ਆਪ ਆਗੂ ਦੀ ਗੋਲ਼ੀਆਂ ਮਾਰ ਕੇ ਹੱਤਿਆ, ਕਾਰ ਰੁਕਦਿਆਂ ਹੀ ਕਰ ਦਿੱਤੀ ਅੰਨ੍ਹੇਵਾਹ ਫਾਇਰਿੰਗ, ਵਾਰਦਾਤ ਨੂੰ ਅੰਜਾਮ ਦੇ ਕੇ ਹੋਏ ਫ਼ਰਾਰ

ਆਪ ਆਗੂ ਦੀ ਗੋਲ਼ੀਆਂ ਮਾਰ ਕੇ ਹੱਤਿਆ, ਕਾਰ ਰੁਕਦਿਆਂ ਹੀ ਕਰ ਦਿੱਤੀ ਅੰਨ੍ਹੇਵਾਹ ਫਾਇਰਿੰਗ, ਵਾਰਦਾਤ ਨੂੰ ਅੰਜਾਮ ਦੇ ਕੇ ਹੋਏ ਫ਼ਰਾਰ

ਵੀਓਪੀ ਬਿਊਰੋ, ਸ੍ਰੀ ਗੋਇੰਦਵਾਲ ਸਾਹਿਬ : ਤਰਨਤਾਰਨ ਜ਼ਿਲ੍ਹੇ ਦੇ ਹਲਕਾ ਖਡੂਰ ਸਾਹਿਬ ਨਾਲ ਸਬੰਧਤ ਆਮ ਆਦਮੀ ਪਾਰਟੀ ਦੇ ਆਗੂ ਗੁਰਪ੍ਰੀਤ ਸਿੰਘ ਗੋਪੀ ਵਾਸੀ ਚੋਹਲਾ ਸਾਹਿਬ ਦੀ ਗੋ.ਲ਼ੀਆਂ ਮਾਰ ਕੇ ਹੱਤਿ.ਆ ਕਰ ਦਿੱਤੀ ਗਈ। ਉਨ੍ਹਾਂ ਦੀ ਕਾਰ ਗੋਇੰਦਵਾਲ ਸਾਹਿਬ ਦੇ

ਕੋਲ ਰੇਲਵੇ ਫਾਟਕ ਨੇੜੇ ਰੁਕੀ ਸੀ, ਜਿਸ ਦੌਰਾਨ ਕਾਰ ‘ਚ ਆਏ ਹਮਲਾਵਰਾਂ ਨੇ ਅੰਨ੍ਹੇਵਾਹ ਗੋ.ਲ਼ੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ ਜਿਸ ਕਾਰਨ ਗੁਰਪ੍ਰੀਤ ਸਿੰਘ ਗੋਪੀ ਦੀ ਮੌਕੇ ‘ਤੇ ਹੀ ਮੌ.ਤ ਹੋ ਗਈ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ। ਘਟਨਾ ਦਾ ਪਤਾ ਚੱਲਦਿਆਂ ਹੀ ਮੌਕੇ ‘ਤੇ ਐੱਸਐੱਸਪੀ ਅਸ਼ਵਨੀ ਕਪੂਰ ਤੋਂ ਇਲਾਵਾ ਹੋਰ ਅਧਿਕਾਰੀ ਪਹੁੰਚ ਗਏ।

error: Content is protected !!