ਪੰਜਾਬ ਦੇ ਸਾਬਕਾ ਮੰਤਰੀ ਸੁੱਚਾ ਸਿੰਘ ਲੰਗਾਹ ਦਾ ਬੇਟਾ ਰੰਗ-ਰਲੀਆਂ ਮਨਾਉਂਦਾ ਸ਼ਿਮਲਾ ਪੁਲਿਸ ਨੇ ਕੀਤਾ ਗ੍ਰਿਫ਼ਤਾਰ

ਹਿਮਾਚਲ ਦੀ ਰਾਜਧਾਨੀ ਸ਼ਿਮਲਾ ਵਿੱਚ ਪੁਲਿਸ ਦੀ ਵਿਸ਼ੇਸ਼ ਜਾਂਚ ਯੂਨਿਟ (ਐਸਆਈਟੀ) ਨੇ ਮੰਗਲਵਾਰ ਦੇਰ ਰਾਤ ਪੰਜਾਬ ਦੇ ਸਾਬਕਾ ਮੰਤਰੀ ਦੇ ਪੁੱਤਰ ਸਮੇਤ 5 ਲੋਕਾਂ ਨੂੰ ਚਿੱਟੇ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਵਿੱਚ ਇੱਕ ਕੁੜੀ ਵੀ ਸ਼ਾਮਲ ਹੈ। ਦੋਸ਼ੀਆਂ ਕੋਲੋਂ 42.89 ਗ੍ਰਾਮ ਚੂਰਾ ਪੋਸਤ ਅਤੇ ਇੱਕ ਤਰਾਜ਼ੂ ਬਰਾਮਦ ਕੀਤਾ ਗਿਆ ਹੈ। ਪੁਲਿਸ ਨੇ NDPS ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਗੁਪਤ ਸੂਚਨਾ ਦੇ ਆਧਾਰ ‘ਤੇ ਪੁਲਿਸ ਦੀ ਐਸ.ਆਈ.ਟੀ ਨੇ ਇਨ੍ਹਾਂ ਨੂੰ ਗ੍ਰਿਫਤਾਰ ਕਰਨ ਲਈ ਜਾਲ ਵਿਛਾਇਆ ਅਤੇ ਦੇਰ ਰਾਤ ਸ਼ਿਮਲਾ ਦੇ ਪੁਰਾਣੇ ਬੱਸ ਸਟੈਂਡ ਨੇੜੇ ਇਕ ਨਿੱਜੀ ਹੋਟਲ ‘ਤੇ ਛਾਪਾ ਮਾਰਿਆ।

ਇਸ ਦੌਰਾਨ ਦੋਸ਼ੀਆਂ ਕੋਲੋਂ ਚਿੱਟਾ ਬਰਾਮਦ ਕੀਤਾਗਿਆ। ਪੁਲਿਸ ਨੇ ਦੋਸ਼ੀਆਂ ਦੀ ਥਾਰ ਗੱਡੀ ਵੀ ਕਬਜ਼ੇ ਵਿਚ ਲੈ ਲਈ ਹੈ। ਇਸ ਮਗਰੋਂ ਇਨ੍ਹਾਂ ਨੂੰ ਸਦਰ ਥਾਣਾ ਸ਼ਿਮਲਾ ਲਿਜਾਇਆ ਗਿਆ।

ਜਾਣਕਾਰੀ ਮੁਤਾਬਕ ਦੋਸ਼ੀ ਪਿਛਲੇ ਕਾਫੀ ਸਮੇਂ ਤੋਂ ਹਿਮਾਚਲ ‘ਚ ਚਿੱਟਾ ਸਪਲਾਈ ਕਰ ਰਹੇ ਸਨ। ਪੁਲਿਸ ਪੁੱਛਗਿੱਛ ‘ਚ ਕਈ ਅਹਿਮ ਜਾਣਕਾਰੀਆਂ ਮਿਲ ਸਕਦੀਆਂ ਹਨ।

error: Content is protected !!