Skip to content
Monday, December 23, 2024
Responsive Menu
Support
voiceofpunjabtv.com
News
Search
Search
Home
Punjab
jalandhar
Haryana
Himachal
National
Politics
Bollywood
Entertainment
Sports
Contact Us
Home
2024
March
18
ਚੋਣਾਂ ਤੋਂ ਪਹਿਲਾਂ ਵੱਡੀ ਕਾਰਵਾਈ, ਪਟਿਆਲਾ ‘ਚ 5 ਕਰੋੜ ਰੁਪਏ ਦੇ ਸੋਨੇ ਤੇ ਹੀਰਿਆਂ ਦੇ ਗਹਿਣੇ ਬਰਾਮਦ
Crime
Latest News
National
Politics
Punjab
ਚੋਣਾਂ ਤੋਂ ਪਹਿਲਾਂ ਵੱਡੀ ਕਾਰਵਾਈ, ਪਟਿਆਲਾ ‘ਚ 5 ਕਰੋੜ ਰੁਪਏ ਦੇ ਸੋਨੇ ਤੇ ਹੀਰਿਆਂ ਦੇ ਗਹਿਣੇ ਬਰਾਮਦ
March 18, 2024
Voice of Punjab
ਚੋਣਾਂ ਤੋਂ ਪਹਿਲਾਂ ਵੱਡੀ ਕਾਰਵਾਈ, ਪਟਿਆਲਾ ‘ਚ 5 ਕਰੋੜ ਰੁਪਏ ਦੇ ਸੋਨੇ ਤੇ ਹੀਰਿਆਂ ਦੇ ਗਹਿਣੇ ਬਰਾਮਦ
ਪਟਿਆਲਾ (ਵੀਓਪੀ ਬਿਊਰੋ) ਲੋਕ ਸਭਾ ਚੋਣਾਂ 2024 ਲਈ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ, ਪੰਜਾਬ ਟੈਕਸੇਸ਼ਨ ਵਿਭਾਗ ਨੇ ਸੜਕਾਂ ਨਿਰੀਖਣ ਵਿੱਚ ਕੀਤੇ ਵਾਧੇ ਦੇ ਮੱਦੇਨਜਰ ਇੱਕ ਨਿੱਜੀ ਵਾਹਨ ਵਿੱਚੋਂ ਟੈਕਸ ਚੋਰੀ ਕਰਕੇ ਲਿਜਾਏ ਜਾ ਰਹੇ ਕਰੀਬ 5 ਕਰੋੜ ਰੁਪਏ ਦੇ ਸੋਨੇ ਅਤੇ ਹੀਰਿਆਂ ਦੇ ਗਹਿਣੇ ਜ਼ਬਤ ਕੀਤੇ ਹਨ।
ਇਹ ਜਾਣਕਾਰੀ ਦਿੰਦਿਆਂ ਕਰ ਵਿਭਾਗ ਦੇ ਵਧੀਕ ਕਮਿਸ਼ਨਰ ਜੀਵਨ ਜੋਤ ਕੌਰ ਨੇ ਖੁਲਾਸਾ ਕੀਤਾ ਕਿ, ਵਧੀਕ ਮੁੱਖ ਸਕੱਤਰ (ਟੈਕਸੇਸ਼ਨ), ਪੰਜਾਬ ਸ਼੍ਰੀ ਵਿਕਾਸ ਪ੍ਰਤਾਪ ਸਿੰਘ ਤੇ ਕਰ ਕਮਿਸ਼ਨਰ, ਪੰਜਾਬ ਸ਼੍ਰੀ ਵਰੁਣ ਰੂਜਮ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ, ਆਗਾਮੀ ਲੋਕ ਸਭਾ ਚੋਣਾਂ, 2024 ਦੌਰਾਨ ਸਖ਼ਤ ਸੜਕੀ ਜਾਂਚ ਰਾਹੀਂ ਟੈਕਸ ਚੋਰੀ ਦਾ ਪਤਾ ਲਗਾਉਣ ਦੀ ਮੁਹਿੰਮ ਅਰੰਭੀ ਗਈ ਹੈ।
