Skip to content
Friday, November 15, 2024
Responsive Menu
Support
voiceofpunjabtv.com
News
Search
Search
Home
Punjab
jalandhar
Haryana
Himachal
National
Politics
Bollywood
Entertainment
Sports
Contact Us
Home
2024
April
6
ਮਨੀਸ਼ ਸਿਸੋਦਿਆ ਨੂੰ ਮਿਿਲਆ ਦਿੱਲੀ ਕੋਰਟ ਤੋਂ ਝਟਕਾ, ਵਧਾਈ ਗਈ 18 ਤੱਕ ਹਿਰਾਸਤ
Latest News
National
Politics
Punjab
ਮਨੀਸ਼ ਸਿਸੋਦਿਆ ਨੂੰ ਮਿਿਲਆ ਦਿੱਲੀ ਕੋਰਟ ਤੋਂ ਝਟਕਾ, ਵਧਾਈ ਗਈ 18 ਤੱਕ ਹਿਰਾਸਤ
April 6, 2024
Voice of Punjab
ਦਿੱਲੀ ਦੀ ਰਾਉਸ ਐਵੇਨਿਊ ਅਦਾਲਤ ਵੱਲੋਂ ਸ਼ਨੀਵਾਰ ਨੂੰ ਕਥਿਤ ਆਬਕਾਰੀ ਨੀਤੀ ਘੁਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿੱਚ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਨੇਤਾ ਮਨੀਸ਼ ਸਿਸੋਦੀਆ ਨੂੰ ਰਾਹਤ ਨਹੀਂ ਮਿਲੀ। ਅਦਾਲਤ ਨੇ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ 18 ਅਪ੍ਰੈਲ ਤੱਕ ਵਧਾ ਦਿੱਤੀ ਹੈ।
ਦਰਅਸਲ, ਸ਼ਰਾਬ ਨੀਤੀ ਮਾਮਲੇ ਵਿੱਚ ਤਿਹਾੜ ਜੇਲ੍ਹ ਵਿੱਚ ਬੰਦ ਸਿਸੋਦੀਆ ਦੀ ਹਿਰਾਸਤ ਅੱਜ (6 ਅਪ੍ਰੈਲ) ਨੂੰ ਖ਼ਤਮ ਹੋ ਰਹੀ ਹੈ। ਇਸ ਕਾਰਨ ਉਨ੍ਹਾਂ ਨੂੰ ਅੱਜ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਕੋਰਟ ਵਿੱਚ ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਨੇ ਉਨ੍ਹਾਂ ਦੀ ਨਿਆਂਇਕ ਹਿਰਾਸਤ ਵਿਚ ਵਾਧਾ ਕਰ ਦਿੱਤਾ। ਇਸ ਤੋਂ ਇਲਾਵਾ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ‘ਤੇ 2 ਅਪ੍ਰੈਲ ਨੂੰ ਸੁਣਵਾਈ ਹੋਈ ਸੀ।
ਇਸ ਤੋਂ ਪਹਿਲਾਂ ਕੱਲ੍ਹ ਤਿਹਾੜ ਜੇਲ੍ਹ ਤੋਂ ਮਨੀਸ਼ ਸਿਸੋਦੀਆ ਵੱਲੋਂ ਲਿਖੀ ਗਈ ਚਿੱਠੀ ਸਾਹਮਣੇ ਆਈ ਸੀ। ਇਸ ਵਿੱਚ ਉਨ੍ਹਾਂ ਆਪਣੇ ਵਿਧਾਨ ਸਭਾ ਹਲਕੇ ਦੇ ਲੋਕਾਂ ਨੂੰ ਕਿਹਾ ਸੀ ਕਿ ਉਹ ਜਲਦੀ ਹੀ ਬਾਹਰ ਮੀਟਿੰਗ ਕਰਨਗੇ। ਸਿਸੋਦੀਆ ਸ਼ਰਾਬ ਨੀਤੀ ਮਾਮਲੇ ਵਿੱਚ 26 ਫਰਵਰੀ 2023 ਤੋਂ ਜੇਲ੍ਹ ਵਿੱਚ ਹਨ। ਫਿਲਹਾਲ ਉਹ ਤਿਹਾੜ ‘ਚ ਬੰਦ ਹਨ।
ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਅਤੇ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਦੋਸ਼ ਲਗਾਇਆ ਹੈ ਕਿ ਦਿੱਲੀ ਆਬਕਾਰੀ ਨੀਤੀ ਵਿੱਚ ਸੁਧਾਰ ਕਰਨ ਦੌਰਾਨ ਬੇਨਿਯਮੀਆਂ ਹੋਈਆਂ, ਲਾਇਸੈਂਸ ਧਾਰਕਾਂ ਨੂੰ ਗੈਰ-ਕਾਨੂੰਨੀ ਲਾਭ ਦਿੱਤਾ ਗਿਆ, ਲਾਇਸੈਂਸ ਫੀਸਾਂ ਨੂੰ ਮੁਆਫ ਕਰਨ ਜਾਂ ਘਟਾਉਣ ਅਤੇ ਸਮਰੱਥ ਅਧਿਕਾਰੀ ਦੀ ਮਨਜ਼ੂਰੀ ‘ਤੋਂ ਬਿਨ੍ਹਾਂ ਲਾਇਸੈਂਸ ਦਿੱਤੇ ਗਏ।
Post navigation
ਬਜ਼ੁਰਗ ਔਰਤ ਨਾਲ ਬਦਸਲੂਕੀ ਵਾਲੇ ਆਏ ਪੁਲਿਸ ਦੇ ਅੜਿੱਕੇ, ਪੁਲਿਸ ਕਰੇਗੀ ਥਾਣੇ ਲਿਜ਼ਾ ਸੇਵਾ
ਮੋਗਾ ‘ਚ ਵਲੰਟੀਅਰਾਂ ਨੂੰ ਮਿਲ ਕੇ ਬੋਲੇ CM ਮਾਨ- ਮਾਣ-ਸਤਿਕਾਰ ਲਈ ਧੰਨਵਾਦ, 13-0 ਨਾਲ ਹੀ ਜਿੱਤਾਂਗੇ ਲੋਕ ਸਭਾ ਚੋਣਾਂ
error:
Content is protected !!
Free PS4 Emulator
#1 PS4 Emulator for Windows
Visit Us Now !
PS4 EMULATOR
X
WhatsApp us