ਇੰਨਾ ਭਿਆਨਕ ਹੋਇਆ ਹਾਦਸਾ, ਛੇ ਘੰਟੇ ਲਾਸ਼ਾਂ ਕੱਢਣ ਨੂੰ ਲੱਗ ਗਏ, ਦਸੂਹਾ ਦੇ ਇਕੋ ਪਿੰਡ ਦੇ ਦੋ ਨੌਜਵਾਨਾਂ ਦੀ ਅਮਰੀਕਾ ‘ਚ ਮੌ.ਤ

ਇੰਨਾ ਭਿਆਨਕ ਹੋਇਆ ਹਾਦਸਾ, ਛੇ ਘੰਟੇ ਲਾਸ਼ਾਂ ਕੱਢਣ ਨੂੰ ਲੱਗ ਗਏ, ਦਸੂਹਾ ਦੇ ਇਕੋ ਪਿੰਡ ਦੇ ਦੋ ਨੌਜਵਾਨਾਂ ਦੀ ਅਮਰੀਕਾ ‘ਚ ਮੌ.ਤ

ਦਸੂਹਾ (ਵੀਓਪੀ ਬਿਊਰੋ)- ਦਸੂਹਾ ਦੇ ਇਕ ਹੀ ਪਿੰਡ ਦੇ ਦੋ ਨੌਜਵਾਨਾਂ ਦੀ ਅਮਰੀਕਾ ਵਿੱਚ ਮੌ.ਤ ਹੋਣ ਦੀ ਦੁਖ਼ਦਾਇਕ ਖ਼ਬਰ ਸਾਹਮਣੇ ਆਈ ਹੈ। ਇਹ ਦੋਵੇਂ ਨੌਜਵਾਨ ਦਸੂਹਾ ਦੇ ਪਿੰਡ ਟੇਰਕਿਆਣਾ ਦੇ ਰਹਿਣ ਵਾਲੇ ਸਨ ਅਤੇ ਰੋਜ਼ੀ-ਰੋਟੀ ਕਮਾਉਣ ਲਈ ਦੋ ਸਾਲ ਪਹਿਲਾਂ ਅਮਰੀਕਾ ਗਏ ਸਨ। ਦੋਵੇਂ ਨੌਜਵਾਨ ਇਕੱਠੇ ਅਮਰੀਕਾ ‘ਚ ਟਰਾਲਾ ਚਲਾਉਣ ਦਾ ਕੰਮ ਕਰਦੇ ਸਨ ਅਤੇ ਕੈਲੀਫੋਰਨੀਆ ਤੋਂ ਨਿਊ ਮੈਕਸੀਕੋ ਵੱਲ ਨੂੰ ਜਾ ਰਹੇ ਸਨ। ਇਸ ਦੌਰਾਨ ਜਦੋਂ ਇਹ ਦੋਵੇਂ ਨੌਜਵਾਨ ਹਾਈਵੇ ਨੰਬਰ 144 ‘ਤੇ ਪਹੁੰਚੇ ਤਾਂ ਗਲਤ ਸਾਈਡ ਤੋਂ ਆ ਰਹੇ ਇਕ ਟਰਾਲੇ ਨਾਲ ਉਨ੍ਹਾਂ ਦਾ ਐਕਸੀਡੈਂਟ ਹੋ ਗਿਆ। ਇਹ ਹਾਦਸਾ ਇੰਨਾ ਭਿਆਨਕ ਸੀ ਕਿ ਤਕਰੀਬਨ ਛੇ ਘੰਟਿਆਂ ਦੀ ਮੁਸ਼ੱਕਤ ਤੋਂ ਬਾਅਦ ਉਨ੍ਹਾਂ ਨੂੰ ਇਸ ਵਿੱਚੋਂ ਕੱਢਿਆ ਗਿਆ ਅਤੇ ਇਨ੍ਹਾਂ ਦੋਵੇਂ ਨੌਜਵਾਨਾਂ ਦੀ ਮੌਕੇ ‘ਤੇ ਹੀ ਮੌ.ਤ ਹੋ ਗਈ।

