ਗੈਂਗਸਟਰ ਨੂੰ ਫੜਨ ਗਈ ਪੰਜਾਬ ਪੁਲਿਸ ‘ਤੇ ਫਾਇਰਿੰਗ, ਛਾਤੀ ‘ਚ ਗੋਲੀ ਲੱਗਣ ਕਾਰਨ ਕਾਂਸਟੇਬਲ ਅੰਮ੍ਰਿਤਪਾਲ ਦੀ ਮੌ.ਤ, ਮਾਪਿਆਂ ਦੀ ਰੀਝਾਂ ਰਹਿ ਗਈਆਂ ਅਧੂਰੀਆਂ

ਗੈਂਗਸਟਰ ਨੂੰ ਫੜਨ ਗਈ ਪੰਜਾਬ ਪੁਲਿਸ ‘ਤੇ ਫਾਇਰਿੰਗ, ਛਾਤੀ ‘ਚ ਗੋਲੀ ਲੱਗਣ ਕਾਰਨ ਕਾਂਸਟੇਬਲ ਅੰਮ੍ਰਿਤਪਾਲ ਦੀ ਮੌ.ਤ, ਮਾਪਿਆਂ ਦੀ ਰੀਝਾਂ ਰਹਿ ਗਈਆਂ ਅਧੂਰੀਆਂ

ਹੁਸ਼ਿਆਰਪੁਰ (ਵੀਓਪੀ ਬਿਊਰੋ) ਹੁਸ਼ਿਆਰਪੁਰ ਤੋਂ ਅੱਜ ਇੱਕ ਬੇਹੱਦ ਖੌਫਨਾਕ ਕਬਰ ਸਾਹਮਣੇ ਆਈ ਹੈ, ਜਿਸ ਵਿੱਚ ਬਦਮਾਸ਼ਾਂ ਤੇ ਸ਼ਰਾਰਤੀ ਅਨਸਰਾਂ ਖਿਲਾਫ਼ ਕਾਰਵਾਈ ਲਈ ਨਿਕਲੇ CIA ਸਟਾਫ ਦੇ ਉੱਪਰ ਉਲਟਾ ਬਦਮਾਸ਼ ਨੇ ਹੀ ਫਾਇਰਿੰਗ ਕਰ ਦਿੱਤੀ ਅਤੇ ਇਸ ਦੌਰਾਨ ਅੰਮ੍ਰਿਤਪਾਲ ਨਾਂਅ ਦਾ ਇੱਕ ਕਾਂਸਟੇਬਲ ਦੀ ਮੌਤ ਹੋ ਗਈ।

ਜਾਣਕਾਰੀ ਮੁਤਾਬਕ ਜ਼ਿਲ੍ਹੇ ਦੇ ਕਸਬਾ ਤਲਵਾੜਾ ਮੁਕੇਰੀਆ ਦੇ ਪਿੰਡ ਮਹਿਤਪੁਰ ‘ਚ ਇੱਕ ਗੈਂਗਸਟਰ ਨੇ ਪੁਲਿਸ ਮੁਲਾਜ਼ਮ ‘ਤੇ ਗੋਲੀਆਂ ਚਲਾ ਦਿੱਤੀਆਂ। ਜਾਣਕਾਰੀ ਮੁਤਾਬਕ ਪੁਲਿਸ ਇਕ ਸੂਚਨਾ ਦੇ ਆਧਾਰ ‘ਤੇ ਗੈਂਗਸਟਰ ਦੇ ਘਰ ਛਾਪਾ ਮਾਰਨ ਲਈ ਪਹੁੰਚੀ ਸੀ। ਗੈਂਗਸਟਰ ਨੇ ਪੁਲਿਸ ਮੁਲਾਜ਼ਮ ‘ਤੇ ਗੋਲੀਆਂ ਚਲਾ ਦਿੱਤੀਆਂ, ਜਿਸ ਕਾਰਨ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਛਾਤੀ ‘ਤੇ ਗੋਲੀ ਲੱਗਣ ਕਾਰਨ ਗੰਭੀਰ ਜ਼ਖ਼ਮੀ ਹੋ ਗਿਆ।

ਪੁਲਿਸ ਮੁਲਾਜ਼ਮ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ, ਪਰ ਉਸ ਦੀ ਮੌਤ ਹੋ ਗਈ। ਮੁਕੇਰੀਆ ਪੁਲਿਸ ਇਸ ਮਾਮਲੇ ਦੀ ਜਾਂਚ ਵਿੱਚ ਜੁਟੀ ਹੋਈ ਹੈ। ਮ੍ਰਿਤਕ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਸੀਆਈਏ ਸਟਾਫ ਵਿੱਚ ਭਰਤੀ ਸੀ ਅਤੇ ਮਾਪਿਆਂ ਦੇ ਕਈ ਚਾਅ ਪੂਰੇ ਕਰਨ ਤੋਂ ਪਹਿਲਾਂ ਹੀ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਿਆ।

error: Content is protected !!