ਉਨ੍ਹਾਂ ਦੱਸਿਆ ਕਿ ਆਦਰਸ਼ ਚੋਣ ਜ਼ਾਬਤਾ ਲੱਗਣ ਤੋਂ ਤੁਰੰਤ ਬਾਅਦ ਸ਼ੁਰੂ ਹੋਈ ਇਸ ਪਹਿਲਕਦਮੀ ਦੌਰਾਨ, ਐਸ.ਟੀ.ਓ. ਹੁਕਮ ਚੰਦ ਬਾਂਸਲ ਦੀ ਅਗਵਾਈ ਹੇਠ ਇੱਕ ਟੀਮ, ਜੋ ਕਿ ਏ ਸੀ ਐਸ ਟੀ ਪਰਦੀਪ ਕੌਰ ਢਿੱਲੋਂ, ਐਸ ਆਈ ਪੀ ਯੂ ਪਟਿਆਲਾ ਦੀ ਨਿਗਰਾਨੀ ਵਿੱਚ ਤਾਇਨਾਤ ਸੀ, ਵੱਲੋਂ ਭਰੋਸੇਯੋਗ ਜਾਣਕਾਰੀ ਦੇ ਆਧਾਰ ‘ਤੇ ਲਗਭਗ 5 ਕਰੋੜ ਰੁਪਏ ਦੀ ਕੀਮਤ ਵਾਲੇ ਸੋਨੇ ਤੇ ਹੀਰਿਆਂ ਨਾਲ ਜੜੇ ਗਹਿਣਿਆਂ ਨੂੰ ਜ਼ਬਤ ਕੀਤਾ ਗਿਆ ਹੈ।
ਕਰ ਵਿਭਾਗ ਦੇ ਵਧੀਕ ਕਮਿਸ਼ਨਰ ਜੀਵਨ ਜੋਤ ਕੌਰ ਨੇ ਅੱਗੇ ਦੱਸਿਆ ਕਿ ਸਟੇਟ ਟੈਕਸ ਅਫਸਰ ਨੂੰ ਬਠਿੰਡਾ ਤੋਂ ਚੰਡੀਗੜ੍ਹ ਜਾਣ ਲਈ ਇੱਕ ਚਿੱਟੇ ਰੰਗ ਦੀ ਇਨੋਵਾ ਕਾਰ ਰਜਿਸਟ੍ਰੇਸ਼ਨ ਨੰਬਰ ਸੀਐਚ 01 ਬੀਕਿਯੂ 0402, ਵਿੱਚ ਵੱਡੀ ਮਾਤਰਾ ਵਿੱਚ ਕੀਮਤੀ ਧਾਤਾਂ ਦੀ ਢੋਆ-ਢੁਆਈ ਬਾਰੇ ਭਰੋਸੇਯੋਗ ਖੁਫੀਆ ਜਾਣਕਾਰੀ ਪ੍ਰਾਪਤ ਹੋਈ ਸੀ, ਇਸ ਗੱਡੀ ਦਾ ਵਿਆਪਕ ਪਿੱਛਾ ਕਰਨ ਤੋਂ ਬਾਅਦ, ਵਾਹਨ ਨੂੰ 16 ਮਾਰਚ ਦੀ ਲੰਘੀ ਰਾਤ ਕਰੀਬ 10:51 ਵਜੇ ਟੋਲ ਪਲਾਜ਼ਾ ਕਾਲਾਝਾੜ (ਭਵਾਨੀਗੜ੍ਹ-ਪਟਿਆਲਾ ਰੋਡ) ਨੇੜੇ ਕਾਬੂ ਕੀਤਾ ਗਿਆ। ਉਨ੍ਹਾਂ ਅੱਗੇ ਦੱਸਿਆ ਕਿ ਵਸਤੂਆਂ ਦਾ ਮਾਲਕ ਜੀਐਸਟੀ ਐਕਟ, 2017 ਦੇ ਉਪਬੰਧਾਂ ਦੁਆਰਾ ਲਾਜ਼ਮੀ ਤੌਰ ‘ਤੇ ਲੋੜੀਂਦੇ ਦਸਤਾਵੇਜ਼ ਪੇਸ਼ ਕਰਨ ਵਿੱਚ ਅਸਫਲ ਰਿਹਾ।
Post navigation
ਆਪਣੇ ਬਚਪਨ ਦੀ ਨਹਾਉਂਦੇ ਸਮੇਂ ਦੀ ਫੋਟੋ ਅਪਲੋਡ ਕਰਨ ‘ਤੇ ਗੂਗਲ ਨੇ ਬਲਾਕ ਕਰ’ਤਾ ਅਕਾਊਂਟ, ਕਿਹਾ- ਇਹ ਪੋ.ਰ.ਨ ਆ, ਸ਼ਖਸ ਪਹੁੰਚ ਗਿਆ ਅਦਾਲਤ
ਪੰਜਾਬ ‘ਚ ਭਾਜਪਾ-ਸ਼੍ਰੋਮਣੀ ਅਕਾਲੀ ਦਲ ਵੱਖ ਹੋ ਕੇ ਨਹੀਂ ਬਣਾ ਸਕਦੇ ਆਪਣਾ ਅਧਾਰ, ਇਕ ਸਾਥ ਹੋਣਾ ਬਣੀ ਜ਼ਰੂਰਤ
error:
Content is protected !!
Free PS4 Emulator
#1 PS4 Emulator for Windows
Visit Us Now !
PS4 EMULATOR
X
WhatsApp us