ਆਪ ਨੇ 13 ਲੋਕ ਸਭਾ ਸੀਟਾਂ ਲਈ ਐਲਾਨੇ 8 ਉਮੀਦਵਾਰ, ਸੀਐਮ ਮਾਨ ਦੇ ‘ਜਿਗਰੀ ਯਾਰ’ ਪੰਜਾਬੀ ਅਦਾਕਾਰ ਕਰਮਜੀਤ ਅਨਮੋਲ ਵੀ ਅਜ਼ਮਾਉਣਗੇ ਸਿਆਸਤ ‘ਚ ਕਿਸਮਤ, ਫਰੀਦਕੋਟ ਤੋਂ ਮਿਲੀ ਟਿਕਟ

ਆਪ ਨੇ 13 ਲੋਕ ਸਭਾ ਸੀਟਾਂ ਲਈ ਐਲਾਨੇ 8 ਉਮੀਦਵਾਰ, ਸੀਐਮ ਮਾਨ ਦੇ ‘ਜਿਗਰੀ ਯਾਰ’ ਪੰਜਾਬੀ ਅਦਾਕਾਰ ਕਰਮਜੀਤ ਅਨਮੋਲ ਵੀ ਅਜ਼ਮਾਉਣਗੇ ਸਿਆਸਤ ‘ਚ ਕਿਸਮਤ, ਫਰੀਦਕੋਟ ਤੋਂ ਮਿਲੀ ਟਿਕਟ

ਵੀਓਪੀ ਬਿਊਰੋ, ਚੰਡੀਗੜ੍ਹ-ਪੰਜਾਬ ਵਿਚ ਆਮ ਆਦਮੀ ਪਾਰਟੀ (ਆਪ) ਨੇ 13 ਲੋਕ ਸਭਾ ਸੀਟਾਂ ਲਈ 8 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਇਸ ਸੂਚੀ ਵਿਚ ਪਾਰਟੀ ਦੇ ਆਪ ਨੇ ਪੰਜ ਮੰਤਰੀਆਂ ਨੂੰ ਚੋਣ ਮੈਦਾਨ ਵਿੱਚ ਉਤਾਰਿਆ। ਇਸ ਤੋਂ ਇਲਾਵਾ ਮੌਜੂਦਾ ਸੰਸਦ ਮੈਂਬਰ ਸੁਸ਼ੀਲ ਰਿੰਕੂ ‘ਤੇ ਮੁੜ ਭਰੋਸਾ ਪ੍ਰਗਟਾਇਆ ਗਿਆ ਹੈ। ਉਨ੍ਹਾਂ ਨੂੰ ਜਲੰਧਰ ਤੋਂ ਟਿਕਟ ਦਿੱਤੀ ਗਈ ਹੈ। ਅਤੇ ਪਿਛਲੇ ਹਫਤੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਗੁਰਪ੍ਰੀਤ ਸਿੰਘ ਜੀਪੀ ਨੂੰ ਵੀ ਫਤਹਿਗੜ੍ਹ ਸਾਹਿਬ ਤੋਂ ਮੈਦਾਨ ਵਿਚ ਉਤਾਰਿਆ ਗਿਆ ਹੈ। ਪੰਜਾਬੀ ਅਦਾਕਾਰ ਕਰਮਜੀਤ ਅਨਮੋਲ ਨੂੰ ਫਰੀਦਕੋਟ ਤੋਂ ਟਿਕਟ ਦਿੱਤੀ ਗਈ ਹੈ। ਕਰਮਜੀਤ ਅਨਮੋਲ ਇਕ ਪੰਜਾਬੀ ਅਭਿਨੇਤਾ ਹਨ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਬਹੁਤ ਕਰੀਬੀ ਮੰਨੇ ਜਾਂਦੇ ਹਨ।
ਪਹਿਲਾਂ ਚਰਚਾ ਸੀ ਕਿ ਉਨ੍ਹਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਪੁਰਾਣੀ ਲੋਕ ਸਭਾ ਸੀਟ ਸੰਗਰੂਰ ਤੋਂ ਉਮੀਦਵਾਰ ਬਣਾਇਆ ਜਾਵੇਗਾ। ਅਜਿਹਾ ਇਸ ਲਈ ਕਿਉਂਕਿ ਇਹ ਸੀਟ ‘ਆਪ’ ਲਈ ਸੁਰੱਖਿਅਤ ਮੰਨੀ ਜਾਂਦੀ ਹੈ। ਹਾਲਾਂਕਿ ਉਨ੍ਹਾਂ ਨੂੰ ਫਰੀਦਕੋਟ ਤੋਂ ਟਿਕਟ ਦਿਤੀ ਗਈ ਹੈ।


ਜ਼ਿਕਰਯੋਗ ਹੈ ਕਿ ਕਰਮਜੀਤ ਅਨਮੋਲ ਪੰਜਾਬੀ ਇੰਡਸਟਰੀ ਦੇ ਬਹੁ-ਪ੍ਰਤਿਭਾਸ਼ਾਲੀ ਸਟਾਰ ਹਨ। ਉਹ ਕਮੇਡੀ ਅਦਾਕਾਰਾ ਹੋਣ ਤੋਂ ਇਲਾਵਾ ਕਈ ਫ਼ਿਲਮ ਵਿਚ ਅਪਣੀ ਸੰਜੀਦਾ ਅਦਾਕਾਰੀ ਦੇ ਨਾਲ ਲੋਕਾਂ ਦੀ ਅੱਖਾਂ ਵੀ ਨਮ ਕਰ ਚੁੱਕੇ ਹਨ। ਇਸ ਤੋਂ ਇਲਾਵਾ, ਉਹ ਬਹੁਤ ਵਧੀਆ ਗਾਇਕ ਵੀ ਹਨ । ਉਹ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਕਈ ਸਿੰਗਲ ਟਰੈਕ ਵੀ ਦੇ ਚੁੱਕੇ ਹਨ। ਇਸ ਤੋਂ ਇਲਾਵਾ ਕਈ ਪੰਜਾਬੀ ਫ਼ਿਲਮਾਂ ‘ਚ ਵੀ ਗੀਤ ਗਾ ਚੁੱਕੇ ਹਨ।


ਜਿਨ੍ਹਾਂ ਮੰਤਰੀਆਂ ਨੂੰ ਟਿਕਟਾਂ ਮਿਲੀਆਂ ਹਨ, ਉਨ੍ਹਾਂ ਵਿੱਚ ਅੰਮ੍ਰਿਤਸਰ ਤੋਂ ਕੁਲਦੀਪ ਸਿੰਘ ਧਾਲੀਵਾਲ, ਸੰਗਰੂਰ ਤੋਂ ਗੁਰਮੀਤ ਸਿੰਘ ਮੀਤ ਹੇਅਰ, ਪਟਿਆਲਾ ਤੋਂ ਡਾ: ਬਲਬੀਰ, ਬਠਿੰਡਾ ਤੋਂ ਗੁਰਮੀਤ ਸਿੰਘ ਖੁੱਡੀਆਂ, ਖਡੂਰ ਸਹਿਬ ਤੋਂ ਲਾਲਜੀਤ ਭੁੱਲਰ ਨੂੰ ਟਿਕਟਾਂ ਦਿੱਤੀਆਂ ਗਈਆਂ ਹਨ।

error: Content is protected !!