ਕਿਸਾਨਾਂ ਦੇ ਹੱਕ ‘ਚ ਪਾਈ ਪੋਸਟ ਸਰਕਾਰ ਦੇ ਕਹਿਣ ‘ਤੇ ਕੀਤੀ ਡਿਲੀਟ, ਮਾਨ ਸਰਕਾਰ ਕਿਸਾਨਾਂ ਦੇ ਹੱਕ ‘ਚ ਬੋਲਣ ਤੋਂ ਰੋਕ ਰਹੀ: ਪਰਗਟ ਸਿੰਘ

ਕਿਸਾਨਾਂ ਦੇ ਹੱਕ ‘ਚ ਪਾਈ ਪੋਸਟ ਸਰਕਾਰ ਦੇ ਕਹਿਣ ‘ਤੇ ਕੀਤੀ ਡਿਲੀਟ, ਮਾਨ ਸਰਕਾਰ ਕਿਸਾਨਾਂ ਦੇ ਹੱਕ ‘ਚ ਬੋਲਣ ਤੋਂ ਰੋਕ ਰਹੀ: ਪਰਗਟ ਸਿੰਘ

ਵੀਓਪੀ ਬਿਊਰੋ – ਕਾਂਗਰਸ ਵਿਧਾਇਕ ਪਰਗਟ ਸਿੰਘ ਦੇ ਇੱਕ ਟਵੀਟ ਨੂੰ ਸੋਸ਼ਲ ਮੀਡੀਆ ਪਲੇਟਫਾਰਮ X ਨੇ ਡਿਲੀਟ ਕਰ ਦਿੱਤਾ ਹੈ। ਪਰਗਟ ਸਿੰਘ ਨੇ ਇਹ ਟਵੀਟ ਕਿਸਾਨਾਂ ਦੇ ਹੱਕ ਵਿੱਚ ਕੀਤਾ ਸੀ।

ਹੁਣ ਪਰਗਟ ਸਿੰਘ ਨੇ ਇਸ ਦਾ ਵਿਰੋਧ ਕੀਤਾ ਹੈ ਅਤੇ ਇਸ ਲਈ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ ਹੈ।

ਪਰਗਟ ਸਿੰਘ ਨੇ ਲਿਖਿਆ ਕਿ ਕਿਸਾਨਾਂ ਦੇ ਹੱਕ ਵਿੱਚ ਖੜ੍ਹਨ ਵਾਲਿਆਂ ਦੇ ਟਵਿੱਟਰ ਅਕਾਊਂਟ ਲਗਾਤਾਰ ਬਲੌਕ ਕੀਤੇ ਜਾ ਰਹੇ ਹਨ ਅਤੇ ਸਿੱਖਾਂ ਖਿਲਾਫ ਨਫਰਤ ਭਰੀ ਭਾਸ਼ਾ ਵਰਤਣ ਵਾਲਿਆਂ ਖਿਲਾਫ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ ਹੈ।

ਕਿਸਾਨ ਜਥੇਬੰਦੀਆਂ ਅਤੇ ਸਾਰੀਆਂ ਵਿਰੋਧੀ ਪਾਰਟੀਆਂ ਨੇ ਭਗਵੰਤ ਮਾਨ ਸਰਕਾਰ ਵੱਲੋਂ ਸਰਕਾਰੀ ਮੰਡੀਆਂ ਨੂੰ ਨਿੱਜੀ ਸਾਇਲੋ ਨਾਲ ਮਿਲਾਉਣ ਦਾ ਵਿਰੋਧ ਕੀਤਾ, ਜਿਸ ਤੋਂ ਬਾਅਦ ਮਾਨ ਸਰਕਾਰ ਨੂੰ ਨੋਟੀਫਿਕੇਸ਼ਨ ਵਾਪਸ ਲੈਣਾ ਪਿਆ। ਪਰ ਹੁਣ ਪੰਜਾਬ ਪੁਲਿਸ ਵੱਲੋਂ ਕਿਸਾਨਾਂ ਦੇ ਹੱਕ ਵਿੱਚ ਕੀਤੇ ਗਏ ਟਵੀਟ ਖਿਲਾਫ ਪੰਜਾਬ ਸਰਕਾਰ ਨੇ ਪਰਚਾ ਦਰਜ ਕੀਤਾ ਹੈ। ਪੀਐਮ ਮੋਦੀ ਅਤੇ ਮਾਨ ਦੇ ਰਾਜ ਵਿੱਚ ਕਿਸਾਨਾਂ ਦੇ ਹੱਕ ਵਿੱਚ ਖੜਨਾ ਗੁਨਾਹ ਹੈ।

error: Content is protected !!