ਅਰਵਿੰਦ ਕੇਜਰੀਵਾਲ ਹੋਏ ਅਦਾਲਤ ਵਿਚ ਪੇਸ਼, ਮਿਲੀ ਜ਼ਮਾਨਤ

ਅਰਵਿੰਦ ਕੇਜਰੀਵਾਲ ਹੋਏ ਅਦਾਲਤ ਵਿਚ ਪੇਸ਼, ਮਿਲੀ ਜ਼ਮਾਨਤ

ਵੀਓਪੀ ਬਿਊਰੋ, ਨਵੀਂ ਦਿੱਲੀ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸ਼ਨੀਵਾਰ ਸਵੇਰੇ ਰਾਸ਼ਟਰੀ ਰਾਜਧਾਨੀ ਦੀ ਰਾਊਸ ਐਵੇਨਿਊ ਅਦਾਲਤ ਵਿਚ ਪੇਸ਼ ਹੋਏ, ਜਿੱਥੇ ਉਨ੍ਹਾਂ ਨੂੰ ਈਡੀ ਦੇ ਸੰਮਨ ਨਾ ਮੰਨਣ ਦੇ ਮਾਮਲੇ ਵਿਚ ਜ਼ਮਾਨਤ ਮਿਲ ਗਈ। ਇਸ ਦੌਰਾਨ ਅਦਾਲਤ ਦੇ ਅੰਦਰ ਅਤੇ ਬਾਹਰ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਸਨ। ਦਰਅਸਲ, ਅਦਾਲਤ ਨੇ ਦਿੱਲੀ ਆਬਕਾਰੀ ਨੀਤੀ ਮਾਮਲੇ ਨਾਲ ਜੁੜੇ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਸ਼ਿਕਾਇਤ ਉਤੇ ਸੀਐਮ ਕੇਜਰੀਵਾਲ ਨੂੰ ਜਾਰੀ ਕੀਤੇ ਸੰਮਨ ‘ਤੇ ਰੋਕ ਲਗਾਉਣ ਤੋਂ ਇਨਕਾਰ ਕਰ ਦਿੱਤਾ ਸੀ। ਰਾਉਸ ਐਵੇਨਿਊ ਕੋਰਟ ਨੇ ਕੇਜਰੀਵਾਲ ਖਿਲਾਫ ਈਡੀ ਦੀਆਂ ਦੋ ਸ਼ਿਕਾਇਤਾਂ ‘ਤੇ ਸੰਮਨ ਜਾਰੀ ਕੀਤਾ ਸੀ। ਅਦਾਲਤ ਨੇ ਦੋਵਾਂ ਮਾਮਲਿਆਂ ਵਿੱਚ 15-15,000 ਰੁਪਏ ਦੇ ਨਿੱਜੀ ਮੁਚੱਲਕੇ ਅਤੇ 1-1 ਲੱਖ ਰੁਪਏ ਦੀ ਜ਼ਮਾਨਤ ਉਤੇ ਜ਼ਮਾਨਤ ਦਿੱਤੀ ਹੈ।

ਵਧੀਕ ਸੈਸ਼ਨ ਜੱਜ ਰਾਕੇਸ਼ ਸਿਆਲ ਨੇ ਮੁੱਖ ਮੰਤਰੀ ਕੇਜਰੀਵਾਲ ਨੂੰ ਇਸ ਕੇਸ ਵਿੱਚ ਨਿੱਜੀ ਪੇਸ਼ੀ ਤੋਂ ਛੋਟ ਲਈ ਮੈਟਰੋਪੋਲੀਟਨ ਮੈਜਿਸਟਰੇਟ ਕੋਲ ਪਹੁੰਚ ਕਰਨ ਦਾ ਨਿਰਦੇਸ਼ ਦਿੱਤਾ ਸੀ। ਕੇਜਰੀਵਾਲ ਨੇ ਐਡੀਸ਼ਨਲ ਚੀਫ਼ ਮੈਟਰੋਪੋਲੀਟਨ ਮੈਜਿਸਟਰੇਟ ਦਿਵਿਆ ਮਲਹੋਤਰਾ ਵੱਲੋਂ 16 ਮਾਰਚ ਨੂੰ ਮੈਜਿਸਟ੍ਰੇਟ ਅਦਾਲਤ ਵਿੱਚ ਪੇਸ਼ ਹੋਣ ਲਈ ਦਿੱਤੇ ਹੁਕਮਾਂ ਖ਼ਿਲਾਫ਼ ਸੈਸ਼ਨ ਅਦਾਲਤ ਦਾ ਰੁਖ਼ ਕੀਤਾ ਸੀ। ਐਨਫੋਰਸਮੈਂਟ ਡਾਇਰੈਕਟੋਰੇਟ ਨੇ ਮੈਜਿਸਟਰੇਟ ਅਦਾਲਤ ਦੇ ਸਾਹਮਣੇ ਦੋ ਸ਼ਿਕਾਇਤਾਂ ਦਾਇਰ ਕੀਤੀਆਂ ਹਨ, ਜਿਸ ਵਿੱਚ ਕੇਜਰੀਵਾਲ ਨੂੰ ਇਸ ਮਾਮਲੇ ਵਿੱਚ ਜਾਰੀ ਕੀਤੇ ਗਏ ਕਈ ਸੰਮਨਾਂ ਨੂੰ ਨਜ਼ਰਅੰਦਾਜ਼ ਕਰਨ ਲਈ ਮੁਕੱਦਮਾ ਚਲਾਉਣ ਦੀ ਬੇਨਤੀ ਕੀਤੀ ਗਈ ਹੈ।

ਤਾਜ਼ਾ ਸ਼ਿਕਾਇਤ ਆਮ ਆਦਮੀ ਪਾਰਟੀ (ਆਪ) ਦੇ ਰਾਸ਼ਟਰੀ ਕਨਵੀਨਰ ਕੇਜਰੀਵਾਲ ਵੱਲੋਂ ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀਐਮਐਲਏ) ਦੀ ਧਾਰਾ 50 ਦੇ ਤਹਿਤ ਸੰਘੀ ਜਾਂਚ ਏਜੰਸੀ ਦੁਆਰਾ ਭੇਜੇ ਗਏ ਸੰਮਨ ਨੰਬਰ 4-8 ਦੀ ਪਾਲਣਾ ਨਾ ਕਰਨ ਨਾਲ ਸਬੰਧਤ ਹੈ। (ਭਾਸ਼ਾ ਇੰਪੁੱਟ ਦੇ ਨਾਲ)

error: Content is protected !!