ਸਿੱਧੂ ਮੂਸੇਵਾਲਾ ਦੇ ਮਾਪਿਆਂ ਨੂੰ ਅਕਾਲ ਪੁਰਖ ਨੇ ਬਖਸ਼ੀ ਖੁਸ਼ੀ, ਮਾਤਾ ਚਰਨ ਕੌਰ ਨੇ ਪੁੱਤਰ ਨੂੰ ਦਿੱਤਾ ਜਨਮ

ਸਿੱਧੂ ਮੂਸੇਵਾਲਾ ਦੇ ਮਾਪਿਆਂ ਨੂੰ ਅਕਾਲ ਪੁਰਖ ਨੇ ਬਖਸ਼ੀ ਖੁਸ਼ੀ, ਮਾਤਾ ਚਰਨ ਕੌਰ ਨੇ ਪੁੱਤਰ ਨੂੰ ਦਿੱਤਾ ਜਨਮ

ਮਾਨਸਾ/ਜਲੰਧਰ (ਵੀਓਪੀ ਬਿਊਰੋ) ਇਸ ਵੇਲੇ ਸਿੱਧੂ ਮੂਸੇਵਾਲਾ ਨੂੰ ਚਾਹੁਣ ਵਾਲਿਆਂ ਲਈ ਬੇਹੱਦ ਖੁਸ਼ੀ ਦੀ ਖਬਰ ਸਾਹਮਣੇ ਆਈ ਹੈ। ਬਲਕੌਰ ਸਿੰਘ ਅਤੇ ਚਰਨ ਕੌਰ ਦੇ ਘਰ ਇੱਕ ਬੱਚੇ ਨੇ ਜਨਮ ਲਿਆ ਹੈ।

ਇਸ ਸਬੰਧੀ ਸਾਰੀ ਜਾਣਕਾਰੀ ਬਲਕੌਰ ਸਿੰਘ ਨੇ ਆਪਣੇ ਸੋਸ਼ਲ ਮੀਡੀਆ ਪਲੇਟਫਾਰਮ ‘ਤੇ ਦਿੱਤੀ ਹੈ। ਇਸ ਦੇ ਨਾਲ ਹੀ ਬਲਕੌਰ ਸਿੰਘ ਨੇ ਇਕ ਪੋਸਟ ਪਾ ਕੇ ਕੈਪਸ਼ਨ ਵੀ ਲਿਖੀ ਹੈ।

ਬਲਕੌਰ ਸਿੰਘ ਨੇ ਲਿਖਿਆ ਹੈ – ਸ਼ੁਭਦੀਪ ਨੂੰ ਚਾਹੁਣ ਵਾਲੀਆਂ ਲੱਖਾਂ ਕਰੋੜਾਂ ਰੂਹਾਂ ਦੀਆਂ ਅਸੀਸਾਂ ਨਾਲ ਅਕਾਲ ਪੁਰਖ ਨੇ ਸਾਡੀ ਝੋਲੀ ਵਿੱਚ ਸ਼ੁਭ ਦਾ ਛੋਟਾ ਵੀਰ ਪਾਇਆ ਹੈ। ਵਾਹਿਗੁਰੂ ਦੀਆਂ ਬਖਸ਼ਿਸ਼ਾਂ ਸਦਕਾ ਪਰਿਵਾਰ ਤੰਦਰੁਸਤ ਹੈ ਅਤੇ ਸਾਰੇ ਸ਼ੁਭ-ਚਿੰਤਕਾਂ ਦੇ ਅਥਾਹ ਪਿਆਰ ਲਈ ਸ਼ੁਕਰਗੁਜ਼ਾਰ ਹਾਂ।

error: Content is protected !!