ਲੋਕ ਸਭਾ ਚੋਣਾਂ ਨੇੜੇ ਆਉਂਦੇ ਹੀ ਪੰਜਾਬ ਸਰਕਾਰ ਨੇ ਲਾਇਆ ਨਾਅਰਾ- ਸੰਸਦ ਵਿੱਚ ਵੀ ਭਗਵੰਤ ਮਾਨ, ਖੁਸ਼ਹਾਲ ਪੰਜਾਬ ਤੇ ਵਧੇਗੀ ਸ਼ਾਨ

ਲੋਕ ਸਭਾ ਚੋਣਾਂ ਨੇੜੇ ਆਉਂਦੇ ਹੀ ਪੰਜਾਬ ਸਰਕਾਰ ਨੇ ਲਾਇਆ ਨਾਅਰਾ- ਸੰਸਦ ਵਿੱਚ ਵੀ ਭਗਵੰਤ ਮਾਨ, ਖੁਸ਼ਹਾਲ ਪੰਜਾਬ ਤੇ ਵਧੇਗੀ ਸ਼ਾਨ

 

ਮੁਹਾਲੀ (ਵੀਓਪੀ ਬਿਊਰੋ) ਲੋਕ ਸਭਾ ਚੋਣਾਂ 2024 ਲਈ ਸਿਆਸੀ ਪਾਰਟੀਆਂ ਨੇ ਤਿਆਰੀ ਖਿੱਚ ਲਈ ਹੈ। ਇਸ ਦੌਰਾਨ ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਨੇ ਵੀ ਚੋਣ ਕੰਪੇਨ ਦਾ ਐਲਾਨ ਕਰ ਦਿੱਤਾ ਹੈ।

ਇਸ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੇ ਇੱਕ ਟਵੀਟ ਕੀਤਾ ਹੈ।
ਸੰਸਦ ਵਿੱਚ ਵੀ ਭਗਵੰਤ ਮਾਨ
ਖੁਸ਼ਹਾਲ ਪੰਜਾਬ ਤੇ ਵਧੇਗੀ ਸ਼ਾਨ
ਅੱਜ ਮੁਹਾਲੀ ਵਿਖੇ @ArvindKejriwal ਜੀ ਨਾਲ ਲੋਕ ਸਭਾ ਚੋਣਾਂ ਦੇ ਪ੍ਰਚਾਰ ਦੀ ਰਸਮੀ ਤੌਰ ਤੇ ਸ਼ੁਰੂਆਤ ਕੀਤੀ…ਜਿਸ ਤਰ੍ਹਾਂ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ‘ਚ ਤੁਸੀਂ ਪਿਆਰ ਅਤੇ ਸਾਥ ਦਿੱਤਾ… ਠੀਕ ਉਸ ਤਰ੍ਹਾਂ ਹੁਣ ਲੋਕ ਸਭਾ ਦੀਆਂ ਚੋਣਾਂ ‘ਚ 13 ਦੀਆਂ 13 ਸੀਟਾਂ ‘ਆਪ’ ਦੀ ਝੋਲੀ ਪਾਓ…
ਇਨਕਲਾਬ ਜ਼ਿੰਦਾਬਾਦ।

ਆਮ ਆਦਮੀ ਪਾਰਟੀ ਨੇ ਸੋਮਵਾਰ ਨੂੰ ਮੋਹਾਲੀ ਤੋਂ ਲੋਕ ਸਭਾ ਚੋਣ ਪ੍ਰਚਾਰ ਦੀ ਸ਼ੁਰੂਆਤ ਕੀਤੀ। ਪਾਰਟੀ ਨੇ ਲੋਕ ਸਭਾ ਚੋਣਾਂ ਲਈ ਨਵਾਂ ਨਾਅਰਾ ਦਿੱਤਾ ਹੈ-ਸੰਸਦ ਚੇ ਭਗਵੰਤ ਮਾਨ ਪੰਜਾਬ ਖੁਸ਼ਹਾਲ, ਤੇ ਵਡੇ ਕਿਸਾਨ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਮੌਜੂਦ ਸਨ।

 

ਮਾਨ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਆਮ ਆਦਮੀ ਪਾਰਟੀ ਲੋਕ ਸਭਾ ਚੋਣਾਂ 13-0 ਨਾਲ ਜਿੱਤੇਗੀ।

error: Content is protected !!