Skip to content
Thursday, December 19, 2024
Responsive Menu
Support
voiceofpunjabtv.com
News
Search
Search
Home
Punjab
jalandhar
Haryana
Himachal
National
Politics
Bollywood
Entertainment
Sports
Contact Us
Home
2024
March
4
ਹਰਿਆਣਾ ਦੇ ਬਾਰਡਰਾਂ ‘ਤੇ ਬੈਠੇ ਕਿਸਾਨ ਹੁਣ ਇਸ ਦਿਨ ਰੋਕਣਗੇ ਟਰੇਨਾਂ, ਕਿਹਾ- ਸਰਕਾਰ ਨਹੀਂ ਕਰ ਰਹੀ ਕੋਈ ਹੱਲ
Delhi
Haryana
Latest News
National
Politics
Punjab
ਹਰਿਆਣਾ ਦੇ ਬਾਰਡਰਾਂ ‘ਤੇ ਬੈਠੇ ਕਿਸਾਨ ਹੁਣ ਇਸ ਦਿਨ ਰੋਕਣਗੇ ਟਰੇਨਾਂ, ਕਿਹਾ- ਸਰਕਾਰ ਨਹੀਂ ਕਰ ਰਹੀ ਕੋਈ ਹੱਲ
March 4, 2024
Voice of Punjab
ਹਰਿਆਣਾ ਦੇ ਬਾਰਡਰਾਂ ‘ਤੇ ਬੈਠੇ ਕਿਸਾਨ ਹੁਣ ਇਸ ਦਿਨ ਰੋਕਣਗੇ ਟਰੇਨਾਂ, ਕਿਹਾ- ਸਰਕਾਰ ਨਹੀਂ ਕਰ ਰਹੀ ਕੋਈ ਹੱਲ
ਵੀਓਪੀ ਬਿਊਰੋ – ਸ਼ੰਭੂ ਅਤੇ ਖਨੌਰੀ ਬਾਰਡਰ ‘ਤੇ ਬੈਠੇ ਪੰਜਾਬ ਦੇ ਕਿਸਾਨ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਸਮੇਤ ਆਪਣੀਆਂ ਮੰਗਾਂ ਲਈ ਹੁਣ ਦਿੱਲੀ ਨਹੀਂ ਜਾਣਗੇ। ਉਹ ਹਰਿਆਣਾ ਦੀ ਸਰਹੱਦ ‘ਤੇ ਡਟੇ ਰਹਿਣਗੇ। ਹਾਲਾਂਕਿ ਕਿਸਾਨ ਜਥੇਬੰਦੀਆਂ ਨੇ ਦੂਜੇ ਰਾਜਾਂ ਦੇ ਕਿਸਾਨਾਂ ਨੂੰ 6 ਮਾਰਚ ਨੂੰ ਦਿੱਲੀ ਵਿੱਚ ਇਕੱਠੇ ਹੋਣ ਦੀ ਅਪੀਲ ਕੀਤੀ ਹੈ। ਇਸ ਦੇ ਨਾਲ ਹੀ ਕਿਸਾਨ 10 ਮਾਰਚ ਨੂੰ ਦੁਪਹਿਰ 12 ਵਜੇ ਤੋਂ ਸ਼ਾਮ 4 ਵਜੇ ਤੱਕ ਦੇਸ਼ ਭਰ ਵਿੱਚ ਰੇਲ ਗੱਡੀਆਂ ਰੋਕਣਗੇ।
ਐਤਵਾਰ ਨੂੰ ਕਿਸਾਨ ਆਗੂਆਂ ਜਗਜੀਤ ਸਿੰਘ ਡੱਲੇਵਾਲ ਅਤੇ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਹਰਿਆਣਾ ਸਰਕਾਰ ਵੱਲੋਂ ਕਿਸਾਨਾਂ ਨੂੰ ਪੰਜਾਬ ਦੇ ਖਨੌਰੀ ਅਤੇ ਸ਼ੰਭੂ ਸਰਹੱਦਾਂ ਤੋਂ ਅੱਗੇ ਨਹੀਂ ਜਾਣ ਦਿੱਤਾ ਜਾ ਰਿਹਾ। ਇਸ ਲਈ 6 ਮਾਰਚ ਨੂੰ ਦੇਸ਼ ਦੇ ਹੋਰ ਰਾਜਾਂ ਦੇ ਕਿਸਾਨ ਬੱਸਾਂ ਅਤੇ ਰੇਲ ਗੱਡੀਆਂ ਰਾਹੀਂ ਦਿੱਲੀ ਜਾਣਗੇ। ਉੱਥੇ ਹੀ ਕਿਸਾਨ ਜੰਤਰ-ਮੰਤਰ ‘ਤੇ ਆਪਣੀਆਂ ਮੰਗਾਂ ਨੂੰ ਲੈ ਕੇ ਸਰਕਾਰ ਖਿਲਾਫ ਪ੍ਰਦਰਸ਼ਨ ਕਰਨਗੇ ਪਰ ਪੰਜਾਬ ਦੇ ਕਿਸਾਨ ਸ਼ੰਭੂ ਅਤੇ ਖਨੌਰੀ ਬਾਰਡਰ ‘ਤੇ ਹੀ ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰਨਗੇ। ਇਸ ਨਾਲ ਅੰਦੋਲਨ ਨੂੰ ਮਜ਼ਬੂਤ ਕਰਨ ਲਈ ਇੱਥੇ ਕਿਸਾਨਾਂ ਦੀ ਗਿਣਤੀ ਵਧਾਈ ਜਾਵੇਗੀ।
