ਚਰਨਜੀਤ ਚੰਨੀ ਨੂੰ ਮਿਲੀ ਗੈਂਗਸਟਰਾਂ ਵੱਲੋਂ ਧਮਕੀ, ਦੋ ਕਰੋੜ ਦੀ ਮੰਗੀ ਫਿਰੋਤੀ, ਚੰਨੀ ਨੇ ਕਿਹਾ- ਜੇ ਸਾਬਕਾ ਮੁੱਖ ਮੰਤਰੀ ਸੁਰੱਖਿਅਤ ਨਹੀਂ ਤਾਂ…

ਚਰਨਜੀਤ ਚੰਨੀ ਨੂੰ ਮਿਲੀ ਗੈਂਗਸਟਰਾਂ ਵੱਲੋਂ ਧਮਕੀ, ਦੋ ਕਰੋੜ ਦੀ ਮੰਗੀ ਫਿਰੋਤੀ, ਚੰਨੀ ਨੇ ਕਿਹਾ- ਜੇ ਸਾਬਕਾ ਮੁੱਖ ਮੰਤਰੀ ਸੁਰੱਖਿਅਤ ਨਹੀਂ ਤਾਂ…

ਵੀਓਪੀ ਬਿਊਰੋ, ਮੋਰਿੰਡਾ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਗੈਂ.ਗਸਟਰਾਂ ਵੱਲੋਂ ਧਮਕੀਆਂ ਮਿਲੀਆਂ ਹਨ। ਧਮਕੀ ਭਰਿਆ ਫੋਨ ਕਰਦਿਆਂ ਗੈਂ.ਗਸਟਰ ਨੇ ਦੋ ਕਰੋੜ ਦੀ ਫਿਰੌਤੀ ਮੰਗੀ ਹੈ। ਚੰਨੀ ਨੇ ਕਿਹਾ ਕਿ ਬੀਤੇ ਦਿਨੀਂ ਉਨ੍ਹਾਂ ਨੂੰ ਗੈਂਗਸਟਰ ਵਲੋਂ ਧਮਕੀ ਭਰਿਆ ਫ਼ੋਨ ਅਤੇ ਮੈਸੇਜ ਮਿਲੇ ਹਨ ਜਿਸ ਵਿਚ ਫ਼ੋਨ ਕਰਨ ਵਾਲੇ ਨੇ ਉਨ੍ਹਾਂ ਕੋਲੋਂ ਦੋ ਕਰੋੜ ਰੁਪਏ ਦੀ ਫਿਰੋਤੀ ਮੰਗੀ ਹੈ। ਚੰਨੀ ਨੇ ਇਹ ਪ੍ਰਗਟਾਵਾ ਆਪਣੀ ਮੋਰਿੰਡਾ ਸਥਿਤ ਰਿਹਾਇਸ਼ ਵਿਖੇ ਕਾਂਗਰਸੀ ਆਗੂਆਂ ਤੇ ਵਰਕਰਾਂ ਦੀ ਭਰਵੀਂ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ।


ਉਨ੍ਹਾਂ ਦਸਿਆ ਕਿ ਉਹ ਇਸ ਸਬੰਧੀ ਆਏ ਮੈਸੇਜ ਦਾ ਸਕਰੀਨ ਸ਼ਾਟ ਲੈ ਕੇ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਅਤੇ ਰੂਪਨਗਰ ਰੇਂਜ ਦੇ ਡੀਆਈਜੀ ਨੂੰ ਵੀ ਭੇਜ ਚੁੱਕੇ ਹਨ ਪਰ ਦਸ ਦਿਨ ਬੀਤਣ ਉਪਰੰਤ ਵੀ ਉਪਰੋਕਤ ਕਿਸੇ ਵੀ ਅਧਿਕਾਰੀ ਨੇ ਉਨ੍ਹਾਂ ਨਾਲ ਗੱਲ ਕਰਨ ਦੀ ਵੀ ਕੋਸ਼ਿਸ਼ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਜਦੋਂ ਇਕ ਸਾਬਕਾ ਮੁੱਖ ਮੰਤਰੀ ਵੀ ਗੈਂ.ਗਸਟਰਾਂ ਤੋਂ ਸੁਰੱਖਿਅਤ ਨਹੀਂ ਹੈ ਤਾਂ ਆਮ ਆਦਮੀ ਕਿਵੇਂ ਸੁਰੱਖਿਅਤ ਰਹਿ ਸਕਦਾ ਹੈ? ਪ੍ਰੰਤੂ ਪੰਜਾਬ ਸਰਕਾਰ ਅੱਖਾਂ ਬੰਦ ਕਰੀ ਬੈਠੀ ਹੈ ਜਿਸ ਕਾਰਨ ਸੂਬੇ ਦੇ ਲੋਕਾਂ ਵਿਚ ਡਰ ਅਤੇ ਸਹਿਮ ਦਾ ਮਾਹੌਲ ਹੈ।

error: Content is protected !!