ਮੀਟਿੰਗ ਵਿਚ ਫੈਸਲਾ ਕੀਤਾ ਗਿਆ ਕਿ 13 ਅਪ੍ਰੈਲ 2024 ਨੂੰ ਖਾਲਸਾ ਸਾਜਨਾ ਦਿਵਸ ਦੇ 325 ਸਾਲ ਪੂਰੇ ਹੋਣ ‘ਤੇ ਸਾਰੇ ਸਿੱਖ ਆਪਣੇ-ਆਪਣੇ ਘਰਾਂ ਵਿਚ ਖਾਲਸਾਈ ਨਿਸ਼ਾਨ ਸਾਹਿਬ ਲਗਾਉਣ ਤਾਂ ਜੋ ਸਿੱਖ ਹੋਣ ‘ਤੇ ਮਾਣ ਮਹਿਸੂਸ ਕੀਤਾ ਜਾ ਸਕੇ। ਉਨ੍ਹਾਂ ਇਹ ਵੀ ਫੈਸਲਾ ਕੀਤਾ ਕਿ ਉਸ ਦਿਨ ਸਾਰੇ ਸਿੱਖ ਪੰਜ ਮਿੰਟ ਗੁਰੂ ਮੰਤਰ ਅਤੇ ਮੂਲਮੰਤਰ ਦਾ ਜਾਪ ਕਰਕੇ ਸਿੱਖ ਕੈਦੀਆਂ ਦੀ ਰਿਹਾਈ ਅਤੇ ਖਾਲਸਾ ਪੰਥ ਦੀ ਚੜ੍ਹਦੀ ਕਲਾ ਲਈ ਅਰਦਾਸ ਕਰਨ।