ਪੁੱਤ AAP ‘ਚ ਤੇ ਪਿਓ BSP ‘ਚ… ‘ਆਪ’ ਵਿਧਾਇਕ ਦੇ ਪਿਤਾ ਨੂੰ ਬਸਪਾ ਨੇ ਦਿੱਤੀ ਲੋਕ ਸਭਾ ਦੀ ਟਿਕਟ

ਪੁੱਤ AAP ‘ਚ ਤੇ ਪਿਓ BSP ‘ਚ… ‘ਆਪ’ ਵਿਧਾਇਕ ਦੇ ਪਿਤਾ ਨੂੰ ਬਸਪਾ ਨੇ ਦਿੱਤੀ ਲੋਕ ਸਭਾ ਦੀ ਟਿਕਟ

ਚੰਡੀਗੜ੍ਹ/ਜਲੰਧਰ (ਵੀਓਪੀ ਬਿਊਰੋ) ਬਹੁਜਨ ਸਮਾਜ ਪਾਰਟੀ ਪੰਜਾਬ ਨੇ ਸੁਰਿੰਦਰ ਕੰਬੋਜ ਨੂੰ ਫ਼ਿਰੋਜ਼ਪੁਰ ਲੋਕ ਸਭਾ ਸੀਟ ਤੋਂ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ। ਪੰਜਾਬ, ਹਰਿਆਣਾ, ਚੰਡੀਗੜ੍ਹ ਦੇ ਇੰਚਾਰਜ ਰਣਧੀਰ ਸਿੰਘ ਬੈਣੀਵਾਲ ਨੇ ਦੱਸਿਆ ਕਿ ਜਲਦੀ ਹੀ ਪੰਜਾਬ ਦੀਆਂ ਸਾਰੀਆਂ ਸੀਟਾਂ ‘ਤੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਜਾਵੇਗਾ, ਭੈਣ ਕੁਮਾਰੀ ਮਾਇਆਵਤੀ ਸਾਰੇ ਉਮੀਦਵਾਰਾਂ ਦੇ ਪੈਨਲ ‘ਤੇ ਅੰਤਿਮ ਫੈਸਲਾ ਲੈ ਰਹੀ ਹੈ।

ਬਸਪਾ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਸਿਆਸੀ ਪਿੱਠਭੂਮੀ ਤੋਂ ਆਉਣ ਵਾਲੇ ਸੁਰਿੰਦਰ ਕੰਬੋਜ ਖੁਦ ਸਮਾਜਿਕ ਤੇ ਸਿਆਸੀ ਖੇਤਰ ਨਾਲ ਜੁੜੇ ਹੋਏ ਹਨ। ਕੰਬੋਜ ਦੇ ਪੁੱਤਰ ਜਗਦੀਪ ਗੋਲਡੀ ਕੰਬੋਜ ਜਲਾਲਾਬਾਦ ਵਿਧਾਨ ਸਭਾ ਤੋਂ ਆਮ ਆਦਮੀ ਪਾਰਟੀ ਦੇ ਮੌਜੂਦਾ ਵਿਧਾਇਕ ਹਨ। ਵਿਧਾਇਕ ਡਾ: ਨਛੱਤਰ ਪਾਲ ਨੇ ਕਿਹਾ ਕਿ ਵਿਧਾਇਕ ਦੇ ਪਿਤਾ ਦਾ ਪੰਜਾਬ ਸਰਕਾਰ ਤੋਂ ਮੋਹ ਭੰਗ ਹੋ ਚੁੱਕਾ ਹੈ, ਆਮ ਲੋਕਾਂ ਦਾ ਕੀ ਹਾਲ ਹੋਵੇਗਾ ਇਹ ਲੋਕ ਸਭਾ ਚੋਣਾਂ ਦੇ ਨਤੀਜਿਆਂ ‘ਚ ਸਪੱਸ਼ਟ ਹੋ ਜਾਵੇਗਾ |

ਇਸ ਸਬੰਧ ਵਿੱਚ ਇੱਕ ਪੋਸਟ ਵੀ ਪਾਈ ਗਈ ਹੈ, ਜਿਸ ਵਿੱਚ ਲਿਖਿਆ ਹੈ। -ਮੌਜੂਦਾ ਵਿਧਾਇਕ ਦੇ ਪਿਤਾ ਸੁਰਿੰਦਰ ਕੰਬੋਜ਼ ਹੋਣਗੇ ਫਿਰੋਜ਼ਪੁਰ ਤੋਂ ਬਸਪਾ ਉਮੀਦਵਾਰ👇

