ਰਵਨੀਤ ਬਿੱਟੂ ਤੇ ਭਾਰਤ ਭੂਸ਼ਣ ਆਸ਼ੂ ਦੀ ਗ੍ਰਿਫ਼.ਤਾਰੀ ਮੌਕੇ ਪੈ ਗਿਆ ਪੁਆੜਾ, ਪੁਲਿਸ ਨਾਲ ਝੜਪ, ਹੱਥੋਪਾਈ ਦੌਰਾਨ ਲੱਥੀਆਂ ਪੱਗਾਂ

ਰਵਨੀਤ ਬਿੱਟੂ ਤੇ ਭਾਰਤ ਭੂਸ਼ਣ ਆਸ਼ੂ ਦੀ ਗ੍ਰਿਫ਼.ਤਾਰੀ ਮੌਕੇ ਪੈ ਗਿਆ ਪੁਆੜਾ, ਪੁਲਿਸ ਨਾਲ ਝੜਪ, ਹੱਥੋਪਾਈ ਦੌਰਾਨ ਲੱਥੀਆਂ ਪੱਗਾਂ


ਵੀਓਪੀ ਬਿਊਰੋ, ਲੁਧਿਆਣਾ-ਪੰਜਾਬ ਦੇ ਲੁਧਿਆਣਾ ਤੋਂ ਕਾਂਗਰਸੀ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੂੰ ਪੁਲਿਸ ਨੇ ਹਿਰਾਸਤ ਵਿਚ ਲੈ ਲਿਆ ਹੈ। ਉਨ੍ਹਾਂ ਨੇ ਕੁਝ ਦਿਨ ਪਹਿਲਾਂ ਨਗਰ ਨਿਗਮ ਦਫ਼ਤਰ ਨੂੰ ਤਾਲਾ ਲਗਾ ਦਿੱਤਾ ਸੀ। ਜਿਸ ਤੋਂ ਬਾਅਦ ਪੁਲਿਸ ਨੇ ਉਨ੍ਹਾਂ ਖਿਲਾਫ਼ ਐਫ.ਆਈ.ਆਰ. ਦਰਜ ਕੀਤੀ ਗਈ ਹੈ।


ਰਵਨੀਤ ਬਿੱਟੂ ਨੇ ਕੁੱਝ ਦਿਨ ਪਹਿਲਾਂ ਆਪ ਹੀ ਐਲਾਨ ਕੀਤਾ ਸੀ ਕਿ ਉਹ ਗ੍ਰਿਫ਼.ਤਾਰੀ ਦੇਣਗੇ, ਜਿਸ ਤੋਂ ਬਾਅਦ ਵੱਡੀ ਗਿਣਤੀ ਵਿਚ ਸਮਰਥਕ ਡੀਸੀ ਦਫ਼ਤਰ ਦੇ ਬਾਹਰ ਅੱਜ ਪਹੁੰਚ ਗਏ ਸਨ। ਉਨ੍ਹਾਂ ਦੇ ਨਾਲ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਵੀ ਹਿਰਾਸਤ ਵਿਚ ਲਿਆ ਗਿਆ ਹੈ। ਇਸ ਦੌਰਾਨ ਪੁਲਿਸ ਅਤੇ ਕਾਂਗਰਸੀ ਸਮਰਥਕਾਂ ਵਿਚਕਾਰ ਭਾਰੀ ਹੰਗਾਮਾ ਹੋਇਆ। ਪੁਲਿਸ ਬੈਰੀਕੇਡ ਨੂੰ ਤੋੜਨ ਦੀ ਕੋਸ਼ਿਸ਼ ਕਰਨ ‘ਤੇ ਉਨ੍ਹਾਂ ਵਿਚਕਾਰ ਹੱਥੋਪਾਈ ਹੋ ਗਈ ਜਿਸ ਵਿਚ ਪੁਲਿਸ ਮੁਲਾਜ਼ਮਾਂ ਦੀਆਂ ਪੱਗਾਂ ਵੀ ਉਤਰ ਗਈਆਂ।


ਇਸ ਦੌਰਾਨ ਪੁਲਿਸ ਨੇ ਸੰਸਦ ਮੈਂਬਰ ਰਵਨੀਤ ਬਿੱਟੂ, ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਅਤੇ ਸਾਬਕਾ ਵਿਧਾਇਕ ਸੰਜੇ ਤਲਵਾੜ ਨੂੰ ਗ੍ਰਿਫ਼ਤਾਰ ਕਰ ਲਿਆ। ਉਹਨਾਂ ਨੂੰ ਅਦਾਲਤ ਵਿਚ ਪੇਸ਼ ਕੀਤਾ ਜਾ ਰਿਹਾ ਹੈ। ਸਾਂਸਦ ਬਿੱਟੂ ਨੇ ਕਿਹਾ ਕਿ ‘ਆਪ’ ਸਰਕਾਰ ਕਾਂਗਰਸ ਨੂੰ ਦਬਾਉਣਾ ਚਾਹੁੰਦੀ ਹੈ, ਪਰ ਕਾਂਗਰਸ ਜ਼ਾਲਮ ਸਰਕਾਰ ਦੇ ਜ਼ੁਲਮਾਂ ਤੋਂ ਡਰਨ ਵਾਲੀ ਨਹੀਂ ਹੈ। ਜੇਕਰ ਸਰਕਾਰ ਝੂਠੇ ਪਰਚੇ ਦੇ ਕੇ ਉਹਨਾਂ ਨੂੰ ਜੇਲ੍ਹ ਭੇਜਣਾ ਚਾਹੁੰਦੀ ਹੈ ਤਾਂ ਉਹ ਡਰਨ ਵਾਲੇ ਨਹੀਂ। ਬਿੱਟੂ ਅਨੁਸਾਰ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿਚ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਸਬਕ ਸਿਖਾਉਣਗੇ।


ਸੰਸਦ ਮੈਂਬਰ ਬਿੱਟੂ ਤੋਂ ਇਲਾਵਾ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ, ਲੁਧਿਆਣਾ ਕਾਂਗਰਸ ਦੇ ਪ੍ਰਧਾਨ ਸੰਜੇ ਤਲਵਾੜ, ਸਾਬਕਾ ਡਿਪਟੀ ਮੇਅਰ ਸ਼ਾਮ ਸੁੰਦਰ ਮਲਹੋਤਰਾ ਸਮੇਤ 60 ਕਾਂਗਰਸੀਆਂ ਨੂੰ ਨਿਗਮ ਦਫ਼ਤਰ ਨੂੰ ਤਾਲਾ ਲਾਉਣ ਸਬੰਧੀ ਪੁਲਿਸ ਵੱਲੋਂ ਦਰਜ ਐਫਆਈਆਰ ਵਿਚ ਨਾਮਜ਼ਦ ਕੀਤਾ ਗਿਆ ਹੈ। 4 ਦਿਨ ਪਹਿਲਾਂ ਬਿੱਟੂ ਨੇ ਕਾਂਗਰਸੀ ਵਰਕਰਾਂ ਨਾਲ ਮੀਟਿੰਗ ਕੀਤੀ ਸੀ। ਜਿਸ ਵਿੱਚ ਸਾਰੇ ਸੀਨੀਅਰ ਆਗੂਆਂ ਸਮੇਤ ਕਾਂਗਰਸੀ ਵਰਕਰਾਂ ਨੇ ਗ੍ਰਿਫਤਾਰੀ ਦਾ ਐਲਾਨ ਕੀਤਾ ਸੀ

error: Content is protected !!