ਮੁੱਖ ਮੰਤਰੀ ਭਗਵੰਤ ਮਾਨ ਨੇ ਬੰਦ ਕਰਵਾਏ 2 ਟੋਲ ਪਲਾਜ਼ਾ, ਪੜ੍ਹੋ ਕਿਸ ਇਲਾਕੇ ਵਾਲਿਆਂ ਨੂੰ ਹੋਵੇਗਾ ਫਾਇਦਾ

ਮੁੱਖ ਮੰਤਰੀ ਭਗਵੰਤ ਮਾਨ ਨੇ ਬੰਦ ਕਰਵਾਏ 2 ਟੋਲ ਪਲਾਜ਼ਾ, ਪੜ੍ਹੋ ਕਿਸ ਇਲਾਕੇ ਵਾਲਿਆਂ ਨੂੰ ਹੋਵੇਗਾ ਫਾਇਦਾ

ਚੰਡੀਗੜ੍ਹ (ਵੀਓਪੀ ਡੈਸਕ) ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਇੱਕ ਹੋਰ ਲੋਕ ਹਿੱਤੀ ਫੈਸਲਾ ਕੀਤਾ ਹੈ। ਇਸ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਹੀ ਜਾਣਕਾਰੀ ਦਿੱਤੀ ਹੈ।

ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਕਿ ਪੰਜਾਬ ਦੇ ਦੋ ਹੋਰ ਚੋਲ ਪਲਾਜ਼ਾ ਬੰਦ ਕੀਤੇ ਜਾ ਰਹੇ ਹਨ, ਜਿਸ ਨਾਲ ਆਮ ਲੋਕਾਂ ਨੂੰ ਹੋਰ ਰਾਹਤ ਮਿਲੇਗੀ। ਇਨ੍ਹਾਂ ਦਾ ਵੇਰਵਾ ਹੇਠਾਂ ਹੈ।

ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਸਬੰਧੀ ਇੱਕ ਟਵੀਟ ਕਰ ਕੇ ਜਾਣਕਾਰੀ ਦਿਤੀ ਹੈ ਕਿ…. ਲੁਧਿਆਣਾਂ ਤੋਂ ਬਰਨਾਲਾ ਵਾਇਆ ਸੁਧਾਰ..ਰਾਏਕੋਟ..ਮਹਿਲ ਕਲਾਂ ਦੋ ਟੋਲ ਪਲਾਜ਼ਾ ਹਨ..1.ਪਿੰਡ ਰਕਬਾ ਨੇੜੇ ਮੁੱਲ਼ਾਂਪੁਰ..2.ਪਿੰਡ ਮਹਿਲ ਕਲਾਂ ..ਇੱਕੋ ਕੰਪਨੀ ਦੇ ..ਕੰਪਨੀ ਨੇ ਕੋਵਿਡ ਅਤੇ ਕਿਸਾਨ ਅੰਦੋਲਨ ਦਾ ਵੇਰਵਾ ਦੇ ਕੇ 448 ਦਿਨਾਂ ਦੀ ਟੋਲ ਨੂੰ ਵਧਾਉਣ ਦੀ ਮੰਗ ਕੀਤੀ ਸੀ ..ਜਿਸਨੂੰ ਪੰਜਾਬ ਸਰਕਾਰ ਵੱਲ਼ੋਂ ਨਹੀਂ ਮੰਨਿਆ ਗਿਆ..ਇਹ ਦੋਵੇਂ ਟੋਲ ਮਿਤੀ 2 ਅਪਰੈਲ ਰਾਤ 12 ਵਜੇ ਬੰਦ ਹੋ ਜਾਣਗੇ..ਇੰਨਕਲਾਬ ਜ਼ਿੰਦਾਬਾਦ।

error: Content is protected !!