸਮਾਗਮ ਵਿੱਚ ਸ਼ਾਮਲ ਹੋ ਕੇ ਕਾਰ ਵਿੱਚ ਘਰ ਪਰਤ ਰਹੇ ਸਨ। ਜ਼ਖਮੀਆਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ ਅਤੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।

ਪੁਲਿਸ ਮੁਤਾਬਕ ਚਾਰ ਜ਼ਖਮੀਆਂ ਨੂੰ ਜ਼ਿਲ੍ਹਾ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ, ਜਦਕਿ ਬਾਕੀ ਚਾਰ ਜ਼ਖਮੀਆਂ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਜ਼ਿਲ੍ਹਾ ਹਸਪਤਾਲ ਤੋਂ ਵਾਰਾਣਸੀ ਰੈਫਰ ਕਰ ਦਿੱਤਾ ਗਿਆ ਹੈ। ਪੁਲਿਸ ਨੇ ਦੱਸਿਆ ਕਿ ਇਹ ਘਟਨਾ ਬਲੀਆ ਜ਼ਿਲੇ ਦੇ ਬੈਰੀਆ ਦੇ ਦੂਬੇ ਛਪਰਾ ‘ਚ ਵਾਪਰੀ।

error: Content is protected !!