ਕਿਸਾਨ ਅੰਦੋਲਨ ‘ਤੇ ਹਾਈ ਕੋਰਟ ਨੇ ਕਿਹਾ- ਬੱਚਿਆਂ ਨੂੰ ਅੱਗੇ ਕਰ ਕੇ ਮਰਵਾ ਰਹੇ ਹੋ, ਇਨ੍ਹਾਂ ਵੱਡੇ ਕਿਸਾਨ ਆਗੂਆਂ ਨੂੰ ਗ੍ਰਿਫ਼ਤਾਰ ਕੇ ਚੇਨਈ ਭੇਜੋ

ਕਿਸਾਨ ਅੰਦੋਲਨ ‘ਤੇ ਹਾਈ ਕੋਰਟ ਨੇ ਕਿਹਾ- ਬੱਚਿਆਂ ਨੂੰ ਅੱਗੇ ਕਰ ਕੇ ਮਰਵਾ ਰਹੇ ਹੋ, ਇਨ੍ਹਾਂ ਵੱਡੇ ਕਿਸਾਨ ਆਗੂਆਂ ਨੂੰ ਗ੍ਰਿਫ਼ਤਾਰ ਕੇ ਚੇਨਈ ਭੇਜੋ

ਚੰਡੀਗੜ੍ਹ (ਵੀਓਪੀ ਸਾਬਕਾ)- ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਕਿਸਾਨ ਅੰਦੋਲਨ ਨੂੰ ਲੈ ਕੇ ਸਖ਼ਤ ਟਿੱਪਣੀ ਕੀਤੀ ਹੈ। ਹਾਈਕੋਰਟ ਨੇ ਕਿਹਾ ਕਿ ਇਹ ਬਹੁਤ ਸ਼ਰਮ ਦੀ ਗੱਲ ਹੈ ਕਿ ਇਸ ਅੰਦੋਲਨ ਵਿੱਚ ਬੱਚਿਆਂ ਨੂੰ ਅੱਗੇ ਕੀਤਾ ਜਾ ਰਿਹਾ ਹੈ। ਦੋਵੇਂ ਰਾਜ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣ ਵਿੱਚ ਅਸਫਲ ਰਹੇ ਹਨ।

ਇਸ ਦੇ ਨਾਲ ਹੀ ਅਦਾਲਤ ਨੇ ਕਿਹਾ ਕਿ ਅੰਦੋਲਨ ਵਿੱਚ ਸ਼ਾਮਲ ਸਾਰੇ ਨੇਤਾਵਾਂ ਨੂੰ ਗ੍ਰਿਫਤਾਰ ਕਰਕੇ ਚੇਨਈ ਭੇਜਿਆ ਜਾਵੇ। ਅਦਾਲਤ ਨੇ ਸਵਾਲ ਪੁੱਛਿਆ ਕਿ ਕੀ ਪ੍ਰਦਰਸ਼ਨਕਾਰੀ ਜੰਗ ਛੇੜਨਾ ਚਾਹੁੰਦੇ ਹਨ। ਅਦਾਲਤ ਨੇ ਅੱਗੇ ਕਿਹਾ ਕਿ ਤੁਹਾਨੂੰ ਅਦਾਲਤ ਵਿੱਚ ਖੜ੍ਹੇ ਹੋਣ ਦਾ ਕੋਈ ਅਧਿਕਾਰ ਨਹੀਂ ਹੈ।

ਅੱਜ ਹਰਿਆਣਾ ਸਰਕਾਰ ਨੇ ਕਿਸਾਨਾਂ ਦੇ ਪ੍ਰਦਰਸ਼ਨ ਦੀਆਂ ਕਈ ਤਸਵੀਰਾਂ ਹਾਈ ਕੋਰਟ ਨੂੰ ਦਿਖਾਈਆਂ। ਹਾਈਕੋਰਟ ਨੇ ਸਵਾਲ ਪੁੱਛਿਆ ਕਿ ਹਥਿਆਰਾਂ ਨਾਲ ਸ਼ਾਂਤਮਈ ਪ੍ਰਦਰਸ਼ਨ ਕਿਵੇਂ ਹੋ ਰਿਹਾ ਹੈ?

ਬਲਬੀਰ ਸਿੰਘ ਰਾਜੇਵਾਲ ਵੀ ਅਦਾਲਤ ਵਿੱਚ ਹਾਜ਼ਰ ਸਨ। ਉਸ ਨੇ ਵੱਖਰੀ ਜਨਹਿੱਤ ਪਟੀਸ਼ਨ ਵੀ ਦਾਇਰ ਕੀਤੀ ਹੈ। ਮ੍ਰਿਤਕ ਕਿਸਾਨ ਸ਼ੁਭਕਰਨ ਦੀ ਮੌਤ ਦੀ ਜਾਂਚ ਦੀ ਅਗਵਾਈ ਹਾਈ ਕੋਰਟ ਦੇ ਸੇਵਾਮੁਕਤ ਜੱਜ ਕਰਨਗੇ। 3 ਮੈਂਬਰੀ ਕਮੇਟੀ ਬਣਾਈ ਜਾਵੇਗੀ, ਅਦਾਲਤ ਨੇ ਪ੍ਰਦਰਸ਼ਨਕਾਰੀਆਂ ਨੂੰ ਕਿਹਾ ਕਿ ਤੁਸੀਂ ਉੱਥੇ ਜੰਗ ਛੇੜਨ ਜਾ ਰਹੇ ਹੋ, ਇਹ ਪੰਜਾਬ ਦਾ ਸੱਭਿਆਚਾਰ ਨਹੀਂ ਹੈ।

error: Content is protected !!