ਸ਼ਿਕਾਇਤ ਮਿਲਣ ‘ਤੇ ਪੁਲਿਸ ਨੇ ਜਾਂਚ ਕੀਤੀ, ਜਿਸ ਤੋਂ ਬਾਅਦ ਸਾਹਮਣੇ ਆਇਆ ਕਿ ਸੰਧੂ ਨੇ ਦਿੱਲੀ ਬੋਰਡ ਆਫ਼ ਸੀਨੀਅਰ ਸੈਕੰਡਰੀ ਐਜੂਕੇਸ਼ਨ ਵੱਲੋਂ ਜਾਰੀ 12ਵੀਂ ਜਮਾਤ ਦੇ ਸਰਟੀਫਿਕੇਟ ਦੀ ਵਰਤੋਂ ਕੀਤੀ ਸੀ। ਪੁਲਿਸ ਨੇ ਜਦੋਂ ਜਾਂਚ ਤੇਜ਼ ਕੀਤੀ ਤਾਂ ਸੰਧੂ ਨੇ ਦੱਸਿਆ ਕਿ ਉਸ ਨੇ 2008 ਵਿੱਚ ਪੰਜਾਬ ਸਕੂਲ ਸਿੱਖਿਆ ਬੋਰਡ ਮੁਹਾਲੀ ਤੋਂ 12ਵੀਂ ਜਮਾਤ ਪਾਸ ਕੀਤੀ ਸੀ ਪਰ ਉਸ ਦਾ ਸਰਟੀਫਿਕੇਟ ਕਿਧਰੇ ਗੁਆਚ ਗਿਆ ਸੀ। ਬੋਰਡ ਨਾਲ ਸੰਪਰਕ ਕਰਨ ‘ਤੇ ਪਤਾ ਲੱਗਾ ਕਿ ਸੰਧੂ 2008 ‘ਚ 12ਵੀਂ ਜਮਾਤ ‘ਚੋਂ ਫੇਲ ਹੋ ਗਿਆ ਸੀ।