ਕੇਜਰੀਵਾਲ ਦੀ ਗ੍ਰਿਫ਼ਤਾਰੀ ‘ਤੇ ਇਕੱਠੇ ਹੋਏ ਵਿਰੋਧੀ, ਕਿਹਾ- ਭਾਜਪਾ ਕਰ ਰਹੀ ਲੋਕਤੰਤਰ ਨੂੰ ਖਤਮ

ਕੇਜਰੀਵਾਲ ਦੀ ਗ੍ਰਿਫ਼ਤਾਰੀ ‘ਤੇ ਇਕੱਠੇ ਹੋਏ ਵਿਰੋਧੀ, ਕਿਹਾ- ਭਾਜਪਾ ਕਰ ਰਹੀ ਲੋਕਤੰਤਰ ਨੂੰ ਖਤਮ

ਜਲੰਧਰ/ਨਵੀਂ ਦਿੱਲੀ (ਵੀਓਪੀ ਬਿਊਰੋ) ED ਵੱਲੋਂ ਸ਼ਰਾਬ ਨੀਤੀ ਘੁਟਾਲੇ ਮਾਮਲੇ ਵਿੱਚ ਗ੍ਰਿਫ਼ਤਾਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਲੈ ਕੇ ਵਿਰੋਧੀ ਪਾਰਟੀਆਂ ਇਕੱਠੀਆਂ ਹੋ ਗਈਆਂ ਹਨ। ਕਾਂਗਰਸ ਦੇ ਸੀਨੀਅਰ ਨੇਤਾ ਰਾਹੁਲ ਗਾਂਧੀ ਤੇ ਹੋਰਨਾਂ ਨੇ ਟਵੀਟ ਕਰ ਕੇ ਇਸ ਕਾਰਵਾਈ ਨੂੰ ਭਾਜਪਾ ਦਾ ਘਮੰਡ ਤੇ ਲੋਕਤੰਤਰ ਦਾ ਘਾਣ ਦੱਸਿਆ ਹੈ।

ਯੂਪੀ ਤੋਂ ਸਪਾ ਪਾਰਟੀ ਦੇ ਮੁਖੀ ਅਖਲੇਸ਼ ਯਾਦਵ ਨੇ ਵੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰ ਨੂੰ ਭਾਜਪਾ ਦੀ ਧੱਕੇਸਾਹੀ ਦੱਸਦੇ ਹੋਏ ਵਿਰੋਧ ਕੀਤਾ ਹੈ।

ਇਸ ਦੌਰਾਨ ਪੰਜਾਬ ਸਰਕਾਰ ਵੱਲੋਂ ਤਾਂ ਭਾਜਪਾ ਤੇ ED ਦੀ ਇਸ ਕਾਰਵਾਈ ਦਾ ਵਿਰੋਧ ਲਗਾਤਾਰ ਜਾਰੀ ਹੈ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਭਾਜਪਾ ਖਿਲਾਫ਼ ਸੰਘਰਸ਼ ਦਾ ਵਿਗੁਲ ਵਜਾ ਦਿੱਤਾ ਹੈ।

ਦਿੱਲੀ ਸ਼ਰਾਬ ਨੀਤੀ ਮਾਮਲੇ ਵਿੱਚ ਗ੍ਰਿਫ਼ਤਾਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਝਟਕਾ ਲੱਗਾ ਹੈ। ਸ਼ਨੀਵਾਰ ਨੂੰ ਕੇਜਰੀਵਾਲ ਦੇ ਵਕੀਲ ਨੇ ਈਡੀ ਦੀ ਹੇਠਲੀ ਅਦਾਲਤ ਦੇ ਗ੍ਰਿਫਤਾਰੀ ਅਤੇ ਰਿਮਾਂਡ ਦੇ ਫੈਸਲੇ ਨੂੰ ਦਿੱਲੀ ਹਾਈਕੋਰਟ ‘ਚ ਚੁਣੌਤੀ ਦਿੱਤੀ, ਜਦਕਿ ਦਿੱਲੀ ਹਾਈਕੋਰਟ ਨੇ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਅਤੇ ਰਿਮਾਂਡ ਦੇ ਮਾਮਲੇ ‘ਤੇ ਤੁਰੰਤ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ।

ਇਸ ਸਾਰੇ ਮਾਮਲੇ ਸੰਬਧੀ ਅਦਾਲਤ ਨੇ ਕਿਹਾ ਕਿ ਹੋਲੀ ਦੀ ਛੁੱਟੀ ਹੈ। ਬੁੱਧਵਾਰ (27 ਮਾਰਚ) ਨੂੰ ਅਦਾਲਤ ਖੁੱਲ੍ਹਣ ‘ਤੇ ਹੀ ਮਾਮਲੇ ਦੀ ਸੁਣਵਾਈ ਹੋਵੇਗੀ।

error: Content is protected !!