ਹਰਿਆਣਾ ਸਰਕਾਰ ਦੀ ਕਾਰਵਾਈ, ਕਿਸਾਨੀ ਅੰਦੋਲਨ ਵਿਚ ਸ਼ਾਮਲ ਲੋਕਾਂ ਦੀ ਕੀਤੀ ਪਛਾਣ, ਰੱਦ ਕਰਵਾਏਗੀ ਵੀਜ਼ੇ ਤੇ ਪਾਸਪੋਰਟ

ਹਰਿਆਣਾ ਸਰਕਾਰ ਦੀ ਕਾਰਵਾਈ, ਕਿਸਾਨੀ ਅੰਦੋਲਨ ਵਿਚ ਸ਼ਾਮਲ ਲੋਕਾਂ ਦੀ ਕੀਤੀ ਪਛਾਣ, ਰੱਦ ਕਰਵਾਏਗੀ ਵੀਜ਼ੇ ਤੇ ਪਾਸਪੋਰਟ


ਵੀਓਪੀ ਬਿਊਰੋ, ਨੈਸ਼ਨਲ-ਕੇਂਦਰ ਸਰਕਾਰ ਤੋਂ ਆਪਣੀਆਂ ਫ਼ਸਲਾਂ ‘ਤੇ ਐੱਮਐੱਸਪੀ ਦੀ ਗਾਰੰਟੀ ਲੈਣ ਲਈ ਕਿਸਾਨਾਂ ਵੱਲੋਂ ਦਿੱਲੀ ਵੱਲ ਕੂਚ ਕੀਤਾ ਜਾ ਰਿਹਾ ਹੈ, ਜਿਨ੍ਹਾਂ ਨੂੰ ਰੋਕਣ ਲਈ ਹਰਿਆਣਾ ਸਰਕਾਰ ਵੱਲੋਂ ਕਾਫ਼ੀ ਸਖ਼ਤ ਕਦਮ ਉਠਾਏ ਜਾ ਰਹੇ ਹਨ। ਹਰਿਆਣਾ ਪੁਲਿਸ ਵੱਲੋਂ ਕਿਸਾਨਾਂ ‘ਤੇ ਅੱਥਰੂ ਗੈਸ ਦੇ ਗੋਲ਼ੇ ਸੁੱਟੇ ਜਾ ਰਹੇ ਹਨ, ਨਾਲ ਹੀ ਉਨ੍ਹਾਂ ਦੀ ਕੁੱਟਮਾਰ ਵੀ ਕੀਤੀ ਜਾ ਰਹੀ ਹੈ। ਇਸ ਦੌਰਾਨ ਇਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਹਰਿਆਣਾ ਸਰਕਾਰ ਕਿਸਾਨ ਅੰਦੋਲਨ ਦੌਰਾਨ ਹਿੰਸਾ ‘ਚ ਸ਼ਾਮਲ ਕਿਸਾਨਾਂ ਖ਼ਿਲਾਫ਼ ਵੱਡੀ ਕਾਰਵਾਈ ਕਰਨ ਦੀ ਤਿਆਰੀ ‘ਚ ਹੈ। ਜਾਣਕਾਰੀ ਮੁਤਾਬਕ ਹਰਿਆਣਾ ਪੁਲਸ ਅੰਦੋਲਨ ‘ਚ ਹੁੜਦੰਗ ਕਰਨ ਵਾਲੇ ਕਿਸਾਨਾਂ ਦੇ ਪਾਸਪੋਰਟ ਤੇ ਵੀਜ਼ੇ ਰੱਦ ਕਰਵਾਉਣ ਦੀ ਤਿਆਰੀ ਕਰ ਰਹੀ ਹੈ।

ਜਾਣਕਾਰੀ ਮੁਤਾਬਕ ਪਥਰਾਅ, ਹਿੰਸਾ ਤੇ ਹੋਰ ਹੁੜਦੰਗ ਮਚਾਉਣ ਵਾਲੇ ਕਿਸਾਨਾਂ ਦੀਆਂ ਵੀਡੀਓਜ਼ ਜਾਰੀ ਕਰ ਕੇ ਹਰਿਆਣਾ ਪੁਲਿਸ ਵੱਲੋਂ ਭਾਰਤੀ ਵਿਦੇਸ਼ ਮੰਤਰਾਲਾ ਨੂੰ ਚਿੱਠੀ ਲਿਖ ਕੇ ਉਨ੍ਹਾਂ ਦੇ ਵੀਜ਼ਾ ਤੇ ਪਾਸਪੋਰਟ ਰੱਦ ਕਰਨ ਦੀ ਮੰਗ ਕਰਦਿਆਂ ਚਿੱਠੀ ਲਿਖੀ ਗਈ ਹੈ। ਇਨ੍ਹਾਂ ‘ਚ ਪਥਰਾਅ ਕਰਨ ਵਾਲੇ, ਸੀਸੀਟੀਵੀ ਕੈਮਰੇ ਤੋੜਨ ਵਾਲੇ, ਡਰੋਨ ਸੁੱਟਣ ਵਾਲੇ ਤੇ ਬੈਰੀਕੇਡ ਤੋੜਨ ਵਾਲੇ ਕਿਸਾਨ ਸ਼ਾਮਲ ਹਨ। ਲਿਖੀ ਗਈ ਚਿੱਠੀ ‘ਚ ਕਿਸਾਨਾਂ ਦੇ ਲੱਗੇ ਹੋਏ ਵੀਜ਼ੇ ਵੀ ਰੱਦ ਕੀਤੇ ਜਾ

ਸਕਦੇ ਹਨ।
ਇਸ ਮਾਮਲੇ ਬਾਰੇ ਅੰਬਾਲਾ ਦੇ ਡੀ.ਐੱਸ.ਪੀ. ਜੋਗਿੰਦਰ ਸ਼ਰਮਾ ਨੇ ਕਿਹਾ, ”ਅਸੀਂ ਪੰਜਾਬ ਤੋਂ ਹਰਿਆਣਾ ਆ ਕੇ ਹਿੰਸਾ ਕਰਨ ਵਾਲੇ ਕਿਸਾਨਾਂ ਦੀ ਸੀਸੀਟੀਵੀ ਤੇ ਡਰੋਨ ਕੈਮਰਿਆਂ ਰਾਹੀਂ ਪਛਾਣ ਕਰ ਲਈ ਹੈ। ਅਸੀਂ ਮੰਤਰਾਲੇ ਅਤੇ ਅੰਬੈਸੀ ਨੂੰ ਅਪੀਲ ਕਰਾਂਗੇ ਕਿ ਹਿੰਸਾ ਕਰਨ ਵਾਲੇ ਕਿਸਾਨਾਂ ਦੇ ਵੀਜ਼ੇ ਅਤੇ ਪਾਸਪੋਰਟ ਰੱਦ ਕੀਤੇ ਜਾਣ। ਉਨ੍ਹਾਂ ਦੀਆਂ ਤਸਵੀਰਾਂ, ਨਾਂ ਤੇ ਪਤੇ ਪਾਸਪੋਰਟ ਦਫ਼ਤਰ ਨਾਲ ਸਾਂਝੇ ਕਰ ਦਿੱਤੇ ਜਾਣਗੇ। ਅਸੀਂ ਉਨ੍ਹਾਂ ਦੇ ਪਾਸਪੋਰਟ ਰੱਦ ਕਰਵਾਉਣ ਲਈ ਕਾਰਵਾਈ ਕਰ ਰਹੇ ਹਾਂ।”

error: Content is protected !!