ਜੇਲ੍ਹ ‘ਚ ਲੰਘੇਗੀ ਕੇਜਰੀਵਾਲ ਦੀ ਹੋਲੀ, ਹਾਈ ਕੋਰਟ ਨੇ ਤੁਰੰਤ ਕਾਰਵਾਈ ਤੋਂ ਕੀਤਾ ਇਨਕਾਰ, ਕਿਹਾ-ਸਾਨੂੰ ਹੋਲੀ ਦੀ ਛੁੱਟੀ ਆ

ਜੇਲ੍ਹ ‘ਚ ਲੰਘੇਗੀ ਕੇਜਰੀਵਾਲ ਦੀ ਹੋਲੀ, ਹਾਈ ਕੋਰਟ ਨੇ ਤੁਰੰਤ ਕਾਰਵਾਈ ਤੋਂ ਕੀਤਾ ਇਨਕਾਰ, ਕਿਹਾ-ਸਾਨੂੰ ਹੋਲੀ ਦੀ ਛੁੱਟੀ ਆ

ਨਵੀਂ ਦਿੱਲੀ (ਵੀਓਪੀ ਬਿਊਰੋ)- ਦਿੱਲੀ ਸ਼ਰਾਬ ਨੀਤੀ ਮਾਮਲੇ ਵਿੱਚ ਗ੍ਰਿਫ਼ਤਾਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਝਟਕਾ ਲੱਗਾ ਹੈ। ਸ਼ਨੀਵਾਰ ਨੂੰ ਕੇਜਰੀਵਾਲ ਦੇ ਵਕੀਲ ਨੇ ਈਡੀ ਦੀ ਹੇਠਲੀ ਅਦਾਲਤ ਦੇ ਗ੍ਰਿਫਤਾਰੀ ਅਤੇ ਰਿਮਾਂਡ ਦੇ ਫੈਸਲੇ ਨੂੰ ਦਿੱਲੀ ਹਾਈਕੋਰਟ ‘ਚ ਚੁਣੌਤੀ ਦਿੱਤੀ, ਜਦਕਿ ਦਿੱਲੀ ਹਾਈਕੋਰਟ ਨੇ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਅਤੇ ਰਿਮਾਂਡ ਦੇ ਮਾਮਲੇ ‘ਤੇ ਤੁਰੰਤ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ।

ਇਸ ਸਾਰੇ ਮਾਮਲੇ ਸੰਬਧੀ ਅਦਾਲਤ ਨੇ ਕਿਹਾ ਕਿ ਹੋਲੀ ਦੀ ਛੁੱਟੀ ਹੈ। ਬੁੱਧਵਾਰ (27 ਮਾਰਚ) ਨੂੰ ਅਦਾਲਤ ਖੁੱਲ੍ਹਣ ‘ਤੇ ਹੀ ਮਾਮਲੇ ਦੀ ਸੁਣਵਾਈ ਹੋਵੇਗੀ।

ਕੇਜਰੀਵਾਲ ਵੱਲੋਂ ਦਾਇਰ ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਗ੍ਰਿਫਤਾਰੀ ਅਤੇ ਰਿਮਾਂਡ ਗੈਰ-ਕਾਨੂੰਨੀ ਹੈ ਅਤੇ ਇਸ ਲਈ ਕੇਜਰੀਵਾਲ ਤੁਰੰਤ ਰਿਹਾਅ ਹੋਣ ਦੇ ਹੱਕਦਾਰ ਹਨ। ਕੇਜਰੀਵਾਲ ਨੇ ਮਾਮਲੇ ਨੂੰ ਤੁਰੰਤ ਸੂਚੀਬੱਧ ਕਰਨ ਦੀ ਮੰਗ ਕੀਤੀ ਸੀ। ਇਸ ‘ਤੇ ਅਦਾਲਤ ਨੇ ਉਸ ਦੀ ਪਟੀਸ਼ਨ ‘ਤੇ ਤੁਰੰਤ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ।

ਕੇਜਰੀਵਾਲ ਨੂੰ ਕੱਲ੍ਹ ਰਾਊਜ਼ ਐਵੇਨਿਊ ਅਦਾਲਤ ਨੇ 6 ਦਿਨਾਂ ਦੇ ਈਡੀ ਰਿਮਾਂਡ ‘ਤੇ ਭੇਜ ਦਿੱਤਾ ਸੀ। ਉਸ ਨੂੰ 28 ਮਾਰਚ ਨੂੰ ਦੁਪਹਿਰ 2 ਵਜੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਈਡੀ ਨੇ ਇਸ ਮਾਮਲੇ ਵਿੱਚ 10 ਦਿਨਾਂ ਦੇ ਰਿਮਾਂਡ ਦੀ ਮੰਗ ਕੀਤੀ ਸੀ ਪਰ ਅਦਾਲਤ ਨੇ ਸਿਰਫ਼ 6 ਦਿਨ ਦਾ ਰਿਮਾਂਡ ਮਨਜ਼ੂਰ ਕੀਤਾ ਹੈ।

error: Content is protected !!