ਬਲਕੌਰ ਸਿੱਧੂ ਦੇ ਘਰ ‘ਨਿੱਕਾ ਸ਼ੁਭਦੀਪ’ ਦੇ ਜਨਮ ਲੈਣ ਦੇ ਮਾਮਲੇ ‘ਤੇ ਪੰਜਾਬ ਸਰਕਾਰ ਨੇ ਸਿਹਤ ਸਕੱਤਰ ਨੂੰ ਜਾਰੀ ਕੀਤਾ ਨੋਟਿਸ

ਬਲਕੌਰ ਸਿੱਧੂ ਦੇ ਘਰ ‘ਨਿੱਕਾ ਸ਼ੁਭਦੀਪ’ ਦੇ ਜਨਮ ਲੈਣ ਦੇ ਮਾਮਲੇ ‘ਤੇ ਪੰਜਾਬ ਸਰਕਾਰ ਨੇ ਸਿਹਤ ਸਕੱਤਰ ਨੂੰ ਜਾਰੀ ਕੀਤਾ ਨੋਟਿਸ

ਚੰਡੀਗੜ੍ਹ (ਵੀਓਪੀ ਬਿਊਰੋ) : ਸਿੱਧੂ ਮੂਸੇਵਾਲਾ ਦੇ ਪਿਤਾ ਵੱਲੋਂ ਦੂਜੇ ਬੱਚੇ ਦੇ ਜਨਮ ਨੂੰ ਲੈ ਕੇ ‘ਪ੍ਰੇਸ਼ਾਨ’ ਕੀਤੇ ਜਾਣ ਦੇ ਦੋਸ਼ਾਂ ਤੋਂ ਬਾਅਦ ਪੰਜਾਬ ਸਰਕਾਰ ਨੇ ਪ੍ਰਮੁੱਖ ਸਿਹਤ ਸਕੱਤਰ ਅਜੋਏ ਸ਼ਰਮਾ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ। ਸਰਕਾਰ ਨੇ ਸਵਾਲ ਖੜ੍ਹੇ ਕੀਤੇ ਹਨ ਕਿ ਜਾਂਚ ਤੋਂ ਪਹਿਲਾਂ ਮਾਮਲਾ ਮੁੱਖ ਮੰਤਰੀ ਜਾਂ ਸਿਹਤ ਮੰਤਰੀ ਦੇ ਧਿਆਨ ਵਿੱਚ ਕਿਉਂ ਨਹੀਂ ਲਿਆਂਦਾ ਗਿਆ।

ਸਰਕਾਰ ਨੇ ਇੱਕ ਨੋਟਿਸ ਵਿੱਚ ਕਿਹਾ, “ਤੁਸੀਂ ਇਸ ਮੁੱਦੇ ਨੂੰ ਆਪਣੇ ਮੰਤਰੀ-ਇੰਚਾਰਜ ਅਤੇ ਮਾਣਯੋਗ ਮੁੱਖ ਮੰਤਰੀ ਦੇ ਧਿਆਨ ਵਿੱਚ ਲਿਆਏ ਬਿਨਾਂ ਅਤੇ ਉਨ੍ਹਾਂ ਤੋਂ ਕੋਈ ਆਦੇਸ਼ ਲਏ ਬਿਨਾਂ ਇਸ ਮਾਮਲੇ ਵਿੱਚ ਕਾਰਵਾਈ ਕੀਤੀ ਹੈ।”

ਨੋਟਿਸ ਵਿੱਚ ਅੱਗੇ ਕਿਹਾ ਗਿਆ ਹੈ, ਇਹ ਤੁਹਾਡੇ ਵੱਲੋਂ ਇੱਕ ਗੰਭੀਰ ਗਲਤੀ ਹੈ, ਇਸ ਲਈ, ਤੁਹਾਨੂੰ ਦੋ ਹਫ਼ਤਿਆਂ ਦੇ ਅੰਦਰ ਕਾਰਨ ਦਿਖਾਉਣ ਲਈ ਕਿਹਾ ਜਾਂਦਾ ਹੈ ਕਿ ਕਿਉਂ ਨਾ ਤੁਹਾਡੇ ਵਿਰੁੱਧ ਆਲ ਇੰਡੀਆ ਸਰਵਿਸਿਜ਼ (ਅਨੁਸ਼ਾਸਨ ਅਤੇ ਅਪੀਲ) ਨਿਯਮ, 1969 ਦੇ ਤਹਿਤ ਕਾਰਵਾਈ ਸ਼ੁਰੂ ਕੀਤੀ ਜਾਵੇ।

ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਇਕ ਵੀਡੀਓ ਸੰਦੇਸ਼ ਵਿਚ ਸੂਬਾ ਸਰਕਾਰ ‘ਤੇ ਉਨ੍ਹਾਂ ਦੇ ਦੂਜੇ ਪੁੱਤਰ ਦੇ ਜਨਮ ‘ਤੇ ਉਨ੍ਹਾਂ ਨੂੰ ਤੰਗ-ਪ੍ਰੇਸ਼ਾਨ ਕਰਨ ਦਾ ਦੋਸ਼ ਲਗਾਇਆ ਹੈ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਸਰਕਾਰ ਬੱਚੇ ਦੀ ‘ਜਾਇਜ਼ਤਾ’ ਬਾਰੇ ਪਰਿਵਾਰ ਤੋਂ ਸਵਾਲ ਕਰ ਰਹੀ ਹੈ।

error: Content is protected !!