ਰਾਮ ਰਹੀਮ ਨੂੰ ਵਾਰ-ਵਾਰ ਮਿਲ ਰਹੀ ਪੈਰੋਲ ‘ਤੇ ਹਾਈ ਕੋਰਟ ਨਾਰਾਜ਼, ਕਿਹਾ- ਅਦਾਲਤ ਦੀ ਇਜਾਜ਼ਤ ਕਿਉਂ ਨਹੀਂ ਲੈਂਦੇ

ਰਾਮ ਰਹੀਮ ਨੂੰ ਵਾਰ-ਵਾਰ ਮਿਲ ਰਹੀ ਪੈਰੋਲ ‘ਤੇ ਹਾਈ ਕੋਰਟ ਨਾਰਾਜ਼, ਕਿਹਾ- ਅਦਾਲਤ ਦੀ ਇਜਾਜ਼ਤ ਕਿਉਂ ਨਹੀਂ ਲੈਂਦੇ

ਚੰਡੀਗੜ੍ਹ (ਵੀਓਪੀ ਬਿਊਰੋ)- ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਨੂੰ ਵਾਰ-ਵਾਰ ਪੈਰੋਲ ਦਿੱਤੇ ਜਾਣ ਦੇ ਮਾਮਲੇ ਵਿਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਅੱਜ ਸਖ਼ਤੀ ਦਿਖਾਉਂਦੇ ਹੋਏ ਕਿਹਾ ਕਿ ਭਵਿੱਖ ਵਿਚ ਰਾਮ ਰਹੀਮ ਨੂੰ ਅਦਾਲਤ ਦੀ ਇਜਾਜ਼ਤ ਤੋਂ ਬਿਨਾਂ ਪੈਰੋਲ ਨਾ ਦਿੱਤੀ ਜਾਵੇ।


ਰਾਮ ਰਹੀਮ ਦੀ ਪੈਰੋਲ 10 ਮਾਰਚ ਨੂੰ ਖਤਮ ਹੋ ਰਹੀ ਹੈ ਅਤੇ ਡੇਰਾ ਮੁਖੀ ਨੂੰ ਉਸ ਦਿਨ ਹੀ ਆਤਮ ਸਮਰਪਣ ਕਰਨ ਲਈ ਕਿਹਾ ਗਿਆ ਹੈ। ਇਸ ਮਾਮਲੇ ਦੀ ਅਗਲੀ ਸੁਣਵਾਈ 13 ਮਾਰਚ ਨੂੰ ਹੋਵੇਗੀ। ਇਸ ਤੋਂ ਪਹਿਲਾਂ ਵੀ ਸੁਣਵਾਈ ਦੌਰਾਨ ਹਾਈਕੋਰਟ ਨੇ ਹਰਿਆਣਾ ਸਰਕਾਰ ਨੂੰ ਫਟਕਾਰ ਲਾਈ ਸੀ ਅਤੇ ਪੁੱਛਿਆ ਸੀ ਕਿ ਉਹ ਇਸ ਮਾਮਲੇ ‘ਚ ਜਵਾਬ ਦੇਣ ਤੋਂ ਕਿਉਂ ਬਚ ਰਹੀ ਹੈ।


ਐਕਟਿੰਗ ਚੀਫ਼ ਜਸਟਿਸ ਰਿਤੂ ਬਾਹਰੀ ਦੀ ਬੈਂਚ ਨੇ ਹਰਿਆਣਾ ਸਰਕਾਰ ਤੋਂ ਪੁੱਛਿਆ ਸੀ ਕਿ ਕੀ ਪੈਰੋਲ ਦਾ ਜੋ ਲਾਭ ਡੇਰਾ ਮੁਖੀ ਨੂੰ ਸਮੇਂ-ਸਮੇਂ ‘ਤੇ ਦਿੱਤਾ ਜਾ ਰਿਹਾ ਹੈ, ਉਸੇ ਤਰ੍ਹਾਂ ਹੋਰ ਕੈਦੀਆਂ ਨੂੰ ਵੀ ਇਹ ਲਾਭ ਦਿੱਤਾ ਜਾ ਰਿਹਾ ਹੈ ਜਾਂ ਨਹੀਂ? ਐਸਜੀਪੀਸੀ ਨੇ ਰਾਮ ਰਹੀਮ ਨੂੰ ਦਿੱਤੀ ਜਾ ਰਹੀ ਪੈਰੋਲ ਨੂੰ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਸੀ। ਐਸਜੀਪੀਸੀ ਦਾ ਕਹਿਣਾ ਹੈ ਕਿ ਰਾਮ ਰਹੀਮ ਖ਼ਿਲਾਫ਼ ਕਈ ਗੰਭੀਰ ਮਾਮਲੇ ਦਰਜ ਹਨ ਅਤੇ ਇਨ੍ਹਾਂ ਵਿੱਚ ਉਹ ਦੋਸ਼ੀ ਪਾਇਆ ਗਿਆ ਹੈ ਅਤੇ ਸਜ਼ਾ ਹੋਈ ਹੈ। ਇਸ ਦੇ ਬਾਵਜੂਦ ਹਰਿਆਣਾ ਸਰਕਾਰ ਉਸ ਨੂੰ ਵਾਰ-ਵਾਰ ਪੈਰੋਲ ਦੇ ਰਹੀ ਹੈ।

error: Content is protected !!