ਟਰੱਕ ਡਰਾਈਵਰ ਨੇ ਉਜਾੜਿਆ ਹੱਸਦਾ-ਵੱਸਦਾ ਪਰਿਵਾਰ, ਬੁਲਟ ਨੂੰ ਪਿੱਛੋਂ ਮਾਰੀ ਟੱਕਰ, ਪਤੀ-ਪਤਨੀ ਨੂੰ ਕੁਚ.ਲਿਆ, ਦਰਦਨਾਕ ਮੌ.ਤ

ਟਰੱਕ ਡਰਾਈਵਰ ਨੇ ਉਜਾੜਿਆ ਹੱਸਦਾ-ਵੱਸਦਾ ਪਰਿਵਾਰ, ਬੁਲਟ ਨੂੰ ਪਿੱਛੋਂ ਮਾਰੀ ਟੱਕਰ, ਪਤੀ-ਪਤਨੀ ਨੂੰ ਕੁਚ.ਲਿਆ, ਦਰਦਨਾਕ ਮੌ.ਤ


ਵੀਓਪੀ ਬਿਊਰੋ, ਲੁਧਿਆਣਾ-ਲੁਧਿਆਣਾ ਦੇ ਪਿੰਡ ਭੱਠਾ ਧੂਆ ‘ਚ ਐਤਵਾਰ ਨੂੰ ਟਰੱਕ ਦੀ ਲਪੇਟ ‘ਚ ਆਉਣ ਨਾਲ ਪਤੀ-ਪਤਨੀ ਦੀ ਮੌ.ਤ ਹੋ ਗਈ। ਦਸਿਆ ਜਾ ਰਿਹਾ ਹੈ ਕਿ ਟਰੱਕ ਡਰਾਈਵਰ ਸ਼ਰਾਬ ਦੇ ਨਸ਼ੇ ‘ਚ ਸੀ। ਟਰੱਕ ਡਰਾਈਵਰ ਨੂੰ ਪੁਲਿਸ ਨੇ ਕਾਬੂ ਕਰ ਲਿਆ ਹੈ।
ਮ੍ਰਿਤਕਾਂ ਦੀ ਪਛਾਣ ਪ੍ਰਦੀਪ ਸਿੰਘ (33) ਅਤੇ ਮਨਦੀਪ ਕੌਰ (30) ਵਾਸੀ ਪਿੰਡ ਚੰਗਨਾ ਵਜੋਂ ਹੋਈ ਹੈ। ਮਿਲੀ ਜਾਣਕਾਰੀ ਅਨੁਸਾਰ ਇਹ ਜੋੜਾ ਆਪਣੇ ਪਿੱਛੇ 4 ਸਾਲ ਦਾ ਬੇਟਾ ਅਤੇ 2 ਸਾਲ ਦੀ ਧੀ ਛੱਡ ਗਿਆ ਹੈ। ਪ੍ਰਦੀਪ ਸਿੰਘ ਇਕ ਨਿੱਜੀ ਬੈਂਕ ਵਿਚ ਕੰਮ ਕਰਦਾ ਸੀ ਅਤੇ ਉਸ ਦੀ ਪਤਨੀ ਇਕ ਪ੍ਰਾਈਵੇਟ ਸਕੂਲ ਵਿਚ ਅਧਿਆਪਕਾ ਸੀ।


ਹਾਦਸਾ ਇੰਨਾ ਭਿਆਨਕ ਸੀ ਕਿ ਦੋਵੇਂ ਪਤੀ-ਪਤਨੀ ਦੀ ਮੌਕੇ ‘ਤੇ ਹੀ ਮੌ.ਤ ਹੋ ਗਈ। ਇਹ ਦੋਵੇਂ ਬੁਲਟ ‘ਤੇ ਕਿਸੇ ਰਿਸ਼ਤੇਦਾਰ ਦੇ ਸਮਾਗਮ ‘ਚ ਸ਼ਾਮਲ ਹੋਣ ਲਈ ਨਕੋਦਰ ਜਾ ਰਹੇ ਸਨ। ਇਕ ਤੇਜ਼ ਰਫਤਾਰ ਟਰੱਕ ਚਾਲਕ ਨੇ ਉਨ੍ਹਾਂ ਨੂੰ ਪਿੱਛੇ ਤੋਂ ਕੁਚਲ ਦਿਤਾ। ਲੋਕਾਂ ਅਨੁਸਾਰ ਇਹ ਟਰੱਕ ਇਕ ਸ਼ੈਲਰ ਮਾਲਕ ਦਾ ਹੈ। ਟਰੱਕ ਵਿਚੋਂ ਕਿਸੇ ਵੀ ਤਰ੍ਹਾਂ ਦੇ ਵਾਹਨ ਦੇ ਦਸਤਾਵੇਜ਼ ਬਰਾਮਦ ਨਹੀਂ ਹੋਏ।
ਲੋਕਾਂ ਨੇ ਘਟਨਾ ਵਾਲੀ ਥਾਂ ’ਤੇ ਧਰਨਾ ਦਿਤਾ ਅਤੇ ਸ਼ੈਲਰ ਮਾਲਕ ਦੀ ਗ੍ਰਿਫ਼ਤਾਰੀ ਦੀ ਮੰਗ ਕੀਤੀ। ਪੁਲਿਸ ਮੁਲਾਜ਼ਮਾਂ ਨੇ ਮੌਕੇ ‘ਤੇ ਪਹੁੰਚ ਕੇ ਮਾਮਲਾ ਸ਼ਾਂਤ ਕਰਵਾਇਆ।

ਥਾਣਾ ਮੁੱਲਾਂਪੁਰ ਦੀ ਪੁਲਿਸ ਨੇ ਮੁਲਜ਼ਮ ਡਰਾਈਵਰ ਵਿਰੁਧ ਕੇਸ ਦਰਜ ਕਰ ਲਿਆ ਹੈ। ਐਸਐਚਓ ਜਸਵੀਰ ਸਿੰਘ ਤੂਰ ਘਟਨਾ ਵਾਲੀ ਥਾਂ ’ਤੇ ਪੁੱਜੇ। ਜਸਵੀਰ ਸਿੰਘ ਅਨੁਸਾਰ ਮੁਲਜ਼ਮ ਟਰੱਕ ਡਰਾਈਵਰ ਨੂੰ ਫੜ ਲਿਆ ਗਿਆ ਹੈ। ਉਸ ਦਾ ਮੈਡੀਕਲ ਕਰਵਾਇਆ ਗਿਆ ਹੈ। ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰਕੇ ਜਾਂਚ ਸ਼ੁਰੂ ਕੀਤੀ ਜਾ ਰਹੀ ਹੈ।

error: Content is protected !!