ਪ੍ਰੇਮ ਜਾਲ ਵਿਚ ਫਸਾ ਐਨਆਰਆਈ ਦੀ ਧੀ ਦੀਆਂ ਖਿੱਚ ਲਈਆਂ ਅਸ਼ਲੀਲ ਫੋਟੋਆਂ, ਬਲਾ.ਤਕਾਰ ਕੀਤਾ, ਨੌਂ ਲੱਖ ਠੱਗੇ, ਰਿਸ਼ਤਾ ਤੋੜਨ ਲਈ ਕਿਹਾ ਤਾਂ ਤੇਜ਼ਾਬ ਸੁੱਟ ਕੇ ਮਾਰਨ ਦੀਆਂ ਦਿੱਤੀਆਂ ਧਮਕੀਆਂ

ਪ੍ਰੇਮ ਜਾਲ ਵਿਚ ਫਸਾ ਐਨਆਰਆਈ ਦੀ ਧੀ ਦੀਆਂ ਖਿੱਚ ਲਈਆਂ ਅਸ਼ਲੀਲ ਫੋਟੋਆਂ, ਬਲਾ.ਤਕਾਰ ਕੀਤਾ, ਨੌਂ ਲੱਖ ਠੱਗੇ, ਰਿਸ਼ਤਾ ਤੋੜਨ ਲਈ ਕਿਹਾ ਤਾਂ ਤੇਜ਼ਾਬ ਸੁੱਟ ਕੇ ਮਾਰਨ ਦੀਆਂ ਦਿੱਤੀਆਂ ਧਮਕੀਆਂ

ਵੀਓਪੀ ਬਿਊਰੋ, ਜਲੰਧਰ-ਜਲੰਧਰ ‘ਚ ਇੱਕ ਨੌਜਵਾਨ ਨੇ ਵਿਆਹ ਦਾ ਝਾਂਸਾ ਦੇ ਕੇ ਐਨਆਰਆਈ ਦੀ ਧੀ ਨਾਲ ਬਲਾ.ਤਕਾਰ ਕੀਤਾ। ਮੁਲਜ਼ਮ ਪੀੜਤਾ ਨੂੰ ਧਮਕੀਆਂ ਦਿੰਦਾ ਸੀ ਕਿ ਉਹ ਉਸ ਦੀਆਂ ਨਿੱਜੀ ਫੋਟੋਆਂ ਵਾਇਰਲ ਕਰ ਦੇਵੇਗਾ ਤੇ ਉਸ ‘ਤੇ ਤੇਜ਼ਾ.ਬ ਸੁੱਟ ਦੇਵੇਗਾ। ਇੰਨਾ ਹੀ ਨਹੀਂ ਮੁਲਜ਼ਮ ਨੇ ਉਸ ਤੋਂ ਲੱਖਾਂ ਰੁਪਏ ਵੀ ਹੜੱਪ ਲਏ। ਇਸ ਮਾਮਲੇ ਵਿੱਚ ਥਾਣਾ ਡਵੀਜ਼ਨ ਨੰਬਰ 1 ਦੀ ਪੁਲਿਸ ਨੇ ਕੇਸ ਦਰਜ ਕਰ ਕੇ ਮੁਲਜ਼ਮ ਨੂੰ ਵੀਰਵਾਰ ਦੇਰ ਸ਼ਾਮ ਗ੍ਰਿਫ਼.ਤਾਰ ਕਰ ਲਿਆ।
ਮੁਲਜ਼ਮ ਦੀ ਪਛਾਣ ਲਖਵਿੰਦਰਜੀਤ ਸਿੰਘ ਵਾਸੀ ਪਿੰਡ ਸ਼ਿਵਦਾਸਪੁਰ (ਜਲੰਧਰ) ਵਜੋਂ ਹੋਈ ਹੈ। ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਪੁਲਿਸ ਵੱਲੋਂ ਉਸ ਨੂੰ ਅਦਾਲਤ ‘ਚ ਪੇਸ਼ ਕਰਕੇ ਰਿਮਾਂਡ ‘ਤੇ ਲੈ ਕੇ ਪੁੱਛਗਿੱਛ ਕੀਤੀ ਜਾਵੇਗੀ। ਲੜਕੀ ਨੇ ਕਿਹਾ ਉਸ ਦੇ ਮਾਤਾ-ਪਿਤਾ ਵਿਦੇਸ਼ ਰਹਿੰਦੇ ਹਨ, ਜਦਕਿ ਉਸ ਦੀ ਭੈਣ ਵੀ ਸਟੱਡੀ ਵੀਜ਼ੇ ‘ਤੇ ਵਿਦੇਸ਼ ਗਈ ਹੈ। ਉਹ ਆਪਣੀ ਦਾਦੀ ਨਾਲ ਰਹਿੰਦੀ ਹੈ। ਤਿੰਨ ਸਾਲ ਪਹਿਲਾਂ ਉਸ ਦੀ ਮੁਲਾਕਾਤ ਲਖਵਿੰਦਰਜੀਤ ਸਿੰਘ ਨਾਲ ਹੋਈ ਸੀ। ਲਖਵਿੰਦਰਜੀਤ ਨੇ ਉਸ ਨੂੰ ਪਿਆਰ ਦੇ ਜਾਲ ਵਿੱਚ ਫਸਾ ਲਿਆ ਤੇ ਹੌਲੀ-ਹੌਲੀ 9 ਲੱਖ ਰੁਪਏ ਲੈ ਲਏ। ਵਿਆਹ ਦਾ ਝਾਂਸਾ ਦੇ ਕੇ ਉਸ ਨਾਲ ਸਰੀਰਕ ਸਬੰਧ ਵੀ ਬਣਾਉਣ ਲੱਗਾ।