ਬਹੁਜਨ ਸਮਾਜ ਪਾਰਟੀ ਪੰਜਾਬ ਵਲੋਂ ਜਾਰੀ ਪ੍ਰੈਸ ਨੋਟ ਵਿੱਚ ਕਿਹਾ ਗਿਆ ਕਿ ਬਸਪਾ ਦੇ ਰਾਸ਼ਟਰੀ ਪ੍ਰਧਾਨ ਭੈਣ ਕੁਮਾਰੀ ਮਾਇਆਵਤੀ ਜੀ ਦੇ ਹੁਕਮ ਅਨੁਸਾਰ ਅਤੇ ਪੰਜਾਬ ਹਰਿਆਣਾ ਚੰਡੀਗੜ੍ਹ ਦੇ ਇੰਚਾਰਜ ਸ਼੍ਰੀ ਰਣਧੀਰ ਸਿੰਘ ਬੈਨੀਵਾਲ ਜੀ ਦੇ ਦਿਸ਼ਾ ਨਿਰਦੇਸ਼ਾਂ ਵਿੱਚ ਬਸਪਾ ਦੇ ਲੋਕ ਸਭਾ ਫਿਰੋਜ਼ਪੁਰ ਤੋਂ ਉਮੀਦਵਾਰ ਸ਼੍ਰੀ ਸੁਰਿੰਦਰ ਕੰਬੋਜ ਜੀ ਹੋਣਗੇ। ਕੇਂਦਰੀ ਕੋਆਰਡੀਨੇਟਰ ਸ਼੍ਰੀ ਬੈਣੀਵਾਲ ਜੀ ਕਿਹਾ ਕਿ ਜਲਦ ਹੀ ਪੰਜਾਬ ਦੀਆਂ ਸਾਰੀਆਂ ਸੀਟਾਂ ਤੇ ਉਮੀਦਵਾਰ ਘੋਸ਼ਿਤ ਕਰ ਦਿੱਤੇ ਜਾਣਗੇ, ਸਾਰੇ ਉਮੀਦਵਾਰਾਂ ਦੇ ਪੈਨਲ ਤੇ ਅੰਤਿਮ ਫੈਂਸਲਾ ਭੈਣ ਕੁਮਾਰੀ ਮਾਇਆਵਤੀ ਜੀ ਵਲੋਂ ਲਿਆ ਜਾ ਰਿਹਾ ਹੈ। ਬਸਪਾ ਸੂਬਾ ਪ੍ਰਧਾਨ ਸ਼ ਜਸਵੀਰ ਸਿੰਘ ਗੜ੍ਹੀ ਨੇ ਜਾਣਕਾਰੀ ਦਿੰਦਿਆਂ ਕਿਹਾ ਰਾਜਨੀਤੀਕ ਪਿਛੋਕੜ ਨਾਲ ਸਬੰਧਿਤ ਸ਼੍ਰੀ ਸੁਰਿੰਦਰ ਕੰਬੋਜ਼ ਜੀ ਖੁਦ ਸਮਾਜਿਕ ਤੇ ਰਾਜਨੀਤਿਕ ਖੇਤਰ ਨਾਲ ਜੁੜੇ ਹੋਏ ਹਨ। ਸ਼੍ਰੀ ਕੰਬੋਜ਼ ਦਾ ਬੇਟਾ ਜਗਦੀਪ ਗੋਲਡੀ ਕੰਬੋਜ਼ ਜਲਾਲਾਬਾਦ ਵਿਧਾਨ ਸਭਾ ਤੋਂ ਆਮ ਆਦਮੀ ਪਾਰਟੀ ਦਾ ਮੌਜੂਦਾ ਵਿਧਾਇਕ ਹੈ। ਪੰਜਾਬ ਇੰਚਾਰਜ ਸ਼੍ਰੀ ਅਜੀਤ ਸਿੰਘ ਭੈਣੀ ਤੇ ਵਿਧਾਇਕ ਡਾ ਨਛੱਤਰ ਪਾਲ ਨੇ ਕਿਹਾ ਕਿ ਪੰਜਾਬ ਸਰਕਾਰ ਤੋਂ ਵਿਧਾਇਕ ਦੇ ਪਿਤਾ ਦਾ ਮੋਹ ਭੰਗ ਹੋ ਚੁੱਕਾ ਹੈ, ਆਮ ਲੋਕਾਂ ਦਾ ਕੀ ਹਾਲ ਹੋਵੇਗਾ ਇਹ ਲੋਕ ਸਭਾ ਚੋਣਾਂ ਦੇ ਨਤੀਜ਼ਿਆਂ ਚ ਸਪੱਸ਼ਟ ਹੋ ਜਾਵੇਗਾ।

error: Content is protected !!