ਬੀਤੇ ਦਿਨੀ ਹਰਿਆਣਾ ਵਿਚ ਇਕ ਡਰਾਈਵਰ ਦੀ ਲਾਪਰਵਾਹੀ ਕਾਰਨ ਹਾਦਸੇ ਚ ਸਕੂਲ ਦੇ 5 ਬੱਚਿਆਂ ਦੀ ਮੌਤ ਹੋ ਗਈ ਸੀ ਜਿਸਤੋਂ ਬਾਅਦਪੰਜਾਬ ਰਾਜ ਬਾਲ ਅਧਿਕਾਰ ਕਮਿਸ਼ਨ ਨੇ ਹਰਿਆਣਾ ਵਿੱਚ ਸਕੂਲ ਬੱਸ ਹਾਦਸੇ ਵਿੱਚ 6 ਬੱਚਿਆਂ ਦੀ ਮੌਤ ਦੇ ਮਾਮਲੇ ਦਾ ਨੋਟਿਸ ਲਿਆ ਹੈ। ਘਟਨਾ ਤੋਂ ਬਾਅਦ ਕਮਿਸ਼ਨ ਨੇ ਸੂਬੇ ਦੇ ਸਾਰੇ ਜ਼ਿਲ੍ਹਿਆਂ ਦੇ ਡੀਸੀ ਅਤੇ ਐਸਐਸਪੀਜ਼ ਨੂੰ ਸਕੂਲੀ ਬੱਸਾਂ ਦੀ ਚੈਕਿੰਗ ਕਰਨ ਦੇ ਹੁਕਮ ਦਿੱਤੇ ਹਨ। ਇਹ ਵੀ ਯਕੀਨੀ ਬਣਾਇਆ ਜਾਵੇ ਕਿ ਬੱਚਿਆਂ ਨੂੰ ਲਿਜਾਣ ਵਾਲੇ ਵਾਹਨਾਂ ਦੀ ਸੁਰੱਖਿਆ ਦੇ ਪੂਰੇ ਪ੍ਰਬੰਧ ਹੋਣ।

ਜਿੱਥੇ ਕਿਤੇ ਵੀ ਕਮੀਆਂ ਪਾਈਆਂ ਗਈਆਂ, ਉਨ੍ਹਾਂ ਵਾਹਨਾਂ ਨੂੰ ਜ਼ਬਤ ਕਰ ਕੀਤਾ ਜਾਵੇ। ਬੱਚਿਆਂ ਦੀ ਜ਼ਿੰਦਗੀ ਨਾਲ ਕਿਸੇ ਵੀ ਤਰ੍ਹਾਂ ਨਾਲ ਖਿਲਵਾੜ ਨਹੀਂ ਹੋਣਾ ਚਾਹੀਦਾ। ਇਹ ਸਾਰੀ ਕਾਰਵਾਈ 20 ਦਿਨਾਂ ਦੇ ਅੰਦਰ ਕਰਨ ਦੇ ਹੁਕਮ ਦਿੱਤੇ ਗਏ ਹਨ।

ਸਕੂਲ ਵਾਹਨ ਸਕੀਮ ਤਹਿਤ ਸਕੂਲੀ ਬੱਸਾਂ ਸਬੰਧੀ ਸਖ਼ਤ ਨਿਯਮ ਹਨ। ਨਿਯਮਾਂ ਮੁਤਾਬਕ ਸਕੂਲ ਬੱਸ ਦਾ ਰੰਗ ਪੀਲਾ ਹੋਣਾ ਚਾਹੀਦਾ ਹੈ। ਬੱਸ ਦਾ ਪਰਮਿਟ, ਰਜਿਸਟ੍ਰੇਸ਼ਨ, ਬੀਮਾ, ਪ੍ਰਦੂਸ਼ਣ ਸਰਟੀਫਿਕੇਟ ਆਦਿ ਦਸਤਾਵੇਜ਼ ਪੂਰੇ ਹੋਣੇ ਚਾਹੀਦੇ ਹਨ। ਡਰਾਈਵਰ ਤਜਰਬੇਕਾਰ ਹੋਣਾ ਚਾਹੀਦਾ ਹੈ ਅਤੇ ਉਸ ਦੇ ਨਾਲ ਇੱਕ ਮਹਿਲਾ ਸਹਾਇਕ ਅਤੇ ਇੱਕ ਕੰਡਕਟਰ ਹੋਣਾ ਚਾਹੀਦਾ ਹੈ।

ਸਪੀਡ ਨੂੰ ਕੰਟਰੋਲ ਕਰਨ ਲਈ ਬੱਸ ਵਿੱਚ ਸਪੀਡ ਗਵਰਨਰ ਦੀ ਵਿਵਸਥਾ ਜ਼ਰੂਰੀ ਕੀਤੀ ਗਈ ਹੈ। ਬੱਸ ਦੇ ਅੱਗੇ ਅਤੇ ਪਿਛਲੇ ਪਾਸੇ ਸਕੂਲ ਡਾਇਰੈਕਟਰ, ਪੁਲਿਸ ਕੰਟਰੋਲ ਨੰਬਰ ਅਤੇ ਚਾਈਲਡ ਹੈਲਪਲਾਈਨ ਨੰਬਰ ਆਦਿ ਲਿਖਿਆ ਹੋਣਾ ਚਾਹੀਦਾ ਹੈ।

error: Content is protected !!