ਕੇਂਦਰ ਸਰਕਾਰ ਨੇ ਪੰਜਾਬ ‘ਚ ਭੇਜੀ ਫੋਰਸ, ਜਿੱਥੇ ਲੱਗੀ ਲੋੜ ਉੱਥੇ ਹੋਵੇਗੀ ਤਾਇਨਾਤ

ਕੇਂਦਰ ਸਰਕਾਰ ਨੇ ਪੰਜਾਬ ‘ਚ ਭੇਜੀ ਫੋਰਸ, ਜਿੱਥੇ ਲੱਗੀ ਲੋੜ ਉੱਥੇ ਹੋਵੇਗੀ ਤਾਇਨਾਤ

ਜਲੰਧਰ (ਵੀਓਪੀ ਬਿਊਰੋ) ਲੋਕ ਸਭਾ ਚੋਣਾਂ ਦੌਰਾਨ ਅਮਨ-ਕਾਨੂੰਨ ਅਤੇ ਅਮਨ-ਸ਼ਾਂਤੀ ਬਰਕਰਾਰ ਰੱਖਣ ਦੇ ਅਹਿਮ ਫੈਸਲੇ ਤਹਿਤ ਪੰਜਾਬ ਨੂੰ ਕੇਂਦਰੀ ਬਲਾਂ ਦੀਆਂ 25 ਕੰਪਨੀਆਂ ਮਿਲੀਆਂ ਹਨ।

ਉਪਰੋਕਤ ਜਾਣਕਾਰੀ ਦਿੰਦਿਆਂ ਸਪੈਸ਼ਲ ਡੀਜੀਪੀ (ਲਾਅ ਐਂਡ ਆਰਡਰ) ਅਰਪਿਤ ਸ਼ੁਕਲਾ ਨੇ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ ਸੂਬੇ ਦੇ ਸੰਵੇਦਨਸ਼ੀਲ ਅਤੇ ਅਤਿ ਸੰਵੇਦਨਸ਼ੀਲ ਜ਼ਿਲ੍ਹਿਆਂ ਦੇ ਪੋਲਿੰਗ ਸਟੇਸ਼ਨਾਂ ‘ਤੇ ਇਨ੍ਹਾਂ ਕੇਂਦਰੀ ਬਲਾਂ ਦੀਆਂ ਟੁਕੜੀਆਂ ਨੂੰ ਤਾਇਨਾਤ ਕੀਤਾ ਜਾਵੇਗਾ। ਇਨ੍ਹਾਂ 25 ਕੰਪਨੀਆਂ ਵਿੱਚ ਕੇਂਦਰੀ ਰਿਜ਼ਰਵ ਪੁਲਿਸ ਬਲ (ਸੀਆਰਪੀਐਫ) ਦੀਆਂ ਪੰਜ ਕੰਪਨੀਆਂ, ਸੀਮਾ ਸੁਰੱਖਿਆ ਬਲ (ਬੀਐਸਐਫ) ਦੀਆਂ 15 ਕੰਪਨੀਆਂ ਅਤੇ ਇੰਡੋ-ਤਿੱਬਤੀਅਨ ਬਾਰਡਰ ਪੁਲਿਸ (ਆਈਟੀਬੀਪੀ) ਦੀਆਂ ਪੰਜ ਕੰਪਨੀਆਂ ਸ਼ਾਮਲ ਹਨ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਪੁਲਿਸ ਦੇ ਵਿਸ਼ੇਸ਼ ਡਾਇਰੈਕਟਰ ਜਨਰਲ (ਸਪੈਸ਼ਲ ਡੀ.ਜੀ.ਪੀ.) ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਸੂਬੇ ਦੇ ਸੰਵੇਦਨਸ਼ੀਲ ਜ਼ਿਲ੍ਹਿਆਂ ਵਿੱਚ ਆਮ ਲੋਕਾਂ ਵਿੱਚ ਵਿਸ਼ਵਾਸ ਪੈਦਾ ਕਰਨ ਦੇ ਨਾਲ-ਨਾਲ ਸੰਵੇਦਨਸ਼ੀਲ ਅਤੇ ਅਤਿ-ਸੰਵੇਦਨਸ਼ੀਲ ਖੇਤਰਾਂ ਵਿੱਚ ਦਬਦਬਾ ਬਣਾਉਣ ਲਈ ਬਲਾਂ ਨੂੰ ਤਾਇਨਾਤ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਸੰਵੇਦਨਸ਼ੀਲ ਖੇਤਰਾਂ ਦੀ ਮੈਪਿੰਗ ਵੀ ਕੀਤੀ ਜਾ ਰਹੀ ਹੈ ਤਾਂ ਜੋ ਆਮ ਚੋਣਾਂ ਤੋਂ ਪਹਿਲਾਂ ਕਿਸੇ ਵੀ ਅਣਸੁਖਾਵੀਂ ਸਥਿਤੀ ਤੋਂ ਬਚਣ ਲਈ ਵਾਧੂ ਬਲ ਤਾਇਨਾਤ ਕੀਤੇ ਜਾ ਸਕਣ।ਪੁਲਿਸ ਦੇ ਵਿਸ਼ੇਸ਼ ਡਾਇਰੈਕਟਰ ਜਨਰਲ ਨੇ ਕਿਹਾ ਕਿ ਸਮਾਜ ਵਿਰੋਧੀ ਅਨਸਰਾਂ ‘ਤੇ ਨਜ਼ਰ ਰੱਖਣ ਲਈ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਪਹਿਲਾਂ ਹੀ ਸਿਖਲਾਈ ਦਿੱਤੀ ਜਾ ਚੁੱਕੀ ਹੈ।

error: Content is protected !!