‘ਸਿੱਧੂ ਮੂਸੇਵਾਲਾ ਜੂਨੀਅਰ’ ਦੀਆਂ ਤਸਵੀਰਾਂ ਆਈਆਂ ਸਾਹਮਣੇ, ਭਾਵੁਕ ਕਰ ਦੇਵੇਗੀ ਵੀਡੀਓ

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਮਾਪਿਆਂ ਦੇ ਘਰ ਕਿਲਕਾਰੀਆਂ ਗੂੰਜੀਆਂ ਹਨ। ਮਾਤਾ ਚਰਨ ਕੌਰ ਨੇ ਪੁੱਤਰ ਨੂੰ ਜਨਮ ਦਿੱਤਾ ਹੈ। ਇਹ ਜਾਣਕਾਰੀ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੇ
ਖੁਦ ਸਾਂਝੀ ਕੀਤੀ ਹੈ। ਜੱਚਾ ਤੇ ਬੱਚਾ ਤੰਦਰੁਸਤ ਹਨ।ਉਧਰ, ਸਿੱਧੂ ਮੂਸੇਵਾਲਾ ਦੇ ਚਾਹੁਣ ਵਾਲਿਆਂ ਵਿਚ ਬੇਹੱਦ ਖੁਸ਼ੀ ਪਾਈ ਜਾ ਰਹੀ ਹੈ। ਮਾਤਾ-ਪਿਤਾ ਨੂੰ ਮੁਬਾਰਕਾਂ ਦਿੱਤੀਆਂ ਜਾ ਰਹੀਆਂ ਹਨ। ਕਈਆਂ ਦਾ ਕਹਿਣਾ ਹੈ ਕਿ ਸਿੱਧੂ ਮੂਸੇਵਾਲਾ ਵਾਪਿਸ ਆ ਗਿਆ ਹੈ। ਤੁਸੀਂ ਵੇਖੋ ਜੂਨੀਅਰ ਸਿੱਧੂ ਮੂਸੇਵਾਲਾ ਦੀਆਂ ਅਣਦੇਖੀਆਂ ਤਸਵੀਰਾਂ।


