ਲੋਕ ਸਭਾ ਚੋਣਾਂ ਤੋਂ ਪਹਿਲਾਂ ਨਕਸਲੀਆਂ ਦਾ ਸਫਾਇਆ, ਹੁਣ ਤੱਕ 13 ਨਕਸਲੀ ਕੀਤੇ ਢੇਰ

ਲੋਕ ਸਭਾ ਚੋਣਾਂ ਤੋਂ ਪਹਿਲਾਂ ਨਕਸਲੀਆਂ ਦਾ ਸਫਾਇਆ, ਹੁਣ ਤੱਕ 13 ਨਕਸਲੀ ਕੀਤੇ ਢੇਰ

ਵੀਓਪੀ ਬਿਊਰੋ- ਲੋਕ ਸਭਾ ਚੋਣਾਂ ਤੋਂ ਪਹਿਲਾਂ ਭਾਰਤੀ ਸੁਰੱਖਿਆ ਬਲਾਂ ਨੇ ਨਕਸਲੀਆਂ ਖਿਲਾਫ਼ ਮੁਹਿੰਮ ਚਲਾ ਰੱਖੀ ਹੈ। ਇਸ ਦੌਰਾਨ ਹੁਣ ਤੱਕ ਸੁਰੱਖਿਆ ਬਲ 13 ਤੋਂ ਵੱਧ ਨਕਸਲੀਆਂ ਨੂੰ ਢੇਰ ਕਰ ਚੁੱਕੇ ਹਨ।

ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ ‘ਚ ਨਕਸਲੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਭਿਆਨਕ ਮੁਕਾਬਲਾ ਹੋਇਆ। ਕੱਲ੍ਹ ਤੋਂ ਜਵਾਨਾਂ ਅਤੇ ਨਕਸਲੀਆਂ ਵਿਚਾਲੇ ਹੋਏ ਮੁਕਾਬਲੇ ਵਿੱਚ ਹੁਣ ਤੱਕ 13 ਨਕਸਲੀ ਮਾਰੇ ਜਾ ਚੁੱਕੇ ਹਨ। ਅਧਿਕਾਰੀਆਂ ਨੇ ਬੁੱਧਵਾਰ ਨੂੰ ਇਸ ਦੀ ਜਾਣਕਾਰੀ ਦਿੱਤੀ।

ਇਹ ਮੁਕਾਬਲਾ ਮੰਗਲਵਾਰ ਸਵੇਰੇ ਕਰੀਬ 6 ਵਜੇ ਸ਼ੁਰੂ ਹੋਇਆ ਜਦੋਂ ਸੁਰੱਖਿਆ ਕਰਮਚਾਰੀਆਂ ਦੀ ਇੱਕ ਸਾਂਝੀ ਟੀਮ ਲੇਂਡਾ ਪਿੰਡ ਦੇ ਜੰਗਲ ਵਿੱਚ ਨਕਸਲ ਵਿਰੋਧੀ ਮੁਹਿੰਮ ਚਲਾ ਰਹੀ ਸੀ। ਨਕਸਲੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਮੁੱਠਭੇੜ ਅੱਠ ਘੰਟੇ ਤੋਂ ਵੱਧ ਚੱਲੀ।

error: Content is protected !!