ਮੌਸਮ ਵਿਭਾਗ ਵੱਲੋਂ ਪੰਜਾਬ ‘ਚ Yellow Alert, ਗਰਮੀ ਨੇ ਲੋਕਾਂ ਦੇ ਵੱਟ ਕੱਢਣੇ ਕੀਤੇ ਸ਼ੁਰੂ

ਮੌਸਮ ਵਿਭਾਗ ਵੱਲੋਂ ਪੰਜਾਬ ‘ਚ Yellow Alert, ਗਰਮੀ ਨੇ ਲੋਕਾਂ ਦੇ ਵੱਟ ਕੱਢਣੇ ਕੀਤੇ ਸ਼ੁਰੂ

ਜਲੰਧਰ (ਵੀਓਪੀ ਬਿਊਰੋ) ਮਾਰਚ ਮਹੀਨੇ ਦੇ ਅਖੀਰਲੇ ਦਿਨ ਸ਼ੁਰੂ ਹੋ ਗਏ ਹਨ ਅਤੇ ਮੌਸਮ ਨੇ ਰੰਗ ਦਿਖਾਉਣੇ ਸ਼ੁਰੂ ਕਰ ਦਿੱਤੇ ਹਨ। ਗਰਮੀ ਲਗਾਤਾਰ ਵੱਧ ਰਹੀ ਹੈ ਅਤੇ ਪੰਜਾਬ ਵਿੱਚ ਵੀ ਦੁਪਹਿਰ ਸਮੇਂ ਗਰਮੀ ਤੇਜ਼ ਹੋ ਗਈ ਹੈ।

ਹਿਮਾਚਲ ਅਤੇ ਕਸ਼ਮੀਰ ਦੇ ਉਪਰਲੇ ਇਲਾਕਿਆਂ ਵਿੱਚ ਅਜੇ ਵੀ ਬਰਫ਼ਬਾਰੀ ਹੋ ਰਹੀ ਹੈ। ਪੰਜਾਬ-ਹਰਿਆਣਾ ‘ਚ ਤਾਪਮਾਨ 30 ਨੂੰ ਪਾਰ ਕਰ ਗਿਆ ਹੈ ਅਤੇ ਦੁਪਹਿਰ ਸਮੇਂ ਵਧਦੀ ਗਰਮੀ ਕਾਰਨ ਲੋਕਾਂ ਨੂੰ ਪਸੀਨਾ ਆ ਰਿਹਾ ਹੈ। ਮੌਸਮ ਵਿਭਾਗ ਦੇ ਚੰਡੀਗੜ੍ਹ ਕੇਂਦਰ ਵੱਲੋਂ 3 ਦਿਨਾਂ ਲਈ ਤੇਜ਼ ਹਵਾਵਾਂ ਸਬੰਧੀ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਹਿਮਾਚਲ ਪ੍ਰਦੇਸ਼ ਦੇ ਲਾਹੌਲ ਅਤੇ ਮਨਾਲੀ ਦੀਆਂ ਉੱਚੀਆਂ ਚੋਟੀਆਂ ‘ਤੇ ਤਾਜ਼ਾ ਬਰਫਬਾਰੀ ਹੋਈ ਹੈ, ਜਦਕਿ ਹੇਠਲੇ ਇਲਾਕਿਆਂ ‘ਚ ਬਾਰਿਸ਼ ਦਰਜ ਕੀਤੀ ਗਈ ਹੈ। ਰੋਹਤਾਂਗ, ਅਟਲ ਸੁਰੰਗ, ਸਿਸੂ, ਬਰਾਲਾਚਾ ਵਿੱਚ ਬਰਫ਼ਬਾਰੀ ਦਰਜ ਕੀਤੀ ਗਈ ਹੈ।

error: Content is protected !!