Skip to content
Thursday, December 19, 2024
Responsive Menu
Support
voiceofpunjabtv.com
News
Search
Search
Home
Punjab
jalandhar
Haryana
Himachal
National
Politics
Bollywood
Entertainment
Sports
Contact Us
Home
2024
March
15
ਜੇਲ੍ਹ ‘ਚ ਅੰਮ੍ਰਿਤਪਾਲ ਸਿੰਘ ਨੂੰ ਆ ਰਹੀਆਂ ਖੂਨ ਦੀਆਂ ਉਲਟੀਆਂ, ਹਾਲਤ ਹੋਈ ਬੇਹੱਦ ਖਰਾਬ
Latest News
National
Punjab
ਜੇਲ੍ਹ ‘ਚ ਅੰਮ੍ਰਿਤਪਾਲ ਸਿੰਘ ਨੂੰ ਆ ਰਹੀਆਂ ਖੂਨ ਦੀਆਂ ਉਲਟੀਆਂ, ਹਾਲਤ ਹੋਈ ਬੇਹੱਦ ਖਰਾਬ
March 15, 2024
Voice of Punjab
ਜੇਲ੍ਹ ‘ਚ ਅੰਮ੍ਰਿਤਪਾਲ ਸਿੰਘ ਨੂੰ ਆ ਰਹੀਆਂ ਖੂਨ ਦੀਆਂ ਉਲਟੀਆਂ, ਹਾਲਤ ਹੋਈ ਬੇਹੱਦ ਖਰਾਬ
ਵੀਓਪੀ ਬਿਊਰੋ, ਨੈਸ਼ਨਲ-ਅਸਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਖੂਨ ਦੀਆਂ ਉਲਟੀਆਂ ਆ ਰਹੀਆਂ ਹਨ। ਉਸ ਦੀ ਹਾਲਤ ਬੇਹੱਦ ਨਾਜ਼ੁਕ ਦੱਸੀ ਜਾ ਰਹੀ ਹੈ। ਜਾਣਕਾਰੀ ਮੁਤਾਬਕ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀ 16 ਫਰਵਰੀ ਤੋਂ ਭੁੱਖ ਹੜਤਾਲ ‘ਤੇ ਬੈਠੇ ਹਨ।ਇਸ ਦੌਰਾਨ ਅੰਮ੍ਰਿਤਪਾਲ ਸਿੰਘ ਨੂੰ ਖੂਨ ਦੀਆਂ ਉਲਟੀਆਂ ਆ ਰਹੀਆਂ ਹਨ ਅਤੇ ਉਹਨਾਂ ਦੀ ਸਰੀਰ ਵੀ ਕਾਫ਼ੀ ਕਮਜ਼ੋਰ ਹੋ ਗਿਆ ਹੈ। ਇਸ ਦਾ ਖੁਲਾਸਾ ਉਹਨਾਂ ਦੇ ਵਕੀਲ ਰਾਜਦੇਵ ਸਿੰਘ ਨੇ ਬਰਨਾਲ ਵਿੱਚ ਕੀਤਾ ਹੈ। ਐਡਵੋਕੇਟ ਰਾਜਦੇਵ ਸਿੰਘ ਖ਼ਾਲਸਾ ਨੇ ਦੱਸਿਆ ਕਿ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਅੰਮ੍ਰਿਤਪਾਲ ਸਿੰਘ 16 ਫਰਵਰੀ ਤੋਂ ਭੁੱਖ ਹੜਤਾਲ ’ਤੇ ਬੈਠਾ ਹੈ। ਉਸ ਦੀ ਹਾਲਤ ਕਾਫੀ ਗੰਭੀਰ ਬਣੀ ਹੋਈ ਹੈ। ਦੋ ਦਿਨ ਪਹਿਲਾਂ ਉਹ ਡਿਬਰੂਗੜ੍ਹ
