ਵਿੱਕੀ ਗੌਂਡਰ ਅਤੇ ਪ੍ਰੇਮਾ ਲਾਹੌਰੀਆ ਗੈਂਗ ਨਾਲ ਸਬੰਧਤ ਚਾਰ ਗੈਂਗਸਟਰ ਕਰਾਸ ਫਾਇਰਿੰਗ ‘ਚ ਗ੍ਰਿਫ਼ਤਾਰ
ਛੇ ਪਿਸਤੌਲ ਕੀਤੇ ਬਰਾਮਦ, ਦੋ ਸੁਪਾਰੀ ਕਤਲਾਂ ਨੂੰ ਰੋਕਿਆ
ਗੈਂਗਸਟਰਾਂ ਖਿਲਾਫ ਜਲੰਧਰ ਕਮਿਸ਼ਨਰੇਟ ਪੁਲਿਸ ਦੀ ਇੱਕ ਹੋਰ ਵੱਡੀ ਕਾਰਵਾਈ

ਜਲੰਧਰ (ਪ੍ਰਥਮ ਕੇਸਰ) ਗੈਂਗਸਟਰਾਂ ਦੇ ਦੁਆਲੇ ਸ਼ਿਕੰਜਾ ਹੋਰ ਕੱਸਦੇ ਹੋਏ ਪੁਲਿਸ ਕਮਿਸ਼ਨਰ ਸ੍ਰੀ ਸਵਪਨ ਸ਼ਰਮਾ ਦੀ ਅਗਵਾਈ ਵਿੱਚ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਪ੍ਰੇਮਾ ਲਾਹੌਰੀਆ ਅਤੇ ਵਿੱਕੀ ਗੌਂਡਰ ਗੈਂਗ ਨਾਲ ਸਬੰਧਤ ਚਾਰ ਖੌਫਨਾਕ ਗੈਂਗਸਟਰਾਂ ਨੂੰ ਕਰਾਸ ਫਾਇਰਿੰਗ ਵਿਚ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਹ ਮਿਲੀ ਸੀ ਕਿ ਗੈਂਗਸਟਰ ਸ਼ਹਿਰ ਵਿੱਚ ਵੱਡੀ ਕਾਰਵਾਈ ਦੀ ਯੋਜਨਾ ਬਣਾ ਰਹੇ ਹਨ। ਉਨ੍ਹਾਂ ਦੱਸਿਆ ਕਿ ਸੂਚਨਾ ਦੇ ਆਧਾਰ ‘ਤੇ ਆਬਾਦਪੁਰਾ ‘ਚ ਰਜਿਸਟ੍ਰੇਸ਼ਨ ਨੰਬਰ ਪੀਬੀ 08 ਐੱਫਐੱਫ 9492 ਵਾਲੀ ਨੀਲੀ ਐਕਸਯੂਵੀ 700 ‘ਚ ਅਪਰਾਧ ਦੀ ਯੋਜਨਾ ਬਣਾਉਂਦੇ ਹੋਏ ਸ਼ੱਕੀ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ।
![]()
ਸ੍ਰੀ ਸਵਪਨ ਸ਼ਰਮਾ ਨੇ ਦੱਸਿਆ ਕਿ ਪੁਲਿਸ ਨੇ ਛਾਪੇਮਾਰੀ ਦੌਰਾਨ ਨਵੀਨ ਸੈਣੀ ਉਰਫ਼ ਚਿੰਟੂ ਪੁੱਤਰ ਪ੍ਰੇਮ ਸੈਣੀ ਵਾਸੀ ਮੁਹੱਲਾ 329/2 ਮੁਹੱਲਾ ਹਰਗੋਬਿੰਦ ਨਗਰ ਥਾਣਾ ਡਵੀਜ਼ਨ 8 ਜਲੰਧਰ, ਨੀਰਜ ਕਪੂਰ ਉਰਫ਼ ਝਾਂਗੀ ਪੁੱਤਰ ਵਿਜੇ ਕਪੂਰ ਵਾਸੀ ਐਚ. ਨੰ: ਬੀ-2/728 ਗਾਂਧੀ ਕੈਂਪ ਪੀ.ਐਸ. ਡਿਵੀਜ਼ਨ 2 ਜਲੰਧਰ, ਕਿਸ਼ਨ ਬਾਲੀ ਉਰਫ਼ ਗੰਜਾ ਪੁੱਤਰ ਹਰਮੇਸ਼ ਕੁਮਾਰ ਬਾਲੀ ਵਾਸੀ ਅਬਾਦਪੁਰਾ ਥਾਣਾ ਡਵੀਜ਼ਨ 4 ਜਲੰਧਰ ਅਤੇ ਵਿਨੋਦ ਜੋਸ਼ੀ ਪੁੱਤਰ ਜਗਮੋਹਨ ਜੋਸ਼ੀ ਵਾਸੀ ਸਰਾਭਾ ਨਗਰ ਥਾਣਾ ਡਵੀਜ਼ਨ 8 ਜਲੰਧਰ, ਕਰਾਸ ਫਾਇਰਿੰਗ ਵਿਚ ਕਾਬੂ ਕੀਤਾ।

