ਇੱਕ ਅੰਦਰ ਤਾਂ ਇੱਕ ਬਾਹਰ… ਕੇਜਰੀਵਾਲ ਨੂੰ ਤਿਹਾੜ ਜੇਲ੍ਹ ਭੇਜਿਆ ਤਾਂ ਕੋਰਟ ਨੇ ਸੰਜੇ ਸਿੰਘ ਨੂੰ ਦਿੱਤੀ ਜ਼ਮਾਨਤ

ਇੱਕ ਅੰਦਰ ਤਾਂ ਇੱਕ ਬਾਹਰ… ਕੇਜਰੀਵਾਲ ਨੂੰ ਤਿਹਾੜ ਜੇਲ੍ਹ ਭੇਜਿਆ ਤਾਂ ਕੋਰਟ ਨੇ ਸੰਜੇ ਸਿੰਘ ਨੂੰ ਦਿੱਤੀ ਜ਼ਮਾਨਤ

ਨਵੀਂ ਦਿੱਲੀ (ਵੀਓਪੀ ਬਿਊਰੋ) ਦਿੱਲੀ ਦੀ ਸਰਕਾਰ ਭਾਵ ਆਮ ਆਦਮੀ ਪਾਰਟੀ ‘ਚ ਜੋ ਵਾਪਰ ਰਿਹਾ ਹੈ, ਉਹ ਸਭ ਦੇ ਸਾਹਮਣੇ ਹੀ ਹੈ। ਬੀਤੇ ਦਿਨਾਂ ਵਿੱਚ ਜਿੱਥੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਈਡੀ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਹੈ, ਉੱਥੇ ਹੀ ਹੁਣ ਇੱਕ ਨਵੀਂ ਖਬਰ ਆਮ ਆਦਮੀ ਪਾਰਟੀ ਦੇ ਨਾਲ ਜੁੜੀ ਹੋਈ ਸਾਹਮਣੇ ਆਈ ਹੈ।

ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੰਜੇ ਸਿੰਘ ਨੂੰ ਅੱਜ ਜ਼ਮਾਨਤ ਮਿਲ ਗਈ ਹੈ। ਉਨ੍ਹਾਂ ਨੂੰ ਸੁਪਰੀਮ ਕੋਰਟ ਤੋਂ ਜ਼ਮਾਨਤ ਮਿਲ ਗਈ ਹੈ। ਵੱਡੀ ਖ਼ਬਰ ਇਹ ਵੀ ਹੈ ਕਿ ਈਡੀ ਨੇ ਸੰਜੇ ਸਿੰਘ ਦੀ ਜ਼ਮਾਨਤ ਦਾ ਵਿਰੋਧ ਨਹੀਂ ਕੀਤਾ ਹੈ।

ਇਸ ਦਾ ਭਾਵ ਹੈ ਕਿ ਸੰਜੇ ਸਿੰਘ ਨੂੰ ਈਡੀ ਦੀ ਸਹਿਮਤੀ ਤੋਂ ਬਾਅਦ ਹੀ ਸੁਪਰੀਮ ਕੋਰਟ ਤੋਂ ਜ਼ਮਾਨਤ ਮਿਲ ਗਈ ਹੈ। ਈਡੀ ਨੇ ਸੁਪਰੀਮ ਕੋਰਟ ਨੂੰ ਕਿਹਾ ਕਿ ਉਸ ਨੂੰ ਦਿੱਲੀ ਸ਼ਰਾਬ ਨੀਤੀ ਮਾਮਲੇ ਵਿੱਚ ‘ਆਪ’ ਆਗੂ ਸੰਜੇ ਸਿੰਘ ਨੂੰ ਜ਼ਮਾਨਤ ਦੇਣ ‘ਤੇ ਕੋਈ ਇਤਰਾਜ਼ ਨਹੀਂ ਹੈ। ਇਸ ਤੋਂ ਬਾਅਦ ਸੁਪਰੀਮ ਕੋਰਟ ਨੇ ਸੰਜੇ ਸਿੰਘ ਨੂੰ ਜ਼ਮਾਨਤ ਦੇ ਦਿੱਤੀ।

ਸੰਜੇ ਸਿੰਘ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਪਿਛਲੇ ਸਾਲ 4 ਅਕਤੂਬਰ ਨੂੰ ਗ੍ਰਿਫਤਾਰ ਕੀਤਾ ਸੀ। ਈਡੀ ਨੇ ਪਹਿਲਾਂ ਅਦਾਲਤ ਨੂੰ ਦੱਸਿਆ ਸੀ ਕਿ ਸੰਜੇ ਸਿੰਘ ਦਿੱਲੀ ਆਬਕਾਰੀ ਨੀਤੀ 2021-22 ਵਿੱਚ ਸ਼ਰਾਬ (ਕੰਪਨੀ) ਸਮੂਹਾਂ ਤੋਂ ਰਿਸ਼ਵਤ ਲੈਣ ਦੀ ਸਾਜ਼ਿਸ਼ ਦਾ ਹਿੱਸਾ ਸੀ।

ਦਿੱਲੀ ਦੀ ਆਬਕਾਰੀ ਨੀਤੀ ਅਗਸਤ, 2022 ਵਿੱਚ ਰੱਦ ਕਰ ਦਿੱਤੀ ਗਈ ਸੀ ਅਤੇ ਦਿੱਲੀ ਦੇ ਉਪ ਰਾਜਪਾਲ ਨੇ ਬਾਅਦ ਵਿੱਚ ਸੀਬੀਆਈ ਨੂੰ ਕਥਿਤ ਬੇਨਿਯਮੀਆਂ ਅਤੇ ਭ੍ਰਿਸ਼ਟਾਚਾਰ ਦੀ ਜਾਂਚ ਕਰਨ ਦਾ ਹੁਕਮ ਦਿੱਤਾ ਸੀ।

error: Content is protected !!