ਕੇਜਰੀਵਾਲ ਦੀ ਗ੍ਰਿਫ਼ਤਾਰੀ ਦੇ ਵਿਰੋਧ ‘ਚ ਆਮ ਆਦਮੀ ਪਾਰਟੀ ਨੇ ਰੱਖਿਆ ਵਰਤ, ਖਟਕੜ ਕਲਾਂ ‘ਚ ਬੈਠੇ ਮੁੱਖ ਮੰਤਰੀ ਭਗਵੰਤ ਮਾਨ

ਕੇਜਰੀਵਾਲ ਦੀ ਗ੍ਰਿਫ਼ਤਾਰੀ ਦੇ ਵਿਰੋਧ ‘ਚ ਆਮ ਆਦਮੀ ਪਾਰਟੀ ਨੇ ਰੱਖਿਆ ਵਰਤ, ਖਟਕੜ ਕਲਾਂ ‘ਚ ਬੈਠੇ ਮੁੱਖ ਮੰਤਰੀ ਭਗਵੰਤ ਮਾਨ

ਨਵੀਂ ਦਿੱਲੀ/ਖਟਕੜ ਕਲਾਂ (ਵੀਓਪੀ ਬਿਊਰੋ) ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਦੇ ਖਿਲਾਫ ਆਮ ਆਦਮੀ ਪਾਰਟੀ ਅੱਜ ਸਮੂਹਿਕ ਭੁੱਖ ਹੜਤਾਲ ਕਰ ਰਹੀ ਹੈ। ਆਮ ਆਦਮੀ ਪਾਰਟੀ ਨੇ ਇੱਕ ਵਟਸਐਪ ਨੰਬਰ ਵੀ ਜਾਰੀ ਕੀਤਾ ਹੈ, ਜਿਸ ਵਿੱਚ ਲੋਕਾਂ ਨੂੰ ਵੱਡੇ ਵਰਤ ਦੀਆਂ ਤਸਵੀਰਾਂ ਸਾਂਝੀਆਂ ਕਰਨ ਦੀ ਅਪੀਲ ਕੀਤੀ ਗਈ ਹੈ।

ਦਿੱਲੀ ‘ਚ ਜਿੱਥੇ ‘ਆਪ’ ਆਗੂ ਤੇ ਵਰਕਰ ਜੰਤਰ-ਮੰਤਰ ‘ਤੇ ਇਕੱਠੇ ਹੋ ਕੇ ਵਰਤ ਰੱਖ ਕੇ ਬੈਠੇ ਹਨ, ਇਸ ਵਿੱਚ ਆਮ ਆਦਮੀ ਪਾਰਟੀ ਦੇ ਸਾਰੇ ਮੰਤਰੀ, ਵਿਧਾਇਕ, ਸੰਸਦ ਮੈਂਬਰ ਅਤੇ ਕੌਂਸਲਰ ਸ਼ਾਮਲ ਹਨ।

ਇਸੇ ਤਰ੍ਹਾਂ ਪੰਜਾਬ ਭਰ ‘ਚ ਵੀ ਆਮ ਆਦਮੀ ਪਾਰਟੀ ਵਰਤ ਰੱਖ ਕੇ ਬੈਠੀ ਹੋਈ ਹੈ। ਇਸ ਦੌਰਾਨ ਸੂਬਾ ਭਰ ਦੇ ਨਾਲ-ਨਾਲ ਖਟਕੜ ਕਲਾਂ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਧਰਨਾ ਜਾਰੀ ਹੈ।

 

error: Content is protected !!