ਭਾਜਪਾ ਨੇ ਤੀਜੀ ਵਾਰ ਮੋਦੀ ਨੂੰ ਪ੍ਰਧਾਨ ਮੰਤਰੀ ਬਣਾਉਣ ਲਈ ਤਿਆਰ ਕੀਤਾ ਖਾਕਾ, 195 ਉਮੀਦਵਾਰਾਂ ਦਾ ਕੀਤਾ ਐਲਾਨ, ਵਾਰਾਣਸੀ ਸੀਟ ਤੋਂ ਲੜਨਗੇ PM Modi

ਭਾਜਪਾ ਨੇ ਤੀਜੀ ਵਾਰ ਮੋਦੀ ਨੂੰ ਪ੍ਰਧਾਨ ਮੰਤਰੀ ਬਣਾਉਣ ਲਈ ਤਿਆਰ ਕੀਤਾ ਖਾਕਾ, 195 ਉਮੀਦਵਾਰਾਂ ਦਾ ਕੀਤਾ ਐਲਾਨ, ਵਾਰਾਣਸੀ ਸੀਟ ਤੋਂ ਲੜਨਗੇ PM Modi

ਨਵੀਂ ਦਿੱਲੀ (ਵੀਓਪੀ ਬਿਊਰੋ): ਲੋਕ ਸਭਾ ਚੋਣਾਂ 2024 ਲਈ ਕੇਂਦਰੀ ਚੋਣ ਕਮੇਟੀ ਦੀ ਮੀਟਿੰਗ ਵਿੱਚ ਭਾਰਤੀ ਜਨਤਾ ਪਾਰਟੀ (ਭਾਜਪਾ) ਵੱਲੋਂ 195 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਭਾਜਪਾ ਦੀ ਕੇਂਦਰੀ ਚੋਣ ਕਮੇਟੀ ਦੀ ਬੈਠਕ 29 ਫਰਵਰੀ ਨੂੰ ਹੋਈ ਸੀ, ਜਿਸ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਅਮਿਤ ਸ਼ਾਹ, ਰਾਜਨਾਥ ਸਿੰਘ, ਪਾਰਟੀ ਦੇ ਰਾਸ਼ਟਰੀ ਪ੍ਰਧਾਨ ਜੇ.ਪੀ. ਨੱਡਾ ਸਮੇਤ ਕਈ ਹੋਰ ਮੌਜੂਦ ਸਨ।

ਇਸ ਮੀਟਿੰਗ ਵਿੱਚ ਲਏ ਗਏ ਫੈਸਲਿਆਂ ਅਨੁਸਾਰ ਪਾਰਟੀ ਨੇ 195 ਲੋਕ ਸਭਾ ਸੀਟਾਂ ਲਈ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਹੈ, ਜੋ ਕਿ 16 ਰਾਜਾਂ ਅਤੇ 2 ਕੇਂਦਰ ਸ਼ਾਸਤ ਪ੍ਰਦੇਸ਼ਾਂ ਦੀਆਂ ਸੀਟਾਂ ਹਨ।

ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਵਿਨੋਦ ਤਾਵੜੇ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਾਰਾਣਸੀ ਲੋਕ ਸਭਾ ਸੀਟ ਤੋਂ ਚੋਣ ਲੜਨਗੇ। ਇਸ ਦੇ ਨਾਲ ਹੀ ਗ੍ਰਹਿ ਮੰਤਰੀ ਅਮਿਤ ਸ਼ਾਹ ਗੁਜਰਾਤ ਦੀ ਗਾਂਧੀਨਗਰ ਸੀਟ ਤੋਂ ਪਾਰਟੀ ਦੇ ਉਮੀਦਵਾਰ ਹੋਣਗੇ। ਕੇਂਦਰੀ ਕਾਨੂੰਨ ਅਤੇ ਨਿਆਂ ਮੰਤਰੀ ਕਿਰਨ ਰਿਜਿਜੂ ਅਰੁਣਾਚਲ ਪੱਛਮੀ ਤੋਂ ਚੋਣ ਲੜਨਗੇ। ਉਥੇ ਹੀ ਅੰਡੇਮਾਨ ਨਿਕੋਬਾਰ ਤੋਂ ਭਾਜਪਾ ਦੇ ਸੰਸਦ ਮੈਂਬਰ ਵਿਸ਼ਣੁਪਦ ਰੇਅ ਨੂੰ ਉਮੀਦਵਾਰ ਬਣਾਇਆ ਗਿਆ ਹੈ।

ਪਾਰਟੀ ਵੱਲੋਂ ਪੋਰਬੰਦਰ ਤੋਂ ਮਨਸੁਖ ਮਾਂਡਵੀਆ, ਵਿਦਿਸ਼ਾ ਸੀਟ ਤੋਂ ਮੱਧ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ, ਗੁਨਾ ਸੀਟ ਤੋਂ ਜਯੋਤਿਰਾਦਿੱਤਿਆ ਸਿੰਧੀਆ, ਪੋਰਬੰਦਰ ਤੋਂ ਮਨਸੁਖ ਮਾਂਡਵੀਆ, ਅਮੇਠੀ ਤੋਂ ਸਮ੍ਰਿਤੀ ਇਰਾਨੀ, ਲਖਨਊ ਤੋਂ ਰਾਜਨਾਥ ਸਿੰਘ ਨੂੰ ਉਮੀਦਵਾਰ ਬਣਾਇਆ ਗਿਆ ਹੈ।

error: Content is protected !!