ਛੁੱਟੀ ਵਾਲੇ ਦਿਨ ਲਗਾਇਆ ਸਕੂਲ, ਸ਼ਰਾਬ ਚ ਟੱਲੀ ਹੋ ਡਰਾਈਵਰ ਪਹੁੰਚਿਆਂ ਬੱਚੇ ਲੈਣ, 5 ਦੀ ਮੌਤ

(ਵੀਓਪੀ ਬਿਊਰੋ)ਨਾਰਨੌਲ ਦੇ ਕਨੀਨਾ ਨੇੜਲੇ ਪਿੰਡ ਉਨਹਾਨੀ ਕੇਲ ਬੱਚਿਆਂ ਨਾਲ ਭਰੀ ਸਕੂਲੀ ਬੱਸ ਪਲਟ ਗਈ। ਇਸ ਹਾਦਸੇ ਵਿੱਚ ਪੰਜ ਬੱਚਿਆਂ ਦੀ ਮੌਤ ਦੀ ਅਸ਼ੰਕਾ ਹੈ। ਇਸ ਦੇ ਨਾਲ ਹੀ ਦਰਜਨਾਂ ਬੱਚਿਆਂ ਦੇ ਜ਼ਖਮੀ ਹੋਣ ਦੀ ਖਬਰ ਹੈ। ਇਹ ਬੱਸ ਜੀਐਲ ਪਬਲਿਕ ਸਕੂਲ ਦੀ ਹੈ। ਹੈਰਾਨੀ ਦੀ ਗੱਲ ਹੈ ਕਿ ਅੱਜ ਸਰਕਾਰੀ ਛੁੱਟੀ ਵਾਲੇ ਦਿਨ ਵੀ ਸਕੂਲ ਲਾਇਆ ਜਾ ਰਿਹਾ ਸੀ।

ਦੱਸਿਆ ਜਾ ਰਿਹਾ ਹੈ ਕਿ ਬੱਸ ਡਰਾਈਵਰ ਸ਼ਰਾਬ ਨਾਲ ਟੱਲੀ ਸੀ ਜਿਸਨੇ ਪਹਿਲਾਂ ਦਰੱਖ਼ਤ ਨਾਲ ਟੱਕਰ ਮਾਰ ਦਿੱਤੀ ਜਿਸ ਮਗਰੋਂ ਬੱਸ ਪਲਟ ਗਈ। ਜਦਕਿ 15 ਬੱਚੇ ਜ਼ਖਮੀ ਹੋਏ ਹਨ। ਜ਼ਖ਼ਮੀਆਂ ਨੂੰ ਤੁਰੰਤ ਨਿੱਜੀ ਹਸਪਤਾਲਾਂ ਵਿਚ ਦਾਖ਼ਲ ਕਰਵਾਇਆ ਗਿਆ।

ਸੂਚਨਾ ਤੋਂ ਬਾਅਦ ਪੁਲਿਸ ਅਤੇ ਪ੍ਰਸ਼ਾਸਨ ਦੇ ਉੱਚ ਅਧਿਕਾਰੀ ਵੀ ਮੌਕੇ ‘ਤੇ ਪਹੁੰਚ ਗਏ ਹਨ। ਹਾਦਸੇ ਦਾ ਕਾਰਨ ਓਵਰਟੇਕ ਕਰਨਾ ਦਸਿਆ ਜਾ ਰਿਹਾ ਹੈ।

ਦਰਅਸਲ, ਮਹਿੰਦਰਗੜ੍ਹ ਦੇ ਕਨੀਨਾ ਕਸਬੇ ਸਥਿਤ ਜੀਆਰਐਲ ਸਕੂਲ ਦੀ ਬੱਸ ਵੀਰਵਾਰ ਸਵੇਰੇ ਬੱਚਿਆਂ ਨੂੰ ਲੈ ਕੇ ਸਕੂਲ ਜਾ ਰਹੀ ਸੀ। ਪਿੰਡ ਉਨਹਾਨੀ ਨੇੜੇ ਓਵਰਟੇਕ ਕਰਦੇ ਸਮੇਂ ਸਕੂਲੀ ਬੱਸ ਅਚਾਨਕ ਪਲਟ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਜ਼ਬਰਦਸਤ ਧਮਾਕਾ ਹੋਇਆ ਅਤੇ ਚੀਕ-ਚਿਹਾੜਾ ਪੈ ਗਿਆ। ਬੱਸ ‘ਚ ਸਵਾਰ 5 ਬੱਚਿਆਂ ਦੀ ਮੌਤ ਹੋਣ ਦੀ ਸੂਚਨਾ ਹੈ। ਇਸ ਦੇ ਨਾਲ ਹੀ 15 ਬੱਚੇ ਜ਼ਖਮੀ ਹੋਏ ਹਨ।

error: Content is protected !!