ਖਨੌਰੀ ਬਾਰਡਰ ‘ਤੇ ਧਰਨਾ ਲਾ ਕੇ ਬੈਠੇ ਇੱਕ ਹੋਰ ਬਜ਼ੁਰਗ ਕਿਸਾਨ ਦੀ ਮੌ.ਤ

ਖਨੌਰੀ ਬਾਰਡਰ ‘ਤੇ ਧਰਨਾ ਲਾ ਕੇ ਬੈਠੇ ਇੱਕ ਹੋਰ ਬਜ਼ੁਰਗ ਕਿਸਾਨ ਦੀ ਮੌ.ਤ

ਵੀਓਪੀ ਬਿਊਰੋ – ਆਪਣੀਆਂ ਮੰਗਾਂ ਨੂੰ ਲੈ ਕੇ ਧਰਨੇ ‘ਤੇ ਬੈਠੇ ਕਿਸਾਨਾਂ ਦੀ ਗੱਲ ਹਾਲੇ ਤੱਕ ਸਰਕਾਰ ਨਹੀਂ ਸੁਣ ਰਹੀ। ਖਨੌਰੀ ਸਰਹੱਦ ‘ਤੇ ਪ੍ਰਦਰਸ਼ਨ ਕਰ ਰਹੇ ਇੱਕ ਹੋਰ ਕਿਸਾਨ ਦੀ ਜਾਨ ਚਲੀ ਗਈ ਹੈ। ਜਾਣਕਾਰੀ ਅਨੁਸਾਰ ਭਾਰਤੀ ਕਿਸਾਨ ਯੂਨੀਅਨ ਦੇ ਬਲਦੇਵ ਸਿੰਘ ਨੂੰ ਸਾਹ ਲੈਣ ਵਿੱਚ ਤਕਲੀਫ਼ ਸੀ।

ਇਸ ਤੋਂ ਬਾਅਦ ਉਸ ਨੂੰ ਪਟਿਆਲਾ ਦੇ ਸਰਕਾਰੀ ਰਾਜਿੰਦਰਾ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਜ਼ਿਕਰਯੋਗ ਹੈ ਕਿ 13 ਫਰਵਰੀ ਤੋਂ ਚੱਲ ਰਹੇ ਇਸ ਅੰਦੋਲਨ ਵਿੱਚ ਹੁਣ ਤੱਕ ਸੱਤ ਕਿਸਾਨਾਂ ਦੀ ਮੌਤ ਹੋ ਚੁੱਕੀ ਹੈ।

ਬਲਦੇਵ ਸਿੰਘ ਪਿਛਲੇ ਕਈ ਦਿਨਾਂ ਤੋਂ ਖਨੌਰੀ ਸਰਹੱਦ ’ਤੇ ਖੜ੍ਹਾ ਸੀ। ਕਿਸਾਨ ਜਥੇਬੰਦੀਆਂ ਨੇ ਮ੍ਰਿਤਕ ਦੀ ਮੌਤ ’ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਸਰਕਾਰ ਤੋਂ ਪੀੜਤ ਪਰਿਵਾਰ ਨੂੰ ਆਰਥਿਕ ਮੁਆਵਜ਼ੇ ਦੀ ਮੰਗ ਕੀਤੀ ਹੈ।

ਜ਼ਿਕਰਯੋਗ ਹੈ ਕਿ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਅਤੇ ਹੋਰ ਮੰਗਾਂ ਨੂੰ ਲੈ ਕੇ ਚੱਲ ਰਹੇ ਕਿਸਾਨ ਅੰਦੋਲਨ ਦੌਰਾਨ 21 ਫਰਵਰੀ ਨੂੰ ਖਨੌਰੀ ਸਰਹੱਦ ‘ਤੇ ਸੁਰੱਖਿਆ ਬਲਾਂ ਅਤੇ ਕਿਸਾਨਾਂ ਵਿਚਾਲੇ ਝੜਪ ਹੋ ਗਈ ਸੀ। ਇਸ ਦੌਰਾਨ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੇ ਸਿਰ ਵਿੱਚ ਗੋਲੀ ਲੱਗਣ ਨਾਲ ਮੌਤ ਹੋ ਗਈ ਸੀ ਅਤੇ ਹੋਰ ਵੀ ਕਈ ਕਿਸਾਨਾਂ ਦੀ ਹੁਣ ਤੱਕ ਜਾਨ ਜਾ ਚੁੱਕੀ ਹੈ।

error: Content is protected !!