ਰਾਸ਼ਟਰਪਤੀ ਨੇ ਲਾਲ ਕ੍ਰਿਸ਼ਨ ਅਡਵਾਨੀ ਨੂੰ ਘਰ ਜਾ ਕੇ ਦਿੱਤਾ ਭਾਰਤ ਰਤਨ, PM ਮੋਦੀ ਵੀ ਨੇੜੇ ਬੈਠਾ

ਰਾਸ਼ਟਰਪਤੀ ਨੇ ਲਾਲ ਕ੍ਰਿਸ਼ਨ ਅਡਵਾਨੀ ਨੂੰ ਘਰ ਜਾ ਕੇ ਦਿੱਤਾ ਭਾਰਤ ਰਤਨ, PM ਮੋਦੀ ਵੀ ਨੇੜੇ ਬੈਠਾ

ਨਵੀਂ ਦਿੱਲੀ (ਵੀਓਪੀ ਬਿਊਰੋ) ਭਾਜਪਾ ਦੇ ਸੀਨੀਅਰ ਨੇਤਾ ਲਾਲ ਕ੍ਰਿਸ਼ਨ ਅਡਵਾਨੀ ਨੂੰ ਅੱਜ ਦੇਸ਼ ਦੇ ਸਰਵਉੱਚ ਨਾਗਰਿਕ ਸਨਮਾਨ ਭਾਰਤ ਰਤਨ ਨਾਲ ਸਨਮਾਨਿਤ ਕੀਤਾ ਗਿਆ। ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਉਨ੍ਹਾਂ ਦੇ ਘਰ ਜਾ ਕੇ ਉਨ੍ਹਾਂ ਨੂੰ ਭਾਰਤ ਰਤਨ ਨਾਲ ਸਨਮਾਨਿਤ ਕੀਤਾ।

ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਰੱਖਿਆ ਮੰਤਰੀ ਰਾਜਨਾਥ ਸਿੰਘ ਅਤੇ ਅਮਿਤ ਸ਼ਾਹ ਮੌਜੂਦ ਸਨ।

ਪ੍ਰਧਾਨ ਮੰਤਰੀ ਮੋਦੀ ਨੇ 3 ਫਰਵਰੀ ਨੂੰ ਉਨ੍ਹਾਂ ਨੂੰ ਭਾਰਤ ਰਤਨ ਦੇਣ ਦਾ ਐਲਾਨ ਕੀਤਾ ਸੀ। ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਅਤੇ ਭਾਜਪਾ ਦੇ ਸੰਸਥਾਪਕ ਮੈਂਬਰ ਨਾਨਾ ਜੀ ਦੇਸ਼ਮੁਖ ਤੋਂ ਬਾਅਦ ਇਹ ਸਨਮਾਨ ਪ੍ਰਾਪਤ ਕਰਨ ਵਾਲੇ ਉਹ ਭਾਜਪਾ ਅਤੇ ਆਰਐਸਐਸ ਨਾਲ ਜੁੜੇ ਤੀਜੇ ਨੇਤਾ ਹਨ।

error: Content is protected !!