Skip to content
Thursday, December 19, 2024
Responsive Menu
Support
voiceofpunjabtv.com
News
Search
Search
Home
Punjab
jalandhar
Haryana
Himachal
National
Politics
Bollywood
Entertainment
Sports
Contact Us
Home
2024
March
2
ਹਸਪਤਾਲ ‘ਚ ਦਾਖਲ ਪਿਓ ਨੂੰ ਦੇਖਣ ਪਹੁੰਚੇ ਜਵਾਨ ਪੁੱਤ ਦਾ ਕ.ਤ.ਲ, ਹਮਲਾਵਰਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਵੱਢੀ ਧੌਣ
Crime
jalandhar
Latest News
National
Punjab
ਹਸਪਤਾਲ ‘ਚ ਦਾਖਲ ਪਿਓ ਨੂੰ ਦੇਖਣ ਪਹੁੰਚੇ ਜਵਾਨ ਪੁੱਤ ਦਾ ਕ.ਤ.ਲ, ਹਮਲਾਵਰਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਵੱਢੀ ਧੌਣ
March 2, 2024
Voice of Punjab
ਹਸਪਤਾਲ ‘ਚ ਦਾਖਲ ਪਿਓ ਨੂੰ ਦੇਖਣ ਪਹੁੰਚੇ ਜਵਾਨ ਪੁੱਤ ਦਾ ਕ.ਤ.ਲ, ਹਮਲਾਵਰਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਵੱਢੀ ਧੌਣ
ਕਪੂਰਥਲਾ (ਵੀਓਪੀ ਬਿਊਰੋ) ਸਿਵਲ ਹਸਪਤਾਲ ਕਪੂਰਥਲਾ ਦੇ ਐਮਰਜੈਂਸੀ ਵਾਰਡ ਦੇ ਬਾਹਰ ਇੱਕ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਕਤਲ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਤੋਂ ਬਾਅਦ ਇਲਾਕੇ ‘ਚ ਸਹਿਮ ਦਾ ਮਾਹੌਲ ਹੈ।
ਜਾਣਕਾਰੀ ਅਨੁਸਾਰ ਵੀਰਵਾਰ ਦੇਰ ਸ਼ਾਮ ਪਿੰਡ ਤਲਵੰਡੀ ਮਹਿਮਾ ਵਿੱਚ ਪੁਰਾਣੀ ਰੰਜਿਸ਼ ਕਾਰਨ ਦੋ ਗੁੱਟਾਂ ਵਿੱਚ ਲੜਾਈ ਹੋ ਗਈ। ਲੜਾਈ ਵਿੱਚ ਰਾਜਕੁਮਾਰ ਦੇ ਸਿਰ ਵਿੱਚ ਸੱਟ ਲੱਗੀ। ਉਸ ਦਾ ਲੜਕਾ ਜਸਪ੍ਰੀਤ ਸਿੰਘ ਆਪਣੇ ਪਿਤਾ ਨੂੰ ਮਿਲਣ ਲਈ ਸਿਵਲ ਹਸਪਤਾਲ ਆਇਆ ਹੋਇਆ ਸੀ।
ਇਸ ਦੌਰਾਨ ਅੱਧੀ ਦਰਜਨ ਤੋਂ ਵੱਧ ਨੌਜਵਾਨਾਂ ਨੇ ਜਸਪ੍ਰੀਤ ਸਿੰਘ ‘ਤੇ ਉਸ ਸਮੇਂ ਹਮਲਾ ਕਰ ਦਿੱਤਾ ਜਦੋਂ ਉਹ ਐਮਰਜੈਂਸੀ ਵਾਰਡ ਦੇ ਬਾਹਰ ਕਾਰ ‘ਚ ਬੈਠਾ ਸੀ। ਦੱਸਿਆ ਜਾ ਰਿਹਾ ਹੈ ਕਿ ਹਮਲਾਵਰਾਂ ਨੇ ਜਸਪ੍ਰੀਤ ਦੀ ਗਰਦਨ ਅਤੇ ਸਿਰ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਜਸਪ੍ਰੀਤ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ।
ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਸਿਟੀ ਅਰਬਨ ਸਟੇਟ ਦੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਸਿਵਲ ਹਸਪਤਾਲ ਦੀ ਮੋਰਚਰੀ ‘ਚ ਰਖਵਾਇਆ।
Post navigation
‘ਆਪ’ ਵਰਕਰਾਂ ਨੇ ਸਮਾਗਮ ‘ਚ ਸ਼ਰੇਆਮ ਕੀਤੇ ਹਵਾਈ ਫਾਇਰ, ਕਾਂਗਰਸੀ ਆਗੂ ਨੇ ਵੀਡੀਓ ਵਾਇਰਲ ਕੀਤੀ ਤਾਂ ਪੁਲਿਸ ਨੇ ਦਰਜ ਕੀਤਾ ਪਰਚਾ
ਨਿੱਤ ਦੇ ਝਗੜੇ ਤੋਂ ਦੁਖੀ ਔਰਤ ਨੇ ਵਿਰੋਧ ਕੀਤਾ ਤਾਂ ਪਤੀ ਦੇ ਕਹਿਣ ‘ਤੇ ਪੰਚਾਇਤ ਨੇ ਸੁਣਾਈ ਤਾਲਿਬਾਨੀ ਸਜ਼ਾ, ਕੁੱਟਮਾਰ ਕਰ ਕੇ ਕੱਟ ਦਿੱਤੇ ਵਾਲ
error:
Content is protected !!
Free PS4 Emulator
#1 PS4 Emulator for Windows
Visit Us Now !
PS4 EMULATOR
X
WhatsApp us