ਬੱਬੂ ਮਾਨ ਨੇ ਸਿੱਧੂ ਮੂਸੇਵਾਲਾ ਦੇ ਛੋਟੇ ਵੀਰ ਦੇ ਜਨਮ ‘ਤੇ ਪੂਰੇ ਪਰਿਵਾਰ ਨੂੰ ਦਿੱਤੀ ਵਧਾਈ, ਬੱਚੇ ਦੀ ਤੰਦਰੁਸਤੀ ਤੇ ਲੰਬੀ ਉਮਰ ਲਈ ਮੰਗੀ ਦੁਆ

ਬੱਬੂ ਮਾਨ ਨੇ ਸਿੱਧੂ ਮੂਸੇਵਾਲਾ ਦੇ ਛੋਟੇ ਵੀਰ ਦੇ ਜਨਮ ‘ਤੇ ਪੂਰੇ ਪਰਿਵਾਰ ਨੂੰ ਦਿੱਤੀ ਵਧਾਈ, ਬੱਚੇ ਦੀ ਤੰਦਰੁਸਤੀ ਤੇ ਲੰਬੀ ਉਮਰ ਲਈ ਮੰਗੀ ਦੁਆ

ਮਾਨਸਾ/ਜਲੰਧਰ (ਵੀਓਪੀ ਬਿਊਰੋ) ਇਸ ਵੇਲੇ ਸਿੱਧੂ ਮੂਸੇਵਾਲਾ ਨੂੰ ਚਾਹੁਣ ਵਾਲਿਆਂ ਲਈ ਬੇਹੱਦ ਖੁਸ਼ੀ ਦੀ ਹੈ, ਬਲਕੌਰ ਸਿੰਘ ਅਤੇ ਚਰਨ ਕੌਰ ਦੇ ਘਰ ਇੱਕ ਬੱਚੇ ਨੇ ਜਨਮ ਲਿਆ ਹੈ। ਇਸ ਤੋਂ ਬਾਅਦ ਮੂਸਾ ਪਿੰਡ ਵਿੱਚ ਸਿੱਧੂ ਮੂਸੇਵਾਲਾ ਦੀ ਹਵੇਲੀ ਵਿੱਚ ਵੀ ਲੋਕ ਜਸ਼ਨ ਮਨਾ ਰਹੇ ਹਨ।

ਇਸ ਸਬੰਧੀ ਸਾਰੀ ਜਾਣਕਾਰੀ ਬਲਕੌਰ ਸਿੰਘ ਨੇ ਆਪਣੇ ਸੋਸ਼ਲ ਮੀਡੀਆ ਪਲੇਟਫਾਰਮ ‘ਤੇ ਦਿੱਤੀ ਹੈ। ਇਸ ਦੇ ਨਾਲ ਹੀ ਬਲਕੌਰ ਸਿੰਘ ਨੇ ਇਕ ਪੋਸਟ ਪਾ ਕੇ ਕੈਪਸ਼ਨ ਵੀ ਲਿਖੀ ਸੀ – ਸ਼ੁਭਦੀਪ ਨੂੰ ਚਾਹੁਣ ਵਾਲੀਆਂ ਲੱਖਾਂ ਕਰੋੜਾਂ ਰੂਹਾਂ ਦੀਆਂ ਅਸੀਸਾਂ ਨਾਲ ਅਕਾਲ ਪੁਰਖ ਨੇ ਸਾਡੀ ਝੋਲੀ ਵਿੱਚ ਸ਼ੁਭ ਦਾ ਛੋਟਾ ਵੀਰ ਪਾਇਆ ਹੈ। ਵਾਹਿਗੁਰੂ ਦੀਆਂ ਬਖਸ਼ਿਸ਼ਾਂ ਸਦਕਾ ਪਰਿਵਾਰ ਤੰਦਰੁਸਤ ਹੈ ਅਤੇ ਸਾਰੇ ਸ਼ੁਭ-ਚਿੰਤਕਾਂ ਦੇ ਅਥਾਹ ਪਿਆਰ ਲਈ ਸ਼ੁਕਰਗੁਜ਼ਾਰ ਹਾਂ।

ਇਸ ਤੋਂ ਬਾਅਦ ਸਾਰੀ ਦੁਨੀਆ ਬਲਕੌਰ ਸਿੰਘ ਦੇ ਪਰਿਵਾਰ ਦੇ ਨਾਲ ਖੁਸ਼ੀ ਮਨਾ ਰਹੀ ਹੈ। ਇੱਥੇ ਹੀ ਵੱਖ-ਵੱਖ ਕਲਾਕਾਰ ਵੀ ਬੱਚੇ ਦੇ ਪੈਦਾ ਹੋਣ ਦੀ ਖੁਸ਼ੀ ਮਨਾ ਰਹੇ ਹਨ। ਇਸੇ ਦਰਮਿਆਨ ਹੁਣ ਬੱਬੂ ਮਾਨ ਨੇ ਵੀ ਸੋਸ਼ਲ ਮੀਡੀਆ ‘ਤੇ ਪੋਸਟ ਪਾ ਕੇ ਸ਼ੁਭਦੀਪ ਸਿੱਧੂ ਦੇ ਛੋਟੇ ਵੀਰ ਦੇ ਜਨਮ ਦੀ ਖੁਸ਼ੀ ਮਨਾਉਂਦੇ ਹੋਏ ਇੱਕ ਨੋਟ ਸਾਂਝਾ ਕੀਤਾ ਹੈ।

ਇਸ ਪੋਸਟ ਵਿਚ ਬੱਬੂ ਮਾਨ ਨੇ ਬੱਚੇ ਦੀ ਤੰਦਰੁਸਤੀ ਅਤੇ ਲੰਬੀ ਉਮਰ ਦੀ ਦੁਆ ਕੀਤੀ ਹੈ ਅਤੇ ਮਰਹੂਮ ਸ਼ੁਭਦੀਪ ਸਿੱਧੂ ਦੇ ਪਰਿਵਾਰ ਨੂੰ ਵਧਾਈ ਦਿੱਤੀ ਹੈ।

error: Content is protected !!