ਪਰਿਵਾਰ ਸਣੇ ਸ੍ਰੀ ਅਨੰਦਪੁਰ ਸਾਹਿਬ ਮੱਥਾ ਟੇਕਣ ਜਾ ਰਹੇ ਨੌਜਵਾਨ ਦਾ ਗੋਲੀਆਂ ਮਾਰ ਕੇ ਕੀਤਾ ਕ.ਤ.ਲ

ਪਰਿਵਾਰ ਸਣੇ ਸ੍ਰੀ ਅਨੰਦਪੁਰ ਸਾਹਿਬ ਮੱਥਾ ਟੇਕਣ ਜਾ ਰਹੇ ਨੌਜਵਾਨ ਦਾ ਗੋਲੀਆਂ ਮਾਰ ਕੇ ਕੀਤਾ ਕ.ਤ.ਲ

ਅੰਮ੍ਰਿਤਸਰ (ਵੀਓਪੀ ਬਿਊਰੋ) ਜੰਡਿਆਲਾ ਗੁਰੂ ਥਾਣੇ ਅਧੀਨ ਪੈਂਦੇ ਪਿੰਡ ਬੰਡਾਲਾ ਨੇੜੇ ਜ਼ਮੀਨੀ ਝਗੜੇ ਵਿੱਚ ਜਜਬੀਰ ਸਿੰਘ ਨਾਮਕ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਸੋਮਵਾਰ ਦੁਪਹਿਰ ਨੂੰ ਵਾਪਰੀ ਘਟਨਾ ਸਮੇਂ ਜਜਬੀਰ ਸਿੰਘ ਆਪਣੇ ਪਰਿਵਾਰ ਅਤੇ ਰਿਸ਼ਤੇਦਾਰਾਂ ਸਮੇਤ ਟਰੈਕਟਰ ਟਰਾਲੀ ਵਿੱਚ ਮੱਥਾ ਟੇਕਣ ਲਈ ਸ੍ਰੀ ਆਨੰਦਪੁਰ ਸਾਹਿਬ ਜਾ ਰਿਹਾ ਸੀ।

ਘਟਨਾ ਤੋਂ ਬਾਅਦ ਪੁਲਿਸ ਵੀ ਮੌਕੇ ‘ਤੇ ਪਹੁੰਚੀ ਅਤੇ ਇਸ ਦੌਰਾਨ ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਸ ਦਾ ਪਿੰਡ ਦੇ ਕੁਝ ਲੋਕਾਂ ਨਾਲ ਜ਼ਮੀਨੀ ਵਿਵਾਦ ਨੂੰ ਲੈ ਕੇ ਝਗੜਾ ਚੱਲ ਰਿਹਾ ਸੀ। ਮੁਲਜ਼ਮ ਉਸ ਦੇ ਲੜਕੇ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇ ਰਹੇ ਸਨ।

ਸੋਮਵਾਰ ਬਾਅਦ ਦੁਪਹਿਰ ਪੂਰਾ ਪਰਿਵਾਰ ਟਰੈਕਟਰ ਟਰਾਲੀ ‘ਤੇ ਸਵਾਰ ਹੋ ਕੇ ਸ੍ਰੀ ਅਨੰਦਪੁਰ ਸਾਹਿਬ ਮੱਥਾ ਟੇਕਣ ਜਾ ਰਿਹਾ ਸੀ। ਪਿੰਡ ਬੰਡਾਲਾ ਨੇੜੇ ਬਾਈਕ ਸਵਾਰ ਤਿੰਨ ਨੌਜਵਾਨਾਂ ਨੇ ਉਨ੍ਹਾਂ ‘ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਗੋਲੀ ਜਜਬੀਰ ਨੂੰ ਲੱਗੀ ਅਤੇ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਦੋਸ਼ੀ ਫਰਾਰ ਹੋ ਗਿਆ।

error: Content is protected !!