ਸ਼ਰਾਬ ਨਾਲ ਬੰਦੇ ਮਰੀ ਜਾਂਦੇ ਆ ਪਰ ਸਰਕਾਰ ਚੁੱਪ ਆ, ਅਸੀਂ ਚੁੱਪ ਨਹੀਂ ਬੈਠਾਂਗੇ : ਸੁਖਬੀਰ ਬਾਦਲ

ਸ਼ਰਾਬ ਨਾਲ ਬੰਦੇ ਮਰੀ ਜਾਂਦੇ ਆ ਪਰ ਸਰਕਾਰ ਚੁੱਪ ਆ, ਅਸੀਂ ਚੁੱਪ ਨਹੀਂ ਬੈਠਾਂਗੇ : ਸੁਖਬੀਰ ਬਾਦਲ

ਵੀਓਪੀ ਬਿਊਰੋ – ਸੁਨਾਮ ਊਧਮ ਸਿੰਘ ਵਾਲਾ ‘ਚ ਸੋਮਵਾਰ ਨੂੰ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਜ਼ਹਿਰੀਲੀ ਸ਼ਰਾਬ ਦੇ ਮਾਮਲੇ ‘ਚ ਪੀੜਤ ਪਰਿਵਾਰਾਂ ਨੂੰ ਮਿਲਣ ਲਈ ਸੁਨਾਮ ਅਤੇ ਪਿੰਡ ਗੁੱਜਰ ਪਹੁੰਚੇ। ਉਨ੍ਹਾਂ ਪੀੜਤਾਂ ਨੂੰ ਭਰੋਸਾ ਦਿਵਾਇਆ ਕਿ ਅਕਾਲੀ ਦਲ ਉਨ੍ਹਾਂ ਦੇ ਹਿੱਤਾਂ ਲਈ ਪੂਰੀ ਦ੍ਰਿੜਤਾ ਨਾਲ ਲੜੇਗਾ। ਇਨਸਾਫ਼ ਮਿਲਣ ਤੱਕ ਅਕਾਲੀ ਦਲ ਚੁੱਪ ਨਹੀਂ ਬੈਠੇਗਾ।

ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਚੇਤਾਵਨੀ ਭਰੇ ਲਹਿਜੇ ਵਿੱਚ ਕਿਹਾ ਕਿ ਜੇਕਰ 28 ਮਾਰਚ ਤੱਕ ਪੀੜਤ ਪਰਿਵਾਰਾਂ ਨੂੰ 20 ਲੱਖ ਰੁਪਏ ਮੁਆਵਜ਼ਾ ਅਤੇ ਨੌਕਰੀਆਂ ਨਾ ਦਿੱਤੀਆਂ ਗਈਆਂ ਤਾਂ ਅਕਾਲੀ ਦਲ ਸੰਗਰੂਰ ਦੇ ਡੀਸੀ ਦਫ਼ਤਰ ਅੱਗੇ ਅੰਦੋਲਨ ਸ਼ੁਰੂ ਕਰੇਗਾ। ਮੁੱਖ ਮੰਤਰੀ ਭਗਵੰਤ ਮਾਨ ਦਾ ਪੀੜਤਾਂ ਪ੍ਰਤੀ ਵਤੀਰਾ ਨਿੰਦਣਯੋਗ ਅਤੇ ਸ਼ਰਮਨਾਕ ਹੈ।

ਉਨ੍ਹਾਂ ਮੰਤਰੀ ਅਮਨ ਅਰੋੜਾ ਦੇ ਬਿਆਨ ਦੀ ਨਿਖੇਧੀ ਕਰਦਿਆਂ ਕਿਹਾ ਕਿ ਜਿਸ ਨੂੰ ਸਰਕਾਰ ਦੀ ਜ਼ਿੰਮੇਵਾਰੀ ਦਾ ਅਹਿਸਾਸ ਨਹੀਂ ਹੈ, ਉਹ ਮੰਤਰੀ ਦਾ ਅਹੁਦਾ ਸੰਭਾਲਣ ਦੇ ਲਾਇਕ ਨਹੀਂ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਇਸ ਮਾਮਲੇ ਦੀ ਨਿਆਂਇਕ ਜਾਂਚ ਦੀ ਮੰਗ ਕਰਦਾ ਹੈ। ਨਾਲ ਹੀ ਜਿੰਮੇਵਾਰ ਪੁਲਿਸ ਅਤੇ ਟੈਕਸ ਵਿਭਾਗ ਦੇ ਅਧਿਕਾਰੀਆਂ ਨੂੰ ਮੁਅੱਤਲ ਕਰਕੇ ਗ੍ਰਿਫਤਾਰ ਕੀਤਾ ਜਾਵੇ।

error: Content is protected !!