‘ਆਪ’ ਨੇ ਕੁਲਦੀਪ ਧਾਲੀਵਾਲ ਨੂੰ ਅੰਮ੍ਰਿਤਸਰ ਸੀਟ ਤੋਂ ਉਮੀਦਵਾਰ ਐਲਾਨ ਕੇ ਵਿਰੋਧੀਆਂ ਨੂੰ ਪਾਇਆ Tention ‘ਚ, ਧਾਲੀਵਾਲ ਨੇ ਕਿਹਾ- ਮੇਰੀ ਮਿਹਨਤ ਦਾ ਫਲ ਮਿਲਿਆ ਮੈਨੂੰ

‘ਆਪ’ ਨੇ ਕੁਲਦੀਪ ਧਾਲੀਵਾਲ ਨੂੰ ਅੰਮ੍ਰਿਤਸਰ ਸੀਟ ਤੋਂ ਉਮੀਦਵਾਰ ਐਲਾਨ ਕੇ ਵਿਰੋਧੀਆਂ ਨੂੰ ਪਾਇਆ Tention ‘ਚ, ਧਾਲੀਵਾਲ ਨੇ ਕਿਹਾ- ਮੇਰੀ ਮਿਹਨਤ ਦਾ ਫਲ ਮਿਲਿਆ ਮੈਨੂੰ

 

ਅੰਮ੍ਰਿਤਸਰ (ਵੀਓਪੀ ਬਿਊਰੋ) ਲੋਕ ਸਭਾ ਚੋਣਾਂ 2024 ਨੂੰ ਲੈ ਕੇ ਲਗਾਤਾਰ ਹੀ ਹਰ ਇੱਕ ਪਾਰਟੀ ਅੱਡੀ ਚੋਟੀ ਦਾ ਜ਼ੋਰ ਲਗਾ ਰਹੀ ਹੈ। ਦੂਸਰੇ ਪਾਸੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਵੱਲੋਂ ਆਪਣੀ ਪਹਿਲੀ ਲੋਕ ਸਭਾ ਚੋਣਾਂ ਦੇ ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ, ਜਿਸ ਵਿੱਚ ਅੰਮ੍ਰਿਤਸਰ ਤੋਂ ਕੈਬਨਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੂੰ ਲੋਕ ਸਭਾ ਚੋਣਾਂ ਲਈ ਉਮੀਦਵਾਰ ਐਲਾਨਿਆ ਗਿਆ ਹੈ।

ਇਸ ਮੌਕੇ ਆਪ ਵਰਕਰਾਂ ‘ਚ ਵੀ ਖੁਸ਼ੀ ਦੇਖਣ ਨੂੰ ਮਿਲ ਰਹੀ ਹੈ, ਉਥੇ ਦੂਸਰੇ ਪਾਸੇ ਕੁਲਦੀਪ ਸਿੰਘ ਧਾਲੀਵਾਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਨੇ ਉਹਨਾਂ ਦੀ ਮਿਹਨਤ ਦੇਖ ਕੇ ਫੈਸਲਾ ਲਿੱਤਾ ਹੈ ਕਿ ਗੁਰੂ ਨਗਰੀ ਅੰਮ੍ਰਿਤਸਰ ਤੋਂ ਕੁਲਦੀਪ ਸਿੰਘ ਧਾਲੀਵਾਲ ਨੂੰ ਉਮੀਦਵਾਰ ਐਲਾਨਿਆ ਜਾਵੇ।

ਉਹਨਾਂ ਕਿਹਾ ਕਿ ਮੈਂ ਇੱਕ ਆਮ ਕਿਸਾਨ ਦਾ ਪੁੱਤ ਹਾਂ ਅਤੇ ਅਗਰ ਕਿਸੇ ਆਮ ਵਿਅਕਤੀ ਨੂੰ ਟਿਕਟ ਮਿਲ ਸਕਦੀ ਹੈ ਤੇ ਉਹ ਸਿਰਫ ਆਮ ਆਦਮੀ ਪਾਰਟੀ ਵਿੱਚ ਹੀ ਮਿਲ ਸਕਦੀ ਹੈ। ਉਹਨਾਂ ਕਿਹਾ ਕਿ ਜਦੋਂ ਪੰਜਾਬ ਵਿੱਚ ਆਪ ਸਰਕਾਰ ਬਣੀ ਸੀ ਤਾਂ ਕੈਬਨਟ ਦੀ ਪਹਿਲੀ 10 ਮੰਤਰੀਆਂ ਦੀ ਲਿਸਟ ਦੇ ਵਿੱਚ ਵੀ ਉਹਨਾਂ ਦਾ ਨਾਮ ਪਹਿਲੇ ਨੰਬਰ ‘ਤੇ ਸੀ ਤਾਂ ਮੈਨੂੰ ਬਹੁਤ ਮਾਣ ਮਹਿਸੂਸ ਹੋਇਆ ਕਿ ਇਸ ਵਾਰ ਲੋਕ ਸਭਾ ਚੋਣਾਂ ਦੇ ਵਿੱਚ ਵੀ ਉਹਨਾਂ ਦਾ ਨਾਮ ਪਹਿਲੇ ਨੰਬਰ ‘ਤੇ ਆਇਆ ਹੈ।

ਅੱਗੇ ਆਪਣੀਆਂ ਉਪਲਬਧੀਆਂ ਗਿਣਾਉਂਦੇ ਹੋਏ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਉਹਨਾਂ ਨੇ ਦੋ ਸਾਲ ਦੇ ਵਿੱਚ 11 ਏਕੜ ਨਾਜਾਇਜ਼ ਕਬਜ਼ੇ ਦੀ ਜ਼ਮੀਨ ਛਡਵਾਈ ਹੈ ਅਤੇ ਇਸ ਤੋਂ ਇਲਾਵਾ ਉਹਨਾਂ ਕੋਲ ਐਨਆਰਆਈ ਡਿਪਾਰਟਮੈਂਟ ਰਿਹਾ ਤੇ ਉਸ ਵਿੱਚ ਉਹਨਾਂ ਨੇ 1500 ਕੇਸਾਂ ਦਾ ਨਿਪਟਾਰਾ ਆਪਣੇ ਦੋ ਸਾਲਾਂ ਦੇ ਕਾਰਜਕਾਲ ਦੌਰਾਨ ਕੀਤਾ ਹੈ। ਉਹਨਾਂ ਕਿਹਾ ਕਿ ਜਿਸ ਤਰੀਕੇ ਵਿਧਾਨ ਸਭਾ ਚੋਣਾਂ ਵਿੱਚ ਅਜਨਾਲੇ ਦੇ ਲੋਕਾਂ ਨੇ ਉਹਨਾਂ ਦੇ ਭਰੋਸਾ ਕੀਤਾ ਸੀ ਉਹਨਾਂ ਨੂੰ ਉਮੀਦ ਹੈ ਕਿ ਅੰਮ੍ਰਿਤਸਰ ਦੇ ਲੋਕ ਵੀ ਉਹਨਾਂ ‘ਤੇ ਭਰੋਸਾ ਕਰਕੇ ਉਹਨਾਂ ਨੂੰ ਲੋਕ ਸਭਾ ਸੀਟ ਜਰੂਰ ਜਿਤਾਉਣਗੇ।

error: Content is protected !!