ਪੰਜਾਬ ਦੇ ਸਾਬਕਾ ਮੰਤਰੀ ਤੇ ਉਸ ਦੇ ਪੁੱਤ ਖਿ਼ਲਾਫ਼ ਵੱਡੀ ਕਾਰਵਾਈ, 4.58 ਕਰੋੜ ਦੀ ਜਾਇਦਾਦ ਜ਼ਬਤ

ਪੰਜਾਬ ਦੇ ਸਾਬਕਾ ਮੰਤਰੀ ਤੇ ਉਸ ਦੇ ਪੁੱਤ ਖਿ਼ਲਾਫ਼ ਵੱਡੀ ਕਾਰਵਾਈ, 4.58 ਕਰੋੜ ਦੀ ਜਾਇਦਾਦ ਜ਼ਬਤ

ਵੀਓਪੀ ਬਿਊਰੋ, ਜਲੰਧਰ-ਪੰਜਾਬ ਦੇ ਜਲੰਧਰ ‘ਚ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਕਾਂਗਰਸ ਨੇਤਾ ਅਤੇ ਸੂਬੇ ਦੇ ਸਾਬਕਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਅਤੇ ਉਨ੍ਹਾਂ ਦੇ ਪੁੱਤਰ ਖਿਲਾਫ ਵੱਡੀ ਕਾਰਵਾਈ ਕੀਤੀ ਹੈ। ਈਡੀ ਨੇ ਸਾਬਕਾ ਮੰਤਰੀ ਅਤੇ ਉਨ੍ਹਾਂ ਦੇ ਪੁੱਤਰ ਦੀ 4.58 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਕੀਤੀ ਹੈ। ਇਨਫੋਰਸਮੈਂਟ ਡਾਇਰੈਕਟੋਰੇਟ ਨੇ ਇਹ ਕਾਰਵਾਈ ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀਐਮਐਲਏ) ਦੀਆਂ ਧਾਰਾਵਾਂ ਤਹਿਤ ਕੀਤੀ ਹੈ। ਕਾਂਗਰਸ ਸਰਕਾਰ ਵੇਲੇ ਕਾਂਗਰਸੀ ਆਗੂ ਸਾਧੂ ਸਿੰਘ ਧਰਮਸੋਤ ਕੈਬਨਿਟ ਮੰਤਰੀ ਰਹੇ। ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਧਰਮਸੋਤ ਖਿਲਾਫ ਮਨੀ ਲਾਂਡਰਿੰਗ ਮਾਮਲੇ ਦੀ ਜਾਂਚ ਕਰ ਰਿਹਾ ਹੈ। ਸਾਧੂ ਸਿੰਘ ਧਰਮਸੋਤ ਪੰਜਾਬ ਦੀ ਕਾਂਗਰਸ ਸਰਕਾਰ ਦੌਰਾਨ 1 ਮਾਰਚ 2016 ਤੋਂ 31 ਮਾਰਚ 2022 ਤੱਕ ਪੰਜਾਬ ਦੇ ਜੰਗਲਾਤ ਮੰਤਰੀ ਵਜੋਂ ਸੇਵਾਵਾਂ ਨਿਭਾਉਂਦੇ ਰਹੇ ਹਨ।ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀਐਮਐਲਏ) ਦੇ ਤਹਿਤ ਈਡੀ ਦੀ ਜਾਂਚ ਦੌਰਾਨ ਇਹ ਪਾਇਆ ਗਿਆ ਕਿ ਸਾਬਕਾ ਮੰਤਰੀ ਧਰਮਸੋਤ ਨੇ ਜਾਣੇ-ਪਛਾਣੇ ਸਰੋਤਾਂ ਤੋਂ ਵੱਧ ਜਾਇਦਾਦਾਂ ਹਾਸਲ ਕੀਤੀਆਂ।

ਇਸ ਮਾਮਲੇ ‘ਤੇ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਕਿਹਾ ਕਿ ਸਾਬਕਾ ਮੰਤਰੀ ਅਤੇ ਉਨ੍ਹਾਂ ਦੇ ਪੁੱਤਰਾਂ ਦੀ ਆਮਦਨ ਦੱਸੇ ਗਏ ਸਰੋਤਾਂ ਨਾਲ ਮੇਲ ਨਹੀਂ ਖਾਂਦੀ। ਜਿਸ ਕਾਰਨ ਉਸ ਖਿਲਾਫ ਇਹ ਕਾਰਵਾਈ ਕੀਤੀ ਗਈ। ਦੱਸ ਦੇਈਏ ਕਿ ਇਸ ਸਾਲ 15 ਜਨਵਰੀ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਪੰਜਾਬ ਦੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਗ੍ਰਿਫਤਾਰ ਕੀਤਾ

ਸੀ। ਧਰਮਸੋਤ ਨੂੰ ਈਡੀ ਦੀ ਜਲੰਧਰ ਯੂਨਿਟ ਨੇ ਜੰਗਲਾਤ ਘੁਟਾਲੇ ਅਤੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਪੁੱਛਗਿੱਛ ਲਈ ਬੁਲਾਇਆ ਸੀ। ਜਿੱਥੇ ਜਵਾਬ ਤੋਂ ਸੰਤੁਸ਼ਟ ਨਾ ਹੋਣ ‘ਤੇ ਈਡੀ ਨੇ ਉਸ ਨੂੰ ਉਸੇ ਸਮੇਂ ਗ੍ਰਿਫ.ਤਾਰ ਕਰ ਲਿਆ।

error: Content is protected !!