ਜੇਲ੍ਹ ਵਿੱਚ ਅੰਮ੍ਰਿਤਪਾਲ ਸਿੰਘ ਨੂੰ ਮਿਲਿਆ ਸੀ। ਕੱਲ੍ਹ ਉਸ ਦੀ ਪਤਨੀ ਕਿਰਨਦੀਪ ਕੌਰ ਵੀ ਅੰਮ੍ਰਿਤਪਾਲ ਸਿੰਘ ਨੂੰ ਮਿਲਣ ਆਈ ਅਤੇ ਉਸ ਦੀ ਮੌਜੂਦਗੀ ਵਿੱਚ ਅੰਮ੍ਰਿਤਪਾਲ ਸਿੰਘ ਨੇ ਖੂਨ ਦੀਆਂ ਉਲਟੀਆਂ ਕਰ ਦਿੱਤੀਆਂ। ਇਸ ਕਾਰਨ ਅੰਮ੍ਰਿਤਪਾਲ ਦੀ ਹਾਲਤ ਕਾਫੀ ਗੰਭੀਰ ਹੋ ਗਈ ਹੈ ਅਤੇ ਕਿਸੇ ਵੀ ਸਮੇਂ ਕੋਈ ਅਣਸੁਖਾਵੀਂ ਘਟਨਾ ਵਾਪਰ ਸਕਦੀ ਹੈ। ਉਸਦੀ ਪਤਨੀ ਦਾ ਕਹਿਣਾ ਹੈ ਕਿ ਅਜਿਹੀ ਹਾਲਤ ਵਿੱਚ ਉਸ ਦੀ ਕਿਸੇ ਵੀ ਸਮੇਂ ਮੌ.ਤ ਹੋ ਸਕਦੀ ਹੈ। ਜਿਸ ਲਈ ਪੰਜਾਬ ਸਰਕਾਰ ਅਤੇ ਪੰਜਾਬ ਦੇ ਮੁੱਖ ਮੰਤਰੀ ਸਿੱਧੇ ਤੌਰ ‘ਤੇ ਜ਼ਿੰਮੇਵਾਰ ਹੋਣਗੇ।
ਐਡਵੋਕੇਟ ਖਾਲਸਾ ਨੇ ਕਿਹਾ ਕਿ ਜੇਲ੍ਹ ਪ੍ਰਸ਼ਾਸਨ ਦੇ ਮਾੜੇ ਵਤੀਰੇ ਤੋਂ ਤੰਗ ਆ ਕੇ ਅੰਮ੍ਰਿਤਪਾਲ ਸਿੰਘ ਤੇ ਉਸ ਦੇ ਸਾਥੀ ਭੁੱਖ ਹੜਤਾਲ ’ਤੇ ਬੈਠੇ ਹਨ। ਉਹ ਪਾਣੀ ਪੀਣ ਤੋਂ ਇਲਾਵਾ ਕੁਝ ਨਹੀਂ ਖਾ ਰਹੇ ਹਨ। ਜਿਸ ਕਾਰਨ ਅੰਮ੍ਰਿਤਪਾਲ ਸਿੰਘ ਦੀ ਸਿਹਤ ਗੰਭੀਰ ਹੋ ਗਈ ਹੈ। ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਸਿੰਘ ਅਤੇ ਸਾਥੀਆਂ ਦੀ ਮੁੱਖ ਮੰਗ ਹੈ ਕਿ ਉਨ੍ਹਾਂ ਨੂੰ ਡਿਬਰੂਗੜ੍ਹ ਜੇਲ੍ਹ ਤੋਂ ਪੰਜਾਬ ਤਬਦੀਲ ਕੀਤਾ ਜਾਵੇ। ਇਸ ਮੰਗ ਤੋਂ ਬਿਨਾਂ ਉਹ ਕਿਸੇ ਵੀ ਹਾਲਤ ਵਿੱਚ ਭੁੱਖ ਹੜਤਾਲ ਖ਼ਤਮ ਨਹੀਂ ਕਰਨਗੇ।
ਉਨ੍ਹਾਂ ਦੋਸ਼ ਲਾਇਆ ਕਿ ਜੇਲ੍ਹ ਪ੍ਰਸ਼ਾਸਨ ਭੁੱਖ ਹੜਤਾਲ ’ਤੇ ਬੈਠਣ ’ਤੇ ਸਾਰੇ ਸਿੰਘਾਂ ਖ਼ਿਲਾਫ਼ ਅੰਮ੍ਰਿਤਸਰ ਦੇ ਡੀਸੀ ਰਾਹੀਂ ਹੋਰ ਕੇਸ ਦਰਜ ਕਰਨ ਦੀ ਧਮਕੀ ਦੇ ਰਿਹਾ ਹੈ। ਐਡਵੋਕੇਟ ਖਾਲਸਾ ਨੇ ਕਿਹਾ ਕਿ ਪੰਜਾਬ ਸਰਕਾਰ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਅੰਮ੍ਰਿਤਪਾਲ ਸਿੰਘ ਤੇ ਉਸ ਦੇ ਸਾਥੀਆਂ ਨੂੰ ਤੁਰੰਤ ਜੇਲ੍ਹ ਭੇਜੇ।
Post navigation
ਮੋਬਾਈਲ ਫੋਨ ਲਈ ਪਾਗਲਪਨ ਦੀ ਹੱਦ ! ਟਾਇਲਟ ‘ਚ ਡਿੱਗ ਗਿਆ ਮੋਬਾਈਲ, ਮੁੰਡੇ ਨੇ ਨਿਗਲ ਲਿਆ ਜ਼ਹਿਰ
ਬੰਗਾਲੀ ਨਾਲ ਮੰਨਾਉਂਦੀ ਸੀ ਰੰਗਰਲੀਆਂ, ਪਤੀ ਦੇ ਯਾਰ ਨਾਲ ਹੀ ਬਣਾਉਂਦੀ ਰਹੀ ਸਬੰਧ, ਪਤਾ ਲੱਗਣ ਉਤੇ ਪ੍ਰੇਮੀ ਨਾਲ ਮਿਲ ਕੇ ਪਤੀ ਦਾ ਕੱਢ ਦਿੱਤਾ ਕੰਡਾ
error:
Content is protected !!
Free PS4 Emulator
#1 PS4 Emulator for Windows
Visit Us Now !
PS4 EMULATOR
X
WhatsApp us