ਸੰਗਰੂਰ ‘ਚ ਸ਼ਰਾਬ ਪੀ ਕੇ ਮਰਨ ਵਾਲਿਆਂ ਦੀ ਗਿਣਤੀ ਹੋਈ 8, ਦੋ ਸਕੇ ਭਰਾਵਾਂ ਦੀ ਵੀ ਮੌ.ਤ

ਸੰਗਰੂਰ ‘ਚ ਸ਼ਰਾਬ ਪੀ ਕੇ ਮਰਨ ਵਾਲਿਆਂ ਦੀ ਗਿਣਤੀ ਹੋਈ 8, ਦੋ ਸਕੇ ਭਰਾਵਾਂ ਦੀ ਵੀ ਮੌ.ਤ

ਵੀਓਪੀ ਬਿਊਰੋ – ਸੰਗਰੂਰ ਦੇ ਦਿੜਬਾ ਨੇੜਲੇ ਪਿੰਡ ਗੁੱਜਰਾਂ ਵਿੱਚ ਬੁੱਧਵਾਰ ਨੂੰ ਜ਼ਹਿਰੀਲੀ ਸ਼ਰਾਬ ਪੀਣ ਨਾਲ 8 ਵਿਅਕਤੀਆਂ ਦੀ ਮੌਤ ਹੋ ਗਈ। ਮਰਨ ਵਾਲਿਆਂ ‘ਚ ਦੋ ਸਕੇ ਭਰਾ ਹਨ। ਪ੍ਰਸ਼ਾਸਨ ਨੇ ਮਾਮਲੇ ਦੀ ਜਾਂਚ ਲਈ ਹਾਈ ਪਾਵਰ ਕਮੇਟੀ ਦਾ ਗਠਨ ਕਰਕੇ 72 ਘੰਟਿਆਂ ਵਿੱਚ ਰਿਪੋਰਟ ਪੇਸ਼ ਕਰਨ ਦੇ ਹੁਕਮ ਦਿੱਤੇ ਸਨ। ਇਸ ਦੇ ਨਾਲ ਹੀ ਪੁਲਿਸ ਨੇ ਪਿੰਡ ਦੇ ਹੀ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਹੈ।

ਮਰਨ ਵਾਲਿਆਂ ‘ਚਲਡ ਗੁੱਜਰਾਂ ਦੇ 6 ਵਿਅਕਤੀ ਅਤੇ ਨਜਦੀਕੀ ਪਿੰਡ ਢੰਡੋਲੀ ਦੇ 2 ਵਿਅਕਤੀ ਸਨ। ਪਿੰਡ ਦੇ ਲੋਕਾਂ ਨੇ ਸੂਬਾ ਸਰਕਾਰ ਤੋਂ ਪੀੜਤ ਪਰਿਵਾਰਾਂ ਨੂੰ ਯੋਗ ਮੁਆਵਜ਼ਾ ਦੇਣ ਦੀ ਮੰਗ ਕੀਤੀ ਹੈ। ਮਰਨ ਵਾਲੇ ਸਾਰੇ ਮਜ਼ਦੂਰ ਸਨ।

ਪੁਲਿਸ ਵੱਲੋਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਸ ਮਾਮਲੇ ਵਿੱਚ ਸਾਰੇ ਸ਼ਰਾਬ ਤਸਕਰਾਂ ਨੂੰ ਗਿਰਫ਼ਤਾਰ ਕਰ ਲਿਆ ਹੈ। ਹਾਲੇ ਵੀ ਕਈ ਮਰੀਜ਼ ਹਸਪਤਾਲ ‘ਚ ਜ਼ੇਰੇ ਇਲਾਜ ਹਨ।

error: Content is protected !!