ਅੱਜ ਸਫਰ ਕਰਨ ਤੋਂ ਪਹਿਲਾਂ ਪੜ੍ਹ ਲਓ ਇਹ ਖਬਰ… ਦੁਪਹਿਰ 12 ਤੋਂ ਸ਼ਾਮ 4 ਵਜੇ ਤਕ ਟਰੇਨਾਂ ਰੋਕਣਗੇ ਕਿਸਾਨ

ਅੱਜ ਸਫਰ ਕਰਨ ਤੋਂ ਪਹਿਲਾਂ ਪੜ੍ਹ ਲਓ ਇਹ ਖਬਰ… ਦੁਪਹਿਰ 12 ਤੋਂ ਸ਼ਾਮ 4 ਵਜੇ ਤਕ ਟਰੇਨਾਂ ਰੋਕਣਗੇ ਕਿਸਾਨ

ਵੀਓਪੀ ਬਿਊਰੋ – ਸ਼ੰਭੂ ਅਤੇ ਖਨੌਰੀ ਸਰਹੱਦ ‘ਤੇ ਅੰਦੋਲਨ ਕਰ ਰਹੀ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਭਾਰਤੀ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਪੰਜ ਫ਼ਸਲਾਂ ਕਪਾਹ, ਮੱਕੀ, ਅਰਹਰ, ਦਾਲਾਂ ‘ਤੇ ਪੰਜ ਸਾਲ ਲਈ ਘੱਟੋ ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਦਿੱਤੀ ਜਾਵੇ।

ਕਿਸਾਨਾਂ ਨੇ ਕਿਹਾ ਕਿ ਅੱਜ ਦੁਪਹਿਰ 12 ਵਜੇ ਤੋਂ ਸ਼ਾਮ 04 ਵਜੇ ਤੱਕ ਰੇਲ ਰੋਕੋ ਅੰਦੋਲਨ ਦੀਆਂ ਮੁਕੰਮਲ ਤਿਆਰੀਆਂ ਕਰ ਲਈਆਂ ਗਈਆਂ ਹਨ। ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਕਈ ਥਾਵਾਂ ’ਤੇ ਰੇਲ ਗੱਡੀਆਂ ਨੂੰ ਰੋਕਿਆ ਜਾਣਾ ਹੈ। ਟਰੱਕ ਯੂਨੀਅਨ ਵੀ ਕਿਸਾਨਾਂ ਦੇ ਸਮਰਥਨ ਵਿੱਚ ਅੱਗੇ ਆਈ ਹੈ। ਪੰਜਾਬ ਤੋਂ ਇਲਾਵਾ ਦੇਸ਼ ਦੇ ਹੋਰ ਕਈ ਸੂਬਿਆਂ ਵਿੱਚ ਅੱਜ ਕਿਸਾਨਾਂ ਵੱਲੋਂ ਰੇਲਾਂ ਰੋਕੀਆਂ ਜਾਣਗੀਆਂ।

ਇਸ ਦੇ ਨਾਲ ਹੀ ਸੰਯੁਕਤ ਕਿਸਾਨ ਮਜ਼ਦੂਰ ਮੋਰਚਾ ਦੇ ਸੱਦੇ ‘ਤੇ 10 ਮਾਰਚ ਨੂੰ ਕੀਤੇ ਜਾਣ ਵਾਲੇ ਰੇਲ ਆਵਾਜਾਈ ਰੋਕੂ ਅੰਦੋਲਨ ਨੂੰ ਸਫਲ ਬਣਾਉਣ ਲਈ ਅੰਮਿ੍ਤਸਰ ‘ਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ |

ਅੰਮ੍ਰਿਤਸਰ ਵਿੱਚ ਦੇਵੀਦਾਸਪੁਰਾ, ਮਜੀਠਾ, ਰਈਆ, ਕੱਥੂਨੰਗਲ, ਜੈਂਤੀਪੁਰ, ਕੋਟਲਾ ਗੁੱਜਰਾਂ, ਪੰਧੇਰ ਫਾਟਕ ਅਤੇ ਜਹਾਂਗੀਰ ਵਿੱਚ ਕਿਸਾਨਾਂ ਵੱਲੋਂ ਰੋਸ ਧਰਨੇ ਦਿੱਤੇ ਜਾਣਗੇ। ਇਸੇ ਤਰ੍ਹਾਂ ਬੀਕੇਯੂ ਡੱਲੇਵਾਲ ਦੀ ਤਰਫੋਂ ਪਿੰਡ ਵੱਲਾ ਦੇ ਰੇਲਵੇ ਫਾਟਕ ਨੇੜੇ ਦੁਪਹਿਰ 12 ਵਜੇ ਤੋਂ ਸ਼ਾਮ 4 ਵਜੇ ਤੱਕ ਰੇਲ ਆਵਾਜਾਈ ਠੱਪ ਕੀਤੀ ਜਾਵੇਗੀ।

error: Content is protected !!