ਲੜਕੀ ਦਾ ਕਹਿਣਾ ਹੈ ਕਿ ਉਹ ਆਪਣੇ ਪੈਸੇ ਲਖਵਿੰਦਰਜੀਤ ਨੂੰ ਦਿੰਦੀ ਰਹੀ, ਕਿਉਂਕਿ ਉਹ ਖੁਦ ਕੋਈ ਕੰਮ ਨਹੀਂ ਕਰਦਾ ਸੀ। ਜਦੋਂ ਵੀ ਉਹ ਉਸ ਨੂੰ ਕੰਮ ਕਰਨ ਲਈ ਕਹਿੰਦੀ ਸੀ ਤਾਂ ਉਹ ਉਸ ਨੂੰ ਧਮਕੀਆਂ ਦੇਣ ਲੱਗਦਾ। ਇਨ੍ਹਾਂ ਹਰਕਤਾਂ ਕਾਰਨ ਜਦੋਂ ਉਸ ਨੇ ਰਿਸ਼ਤਾ ਤੋੜਨ ਲਈ ਕਿਹਾ ਤਾਂ ਲਖਵਿੰਦਰਜੀਤ ਨੇ ਉਸ ਦੀਆਂ ਨਿੱਜੀ ਤਸਵੀਰਾਂ ਵਾਇਰਲ ਕਰਨ ਤੇ ਤੇਜ਼ਾ.ਬ ਪਾ ਕੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ।
ਲੜਕੀ ਨੇ ਕਿਹਾ ਕਿ ਜਦੋਂ ਪਾਣੀ ਸਿਰ ਤੋਂ ਲੰਘ ਗਿਆ ਤਾਂ ਉਸ ਨੇ ਆਪਣੇ ਪਰਿਵਾਰ ਨੂੰ ਪੂਰੇ ਮਾਮਲੇ ਦੀ ਜਾਣਕਾਰੀ ਦਿੱਤੀ। ਪਰਿਵਾਰ ਵਾਲਿਆਂ ਨੇ ਇਸ ਦਾ ਨੋਟਿਸ ਲੈਂਦਿਆਂ ਤੁਰੰਤ ਥਾਣਾ ਸਿਟੀ ਪੁਲਿਸ ਨੂੰ ਸ਼ਿਕਾਇਤ ਕੀਤੀ। ਪੁਲਿਸ ਨੇ ਲੜਕੀ ਦਾ ਮੈਡੀਕਲ ਕਰਵਾਇਆ ਤੇ ਜਾਂਚ ਤੋਂ ਬਾਅਦ ਮਾਮਲਾ ਦਰਜ ਕਰ ਲਿਆ।


ਥਾਣਾ ਡਵੀਜ਼ਨ ਨੰਬਰ 1 ਦੇ ਐਸਐਚਓ ਰਜਿੰਦਰ ਸਿੰਘ ਨੇ ਦੱਸਿਆ ਕਿ ਮੁਲਜ਼ਮ ਲਖਵਿੰਦਰਜੀਤ ਨੂੰ ਗ੍ਰਿਫ਼.ਤਾਰ ਕਰ ਕੇ ਉਸ ਦਾ ਫ਼ੋਨ ਜ਼ਬਤ ਕਰ ਲਿਆ ਗਿਆ ਹੈ। ਇਸ ਦੀ ਜਾਂਚ ਕੀਤੀ ਜਾ ਰਹੀ ਹੈ ਕਿਉਂਕਿ ਲੜਕੀ ਨੇ ਮੁਲਜ਼ਮ ‘ਤੇ ਉਸ ਦੀਆਂ ਨਿੱਜੀ ਫੋਟੋਆਂ ਹੋਣ ਦਾ ਦੋਸ਼ ਲਗਾਇਆ ਹੈ। ਜੇਕਰ ਉਸ ਕੋਲ ਇਸ ਤਰ੍ਹਾਂ ਦੀ ਕੋਈ ਚੀਜ਼ ਹੈ, ਤਾਂ ਇਸ ਨੂੰ ਮਿਟਾ ਦਿੱਤਾ ਜਾਵੇਗਾ। ਫਿਲਹਾਲ ਮਾਮਲੇ ਦੀ ਜਾਂਚ ਚੱਲ ਰਹੀ ਹੈ।

error: Content is protected !!