ਪੰਧੇਰ ਨੇ ਸਪੱਸ਼ਟ ਕੀਤਾ ਕਿ ਜਦੋਂ ਤੱਕ ਕਿਸਾਨਾਂ ਦੀਆਂ ਜਾਇਜ਼ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਉਦੋਂ ਤੱਕ ਸਰਹੱਦਾਂ ‘ਤੇ ਅੰਦੋਲਨ ਜਾਰੀ ਰਹੇਗਾ। ਪੰਧੇਰ ਨੇ ਕੇਂਦਰ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਕਿਸਾਨ ਦਿੱਲੀ ਆ ਕੇ ਟਰੈਕਟਰ-ਟਰਾਲੀਆਂ ਲੈ ਕੇ ਪ੍ਰਦਰਸ਼ਨ ਕਿਉਂ ਕਰਨਾ ਚਾਹੁੰਦੇ ਹਨ। ਹੁਣ ਕਿਸਾਨ 6 ਮਾਰਚ ਨੂੰ ਬਿਨਾਂ ਟਰੈਕਟਰ-ਟਰਾਲੀਆਂ ਤੋਂ ਦਿੱਲੀ ਜਾ ਰਹੇ ਹਨ। ਉਮੀਦ ਹੈ ਕਿ ਕੇਂਦਰ ਸਰਕਾਰ ਇਨ੍ਹਾਂ ਕਿਸਾਨਾਂ ਨੂੰ ਰਾਹ ਵਿੱਚ ਨਹੀਂ ਰੋਕੇਗੀ। ਉਨ੍ਹਾਂ ਨੂੰ ਜੰਤਰ-ਮੰਤਰ ‘ਤੇ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰਨ ਦਿੱਤਾ ਜਾਵੇਗਾ।
ਇਹ ਐਲਾਨ ਖਨੌਰੀ ਸਰਹੱਦ ‘ਤੇ ਹਰਿਆਣਾ ਪੁਲਿਸ ਦੀ ਗੋਲੀਬਾਰੀ ‘ਚ ਸ਼ਹੀਦ ਹੋਏ ਸ਼ੁਭਕਰਨ ਸਿੰਘ ਦੀ ਅੰਤਿਮ ਅਰਦਾਸ ਦੌਰਾਨ ਉਨ੍ਹਾਂ ਦੇ ਜੱਦੀ ਪਿੰਡ ਬੱਲੋ ਵਿਖੇ ਹੋਈ ਮੀਟਿੰਗ ਦੌਰਾਨ ਕੀਤਾ | ਇਸ ਮੌਕੇ ਹਰਿਆਣਾ ਤੋਂ ਕਿਸਾਨ ਆਗੂ ਗੁਰਨਾਮ ਸਿੰਘ ਚਡੂਨੀ, ਉੱਤਰ ਪ੍ਰਦੇਸ਼ ਤੋਂ ਰਾਕੇਸ਼ ਟਿਕੈਤ ਦੇ ਪੁੱਤਰ ਗੌਰਵ ਟਿਕੈਤ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾ ਤੋਂ ਇਲਾਵਾ ਮਨਜੀਤ ਸਿੰਘ ਧਨੇਰ, ਬੁਰਜ ਸਿੰਘ ਗਿੱਲ ਆਦਿ ਹਾਜ਼ਰ ਸਨ। 14 ਮਾਰਚ ਨੂੰ ਸੰਯੁਕਤ ਕਿਸਾਨ ਮੋਰਚਾ ਦੇਸ਼ ਭਰ ਦੇ ਕਿਸਾਨਾਂ ਨਾਲ ਮਿਲ ਕੇ ਦਿੱਲੀ ਦੇ ਰਾਮ ਲੀਲਾ ਮੈਦਾਨ ਜਾਂ ਜੰਤਰ-ਮੰਤਰ ‘ਤੇ ਮਹਾਪੰਚਾਇਤ ਦਾ ਆਯੋਜਨ ਕਰੇਗਾ।
Post navigation
ਪੰਜਾਬ ‘ਚ ਗੈਂਗਵਾਰ… ਸ਼ਾਪਿੰਗ ਮਾਲ ‘ਚ ਘੁੰਮਣ ਆਏ ਗੈਂ.ਗਸਟ.ਰ ਦਾ ਅੰਨ੍ਹੇਵਾਹ ਗੋ.ਲੀਆਂ ਚਲਾ ਕੇ ਕੀਤਾ ਕ.ਤ.ਲ
ਚੋਣਾਂ ਤੋਂ ਪਹਿਲਾਂ ਸਿਆਸੀ ਪਾਰਟੀਆਂ ਦੇ ਟੋਟਕੇ ; ਦਿੱਲੀ ਦੀ ‘ਆਪ’ ਨੇ ਔਰਤਾਂ ਨੂੰ ਹਜ਼ਾਰ ਰੁਪਏ ਦੇਣ ਦਾ ਕੀਤਾ ਐਲਾਨ ਤਾਂ ਹਿਮਾਚਲ ਦੀ ਕਾਂਗਰਸ ਨੇ ਕਰ’ਤਾ 1500 ਰੁਪਏ ਦੇਣ ਦਾ ਐਲਾਨ
error:
Content is protected !!
Free PS4 Emulator
#1 PS4 Emulator for Windows
Visit Us Now !
PS4 EMULATOR
X
WhatsApp us