ਮ੍ਰਿਤਕਾਂ ਦੀ ਪਛਾਣ ਸੁਖਜਿੰਦਰ ਸਿੰਘ ਉਰਫ਼ ਸੋਰਵ (25) ਪੁੱਤਰ ਸਰੂਪ ਸਿੰਘ ਅਤੇ ਸਿਮਰਨਜੀਤ ਸਿੰਘ (23) ਪੁੱਤਰ ਰਵਿੰਦਰ ਸਿੰਘ ਵਜੋਂ ਹੋਈ ਹੈ। ਇਹ ਦੋਵੇਂ ਨੌਜਵਾਨ ਕਰੀਬ 2 ਸਾਲ ਪਹਿਲਾਂ ਅਮਰੀਕਾ ਗਏ ਸਨ ਅਤੇ ਇਕੋ ਟਰੱਕ ਚਲਾਉਂਦੇ ਸਨ। ਉਹ 7 ਮਾਰਚ ਨੂੰ ਸੜਕ ਹਾਦਸੇ ਦੇ ਸ਼ਿਕਾਰ ਹੋ ਗਏ। ਸੁਖਜਿੰਦਰ ਸਿੰਘ ਤਿੰਨ ਭੈਣਾਂ ਦਾ ਇਕਲੌਤਾ ਭਰਾ ਸੀ ਅਤੇ ਸੁਖਜਿੰਦਰ ਸਿੰਘ ਦੇ ਪਿਤਾ ਵੀ ਖੇਤੀਬਾੜੀ ਕਰਦੇ ਹਨ। ਸਿਮਰਨਜੀਤ ਸਿੰਘ ਵੀ ਪਰਿਵਾਰ ਦਾ ਇਕਲੌਤਾ ਪੁੱਤਰ। ਸਿਮਰਨਜੀਤ ਸਿੰਘ ਦੇ ਪਿਤਾ ਵੀ ਖੇਤੀਬਾੜੀ ਕਰਦੇ ਹਨ। ਪਰਿਵਾਰਕ ਮੈਂਬਰਾਂ ਦੀ ਜਾਣਕਾਰੀ ਅਨੁਸਾਰ ਬੀਤੀ ਰਾਤ ਉਨ੍ਹਾਂ ਨੂੰ ਫੋਨ ਆਇਆ ਕਿ ਇਨ੍ਹਾਂ ਦੋਵਾਂ ਨੌਜਵਾਨਾਂ ਦੀ ਸੜਕ ਹਾਦਸੇ ਵਿੱਚ ਮੌ.ਤ

ਹੋ ਗਈ ਹੈ, ਜਿਸ ਤੋਂ ਬਾਅਦ ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਫੈਲ ਗਈ। ਉੱਥੇ ਹੀ ਹੁਣ ਪਰਿਵਾਰਕ ਮੈਂਬਰ ਅਤੇ ਪਿੰਡ ਵਾਸੀਆਂ ਨੇ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਦੇ ਪੁੱਤਰਾਂ ਨੂੰ ਇਨਸਾਫ਼ ਦਵਾਇਆ ਜਾਵੇ ਅਤੇ ਉਨ੍ਹਾਂ ਦੀ ਮ੍ਰਿਤਕ ਦੇਹ ਪੰਜਾਬ ਉਨਾਂ ਦੇ ਜੱਦੀ ਪਿੰਡ ਲਿਆਂਦੀ ਜਾਵੇ ਤਾਂ ਜੋ ਆਪਣੇ ਹੱਥੀ ਆਪਣਿਆਂ ਪੁੱਤਰਾਂ ਦਾ ਅੰਤਿਮ ਸੰਸਕਾਰ ਕਰ ਸਕਣ।

error: Content is protected !!